ਸੰਗਤ ਮੰਡੀ 1 ਅਪ੍ਰੈਲ(ਪੱਤਰ ਪ੍ਰੇਰਕ)ਸਰਕਾਰੀ ਪ੍ਰਾਇਮਰੀ ਸਕੂਲ ਮੱਲਵਾਲਾ ਬਲਾਕ ਸੰਗਤ ਜ਼ਿਲ੍ਹਾ ਬਠਿੰਡਾ ਵਿਖੇ ਪ੍ਰੀ ਪ੍ਰਾਇਮਰੀ ਸਕੂਲ ਦੇ ਬੱਚਿਆਂ ਦੇ ਗ੍ਰੈਜੂਏਸ਼ਨ ਸੈਰੇਮਨੀ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿਚ ਮੁੱਖ ਮਹਿਮਾਨ ਦੇ ਤੌਰ ਤੇ ਸਰਪੰਚ ਪਾਲਾ ਰਾਮ ਪਹੁੰਚੇ ਇਸ ਮੌਕੇ ਉਨ੍ਹਾਂ ਦੇ ਨਾਲ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਗੁਰਦਾਸ ਰਾਮ, ਦਵਿੰਦਰ ਸਿੰਘ ਖਾਲਸਾ, ਵੀ ਉਚੇਚੇ ਤੌਰ ਤੇ ਪਹੁੰਚੇ। ਇਸ ਮੌਕੇ ਤੇ ਸਕੂਲ ਮੁਖੀ ਪਵਨ ਕੁਮਾਰ ਨੇ ਸਾਰੇ ਆਏ ਹੋਏ ਮਹਿਮਾਨਾ ਦਾ ਧੰਨਵਾਦ ਕੀਤਾ ।ਇਸ ਮੌਕੇ ਤੇ ਪਹਿਲੇ ਦੁਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੇ ਬੱਚਿਆਂ ਨੂੰ ਮੈਡਲ ਤੇ ਇਨਾਮ ਦਿੱਤੇ ਗਏ।ਇਸ ਮੌਕੇ ਤੇ ਸਕੂਲ ਮੁਖੀ ਪਵਨ ਕੁਮਾਰ ਨੇ ਦੱਸਿਆ ਕਿ ਸਰਕਾਰ ਵੱਲੋਂ ਭੇਜੀ ਗਈ ਪ੍ਰਾਇਮਰੀ ਪ੍ਰਤੀ ਬੱਚਾ ਬੈਗ ਦਿੱਤੇ ਗਏ । ਅਤੇ ਸਕੂਲ ਦੀ ਸਲਾਨਾ ਰਿਪੋਰਟ ਤੇ ਪ੍ਰਾਪਤੀਆਂ ਬਾਰੇ ਆਏ ਹੋਏ ਮਹਿਮਾਨਾ ਨੂੰ ਜਾਣਕਾਰੀ ਦਿੱਤੀ ਗਈ। ਮੁੱਖ ਅਧਿਆਪਕ ਤੇ ਸਮੂਹ ਅਧਿਆਪਕ ਸਾਹਿਬਾਨਾਂ ਵੱਲੋਂ ਸਰਪੰਚ ਪਾਲਾ ਰਾਮ ਤੇ ਚੈਅਰਮੈਨ ਗੁਰਦਾਸ ਰਾਮ ਦਾ ਸਨਮਾਨ ਕੀਤਾ ਗਿਆ। ਇਸ ਸਮੁੱਚੇ ਸਮਾਗਮ ਦਾ ਪ੍ਰਬੰਧ ਦਵਿੰਦਰਪਾਲ ਸੋਨੀ, ਬਲਜੀਤ ਸਿੰਘ, ਸੁਖਪਾਲ ਸਿੰਘ, ਕਿਰਨਜੀਤ ਕੌਰ, ਜਸਪਾਲ ਕੌਰ ਅਧਿਆਪਕ ਦੁਆਰਾ ਕੀਤਾ ਗਿਆ। ਇਸ ਮੌਕੇ ਤੇ ਰਾਮ ਸਿੰਘ ਖਾਲਸਾ,ਬਲਾਕ ਸੰਮਤੀ ਮੈਂਬਰ ਚਾਨਣ ਸਿੰਘ ਤੋਂ ਇਲਾਵਾ ਬੱਚਿਆਂ ਦੇ ਮਾਪੇ ਵੱਡੀ ਗਿਣਤੀ ਵਿਚ ਹਾਜ਼ਰ ਸਨ।
Author: DISHA DARPAN
Journalism is all about headlines and deadlines.