ਲੁਧਿਆਣਾ 25 ਫਰਵਰੀ:
ਯੂਕਰੇਨ ਵਿੱਚ ਫਸੇ ਜ਼ਿਲ੍ਹੇ ਨਾਲ ਸਬੰਧਤ ਵਿਦਿਆਰਥੀਆਂ ਅਤੇ ਹੋਰ ਵਿਅਕਤੀਆਂ ਦੀ ਜਾਣਕਾਰੀ ਇਕੱਠੀ ਕਰਨ ਲਈ ਜਿਲ੍ਹਾ ਪ੍ਰਸ਼ਾਸਨ ਲੁਧਿਆਣਾ ਵਲੋਂ ਇਕ ਹੈਲਪਲਾਈਨ ਨੰਬਰ 8054002351 ਸਥਾਪਤ ਕੀਤਾ ਗਿਆ ਹੈ, ਤਾਂ ਜੋ ਅਜਿਹੇ ਵਿਅਕਤੀਆਂ ਦੀ ਜਾਣਕਾਰੀ ਰਾਜ ਸਰਕਾਰ ਰਾਹੀਂ ਸਬੰਧਤ ਅਧਿਕਾਰੀਆਂ ਨੂੰ ਭੇਜੀ ਜਾ ਸਕੇ।
ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਨਾਲ ਸਬੰਧਤ ਯੂਕਰੇਨ ਵਿੱਚ ਫਸੇ ਹੋਏ ਵਿਅਕਤੀਆਂ ਦੀ ਸੂਚਨਾ ਇਸ ਲਈ ਇਕੱਤਰ ਕੀਤੀ ਜਾ ਰਹੀ ਹੈ ਤਾਂ ਜੋ ਇਹ ਸੂਚਨਾ ਮੰਗੇ ਜਾਣ ਤੇ ਰਾਜ ਸਰਕਾਰ ਰਾਹੀਂ ਵਿਦੇਸ਼ ਮੰਤਰਾਲੇ ਨੂੰ ਸਮੇਂ ਸਿਰ ਮੁਹੱਈਆ ਕਰਵਾਈ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹੇ ਨਾਲ ਸਬੰਧਤ ਜਿਹੜ੍ਹੇ ਵਿਅਕਤੀਆਂ ਦੇ ਪਰਿਵਾਰਕ ਮੈਂਬਰ ਯੂਕਰੇਨ ਵਿੱਚ ਫਸੇ ਹਨ ਉਹ ਤੁਰੰਤ ਸੂਚਨਾ ਮੁਹੱਈਆ ਕਰਵਾਉਣ ਅਤੇ ਇਸ ਸੂਚਨਾ ਵਿੱਚ ਯੂਕਰੇਨ ਗਏ ਵਿਅਕਤੀ ਦਾ ਨਾਮ, ਪਿਤਾ ਦਾ ਨਾਮ, ਲੁਧਿਆਣਾ ਵਿਖੇ ਪਤਾ ਮੋਬਾਈਲ ਨੰਬਰ ਪਾਸਪੋਰਟ ਨੰਬਰ, ਯੂਨੀਵਰਸਿਟੀ/ਕਾਲਜ ਦਾ ਨਾਮ, ਯੂਕਰੇਨ ਵਿੱਚ ਉਨਾਂ ਦੇ ਰਿਹਾਇਸ਼ ਦਾ ਪਤਾ ਅਤੇ ਮੋਬਾਈਲ ਨੰਬਰ ਆਦਿ ਸਮੇਤ ਵੱਧ ਤੋਂ ਵੱਧ ਜਾਣਕਾਰੀ ਸਾਂਝੀ ਕੀਤੀ ਜਾਵੇ।
Author: DISHA DARPAN
Journalism is all about headlines and deadlines.