ਸਵਾਵਲੰਬੀ ਭਾਰਤ ਅਭਿਆਨ ਤਹਿਤ ਅੱਜ ਟੀਚਰਜ਼ ਹੋਮ ਬਠਿੰਡਾ ਵਿਖੇ ਜ਼ਿਲ੍ਹਾ ਪੱਧਰ ’ਤੇ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਕਾਲਜ ਦੇ ਵਿਦਿਆਰਥੀਆਂ ਦੇ ਨਾਲ-ਨਾਲ ਸਵੈ-ਸੇਵੀ ਸੰਸਥਾਵਾਂ ਅਤੇ ਸਥਾਨਕ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਕਾਨਫਰੰਸ ਦੇ ਮੁੱਖ ਮਹਿਮਾਨ ਸ੍ਰੀ ਪ੍ਰੀਤ ਮਹਿੰਦਰ ਬਰਾੜ (ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ), ਚੰਦਰ ਸ਼ੇਖਰ ਜੀ ਸੂਬਾ ਕਨਵੀਨਰ, ਵਿਨੈ ਜੀ ਸੰਗਠਨ ਮੰਤਰੀ, ਵਿੱਕੀ ਖੁਰਾਣਾ ਜ਼ਿਲ੍ਹਾ ਕਨਵੀਨਰ ਬਠਿੰਡਾ, ਵੀਨੂੰ ਗੋਇਲ, ਪ੍ਰੋਫੈਸਰ ਡਾ: ਮੋਨੀਸ਼ਾ ਧੀਮਾਨ, ਡਾ. ਸੁਦੀਪ ਚੱਕਰਵਰਤੀ ਹਾਜ਼ਰ ਸਨ।ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਸਵਦੇਸ਼ੀ ਨੂੰ ਅਪਣਾਉਣਾ ਅਤੇ ਭਾਰਤ ਵਿੱਚ ਹੀ ਰੁਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰਨਾ ਹੈ। ਇਸ ਸਵੈ-ਰੁਜ਼ਗਾਰ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਪ੍ਰੀਤ ਮਹਿੰਦਰ ਬਰਾੜ ਨੇ ਵੱਖ-ਵੱਖ ਸਕੀਮਾਂ ਤਹਿਤ ਬੈਂਕਾਂ ਤੋਂ ਪ੍ਰਾਪਤ ਕਰਜ਼ਿਆਂ ਬਾਰੇ ਵੀ ਜਾਣਕਾਰੀ ਦਿੱਤੀ। ਪ੍ਰੋਗਰਾਮ ਦੇ ਅੰਤ ਵਿੱਚ ਮੁੱਖ ਮਹਿਮਾਨ ਵੱਲੋਂ ਸਵੈ-ਰੁਜ਼ਗਾਰ ਅਧੀਨ ਕੰਮ ਕਰਨ ਵਾਲੀਆਂ ਔਰਤਾਂ ਨੂੰ ਸਨਮਾਨਿਤ ਕੀਤਾ ਗਿਆ। ਵਿੱਕੀ ਖੁਰਾਣਾ ਜੀ ਨੇ ਪ੍ਰੋਗਰਾਮ ਵਿੱਚ ਹਾਜ਼ਰ ਸਾਰਿਆਂ ਦਾ ਧੰਨਵਾਦ ਕੀਤਾ।
Author: DISHA DARPAN
Journalism is all about headlines and deadlines.