ਬਠਿੰਡਾ 9, ਦਸੰਬਰ-( ਰਾਵਤ ): ਮਾਣਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੀਆਂ ਹਦਾਇਤਾਂ ਅਨੁਸਾਰ ਪੰਜਾਬ ‘ਚ 6 ਜਨਵਰੀ 2026 ਤੱਕ ਯੂਥ ਅਗੇਨਸਟ ਪੰਜਾਬ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਮਾਣਜੋਗ ਜਿਲ੍ਹਾ ਅਤੇ ਸੈਸ਼ਨ ਜੱਜ, ਬਠਿੰਡਾ ਸ਼੍ਰੀ ਕਰੁਨੇਸ਼ ਕੁਮਾਰ ਦੇ ਦਿਸ਼ਾਂ-ਨਿਰਦੇਸ਼ਾਂ ਅਤੇ ਮਾਣਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਮਿਸ. ਬਲਜਿੰਦਰ ਕੌਰ ਮਾਨ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ, ਸ਼ਹਿਰਾਂ, ਸਕੂਲਾਂ ਤੇ ਕਾਲਜਾਂ ਵਿੱਚ ਪੀ.ਐਲ.ਵੀਜ਼ ਤੇ ਪੈਨਲ ਵਕੀਲਾਂ ਦੇ ਸਹਿਯੋਗ ਨਾਲ ਲਗਾਤਾਰ ਸੈਮੀਨਾਰ ਕਰਵਾਏ ਅਤੇ ਰੈਲੀਆਂ ਕੱਢੀਆਂ ਜਾ ਰਹੀਆਂ ਹਨ। ਇਸ ਲੜੀ ਦੇ ਤਹਿਤ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਜ਼ਿਲ੍ਹਾ ਸਿੱਖਿਆ ਅਫਸਰ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਸਕੂਲਾਂ ਵਿੱਚ ਪੇਟਿੰਗ ਮੁਕਾਬਲੇ, ਲੇਖ ਮੁਕਾਬਲੇ ਕਰਵਾਏ ਗਏ। ਇਸ ਮੁਹਿੰਮ ਨੂੰ ਬਠਿੰਡਾ ਦੇ ਘਰ-ਘਰ ਵਿੱਚ ਪਹੁੰਚਾਉਣ ਲਈ ਮਾਣਯੋਗ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਨੇ ਦੱਸਿਆ ਕਿ ਇਸ ਮੁਹਿੰਮ ਰਾਹੀਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੱਧ ਤੋਂ ਵੱਧ ਜਾਣੂ ਕਰਵਾਇਆ ਜਾ ਸਕੇ। ਇਸ ਦੌਰਾਨ ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨਸ਼ਿਆਂ ਦੀ ਵਰਤੋਂ ਨਾ ਕਰਨ ਅਤੇ ਦੂਜੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ। ਇਸ ਮੁਹਿੰਮ ਦੀ ਸਫਲਤਾ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਵੱਲੋਂ ਰੇਡਿਓ ਚੈਨਲਾਂ ਰਾਹੀਂ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਵੱਲੋਂ ਆਮ ਲੋਕਾਂ ਨੂੰ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਇਨ੍ਹਾਂ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ।
Author: DISHA DARPAN
Journalism is all about headlines and deadlines.






Users Today : 0
Users Yesterday : 10