ਡਾ ਸਤੀਸ਼ ਜਿੰਦਲ ਨੇ ਸਰਕਾਰੀ ਹਸਪਤਾਲ ਦੇ ਵੋਮੈਨ ਐਂਡ ਚਿਲਡਰਨਜ਼ ਵਿਭਾਗ ਦੇ ਐੱਸ ਐਮ ਓ ਵਜੋਂ ਅਹੁਦਾ ਸੰਭਾਲਿਆ

Facebook
Twitter
WhatsApp

 

     ਬਠਿੰਡਾ, 02 ਮਈ (ਗੁਰਪ੍ਰੀਤ ਚਹਿਲ)

ਅੱਜ ਬਠਿੰਡਾ ਦੇ ਸ਼ਹੀਦ ਭਾਈ ਮਨੀ ਸਿੰਘ ਸਰਕਾਰੀ ਹਸਪਤਾਲ ਦੇ ਵੋਮੈਨ ਐਂਡ ਚਿਲਡਰਨਜ਼ ਵਿਭਾਗ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਡਾ ਸਤੀਸ਼ ਜਿੰਦਲ ਨੇ ਅਹੁਦਾ ਸੰਭਾਲ ਲਿਆ ਹੈ।ਜਿੱਥੇ ਸਮੂਹ ਸਟਾਫ਼ ਵੱਲੋਂ ਉਨ੍ਹਾਂ ਨੂੰ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਦੱਸ ਦੇਈਏ ਕਿ ਹਸਪਤਾਲ ਦੇ ਇਸ ਵਿਭਾਗ ਅੰਦਰ ਅਕਸਰ ਹੀ ਮਰੀਜਾਂ ਵੱਲੋਂ ਪੀਣ ਵਾਲੇ ਪਾਣੀ ਅਤੇ ਸਫਾਈ ਸਬੰਧੀ ਸ਼ਿਕਾਇਤਾਂ ਮਿਲਦੀਆਂ ਰਹਿੰਦੀਆਂ ਹਨ। ਅਪਣਾ ਅਹੁਦਾ ਸੰਭਾਲਣ ਸਮੇਂ ਸ੍ਰੀ ਜਿੰਦਲ ਨੇ ਕਿਹਾ ਕਿ ਭਾਵੇਂ ਸਾਰੇ ਪ੍ਰਬੰਧ ਸਹੀ ਢੰਗ ਨਾਲ਼ ਚਲਦੇ ਆ ਰਹੇ ਹਨ ਪਰ ਉਨ੍ਹਾਂ ਦੀ ਕੋਸ਼ਿਸ਼ ਰਹੇਗੀ ਕਿ ਮਰੀਜਾਂ ਨੂੰ ਹੋਰ ਬਿਹਤਰ ਸੇਵਾਵਾਂ ਦਿੱਤੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਹਸਪਤਾਲ ਅੰਦਰ ਸਾਫ ਸਫਾਈ ਅਤੇ ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਨਾ ਉਨ੍ਹਾਂ ਦੀ ਪਹਿਲ ਹੋਵੇਗੀ ਕਿਉਂ ਕਿ ਗਰਮੀ ਦਾ ਮੌਸਮ ਸ਼ੁਰੂ ਹੋ ਗਿਆ ਹੈ ਅਤੇ ਪੀਣ ਵਾਲੇ ਪਾਣੀ ਦੀ ਸਹੂਲਤ ਬੇਹੱਦ ਜਰੂਰੀ ਹੈ। ਪੰਜਾਬ ਸਰਕਾਰ ਵੱਲੋਂ ਸਮੇਂ ਸਮੇਂ ਮਰੀਜਾਂ ਲਈ ਐਲਾਨ ਕੀਤੀਆਂ ਜਾਣ ਵਾਲੀਆਂ ਸੇਵਾਵਾਂ ਨੂੰ ਮਰੀਜਾਂ ਤੱਕ ਪਹੁੰਚਦਾ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਸ੍ਰੀ ਸਤੀਸ਼ ਜਿੰਦਲ ਪਹਿਲਾਂ ਵੀ ਲੰਬਾ ਸਮਾਂ ਬੱਚਿਆਂ ਦੇ ਡਾਕਟਰ ਦੇ ਤੌਰ ਤੇ ਸਰਕਾਰੀ ਹਸਪਤਾਲ ਬਠਿੰਡਾ ਵਿਖੇ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ ਅਤੇ ਆਪਣੇ ਨਿਮਰ ਅਤੇ ਮਿੱਠ ਬੋਲੜੇ ਸੁਭਾਅ ਕਰਕੇ ਲੋਕਾਂ ਦੇ ਹਰਮਨ ਪਿਆਰੇ ਡਾਕਟਰ ਵਜੋਂ ਆਪਣੀ ਇੱਕ ਵੱਖਰੀ ਪਛਾਣ ਬਣਾ ਚੁੱਕੇ ਹਨ।

 

DISHA DARPAN
Author: DISHA DARPAN

Journalism is all about headlines and deadlines.

Leave a Reply

Your email address will not be published. Required fields are marked *

शेयर बाजार अपडेट

मौसम का हाल

क्या आप \"Dishadarpan\" की खबरों से संतुष्ट हैं?

Our Visitor

0 0 3 6 5 9
Users Today : 0
Users Yesterday : 3