ਬਠਿੰਡਾ, 28 ਫ਼ਰਵਰੀ ( ਰਾਵਤ )-ਮਾਣਯੋਗ ਸੁਪਰੀਮ ਕੋਰਟ ਵੱਲੋਂ ਰਿਟ ਪਟੀਸਨ ਨੰਬਰ 539/2021 ਵਿੱਚ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਸ੍ਰੀ ਅਸ਼ੋਕ ਕੁਮਾਰ ਚੌਹਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰੋਨਾ ਮਹਾਂਮਾਰੀ ਦੌਰਾਨ ਮਾਰੇ ਗਏ ਪੀੜਤਾਂ ਦੇ ਵਾਰਸਾਂ ਨੂੰ ਸਰਕਾਰ ਵੱਲੋਂ 50,000 ਰੁਪਏ ਦਾ ਮੁਆਵਜ਼ਾ ਪ੍ਰਦਾਨ ਕੀਤਾ ਜਾ ਰਿਹਾ ਹੈ ਅਤੇ ਇਸ ਸਬੰਧੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਪੀੜਤਾਂ ਦੇ ਵਾਰਸਾਂ ਦੀ ਹਰ ਸੰਭਵ ਮਦਦ ਕਰਨ ਲਈ ਵਚਨਬੱਧ ਹੈ।ਸ਼੍ਰੀ ਅਸ਼ੋਕ ਕੁਮਾਰ ਚੌਹਾਨ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਜਿਹੇ ਕੇਸਾਂ ਵਿੱਚ ਜੇਕਰ ਅਜਿਹੇ ਵਾਰਸਾਂ ਨੇ ਮੁਅਵਾਜਾ ਕਲੇਮ ਕਰਨ ਸਬੰਧੀ ਦਰਖਾਸਤ ਹਲੇ ਤੱਕ ਨਹੀਂ ਦਿੱਤੀ ਤਾਂ ਵਾਰਸਾ ਵੱਲੋਂ ਸਿਵਲ ਸਰਜਨ, ਬਠਿੰਡਾ ਦੇ ਦਫ਼ਤਰ ਵਿੱਚ ਦਰਖਾਸਤ ਦਾਇਰ ਕੀਤੀ ਜਾ ਸਕਦੀ ਹੈ ਜਾਂ ਇਹ ਦਰਖਾਸਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫਤਰ ਰਾਂਹੀ ਵੀ ਦਾਇਰ ਕੀਤੀ ਜਾ ਸਕਦੀ ਹੈ।ਸਕੱਤਰ ਸ਼੍ਰੀ ਅਸ਼ੋਕ ਕੁਮਾਰ ਨੇ ਅੱਗੇ ਦੱਸਿਆ ਕਿ ਜੇਕਰ ਅਜਿਹੇ ਕੇਸਾਂ ਵਿੱਚ ਮੁਆਵਜ਼ਾ ਲੈਣ ਵਿਚ ਕੋਈ ਵੀ ਪ੍ਰੇਸ਼ਾਨੀ ਆ ਰਹੀ ਹੈ ਜਾਂ ਕਿਸੇ ਕਿਸਮ ਦੇ ਦਸਤਾਵੇਜ਼ਾਂ ਦੀ ਘਾਟ ਕਾਰਨ ਮੁਆਵਜੇ ਸਬੰਧੀ ਦਰਖਾਸਤ ਖਾਰਜ ਹੋ ਚੁੱਕੀ ਹੈ ਤਾਂ ਅਜਿਹੀ ਸਮੱਸਿਆ ਦੇ ਹੱਲ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਏ.ਡੀ.ਆਰ ਸੈਂਟਰ, ਜ਼ਿਲ੍ਹਾ ਕਚਿਹਰੀ ਕੰਪਲੈਕਸ, ਬਠਿੰਡਾ ਦੇ ਦਫਤਰ ਵਿੱਚ ਸੰਪਰਕ ਕੀਤਾ ਜਾ ਸਕਦਾ ਹੈ ਜਾਂ ਦਫਤਰ ਦੇ ਫੋਨ ਨੰਬਰ 0164-2215051 ਉੱਪਰ ਸੰਪਰਕ ਕੀਤਾ ਜਾ ਸਕਦਾ ਹੈ।
Author: DISHA DARPAN
Journalism is all about headlines and deadlines.