ਬਠਿੰਡਾ 10, ਦਸੰਬਰ-( ਰਾਵਤ ): ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ ਅਤੇ ਮਾਣਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੀਆਂ ਹਦਾਇਤਾਂ ਅਨੁਸਾਰ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀ ਕਰੁਨੇਸ਼ ਕੁਮਾਰ ਤੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਮਿਸ. ਬਲਜਿੰਦਰ ਕੌਰ ਮਾਨ ਦੀ ਅਗਵਾਈ ਹੇਠ ਕੇਂਦਰੀ ਜੇਲ੍ਹ, ਬਠਿੰਡਾ ਤੇ ਵੂਮੈਨ ਜੇਲ੍ਹ ਬਠਿੰਡਾ ਵਿਖੇ “ਵਿਸ਼ਵ ਮਨੁੱਖ ਅਧਿਕਾਰ” ਸੈਮੀਨਾਰ ਕਰਵਾਇਆ ਗਿਆ।
ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ, ਬਠਿੰਡਾ ਵੱਲੋਂ ਜਿਥੇ ਕੈਦੀਆਂ ਤੇ ਹਵਾਲਾਤੀਆਂ ਨੂੰ ਉਨ੍ਹਾਂ ਦੇ ਹੱਕਾਂ ਅਤੇ ਕਾਨੂੰਨੀ ਅਧਿਕਾਰਾਂ ਬਾਰੇ ਜਾਣਕਾਰੀ ਦਿੱਤੀ ਗਈ ਉਥੇ ਹੀ ਕੈਦੀਆਂ ਤੇ ਹਵਾਲਾਤੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਸੁਣਿਆ ਗਿਆ ਤੇ ਉਨ੍ਹਾਂ ਦਾ ਮੌਕੇ ‘ਤੇ ਹੱਲ ਕੀਤਾ। ਇਸ ਮੌਕੇ ਕੇਂਦਰੀ ਜੇਲ੍ਹ ਬਠਿੰਡਾ ਵਿਖੇ ਸ਼੍ਰੀ ਰੋਹਿਤ ਗਰਗ ਅਤੇ ਸ੍ਰੀ ਰੋਹਿਤ ਖੱਟੜ, ਲੀਗਲ ਏਡ ਡਿਫੈਂਸ ਕੌਂਸਲ ਵੱਲੋਂ ਜੇਲ੍ਹ ਹਵਾਲਾਤੀਆਂ ਅਤੇ ਕੈਦੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਇਸ ਦਿਨ ਦੀ ਅਹਿਮੀਅਤ ਬਾਰੇ ਦੱਸਿਆ ਗਿਆ। ਇਸੇ ਤਰ੍ਹਾਂ ਹੀ ਜਨਾਨਾਂ ਜੇਲ੍ਹ ਬਠਿੰਡਾ ਵਿੱਚ ਵੀ “World Human Rights” ਮਨਾਇਆ ਗਿਆ ਅਤੇ ਮਿਸ. ਕਿਰਨਪਾਲ ਕੌਰ ਅਤੇ ਮਿਸ. ਰਜਿੰਦਰ ਕੌਰ, ਲੀਗਲ ਏਡ ਡਿਫੈਂਸ ਕੌਂਸਲ ਦੇ ਵਕੀਲ ਸਾਹਿਬਾਨਾਂ ਵੱਲੋਂ ਹਵਾਲਾਤੀਆਂ ਅਤੇ ਕੈਦੀਆਂ ਨੂੰ ਉਨ੍ਹਾਂ ਦੇ ਹੱਕਾਂ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਲੀਗਲ ਏਡ ਸਹਾਇਤਾ ਹੈਲਪ ਡੈਸਕ ਅਤੇ ਆਊਟਰੀਚ ਕਲੀਨਿਕ ਵੀ ਸਥਾਪਤ ਕੀਤਾ ਗਿਆ ਅਤੇ ਕੈਦੀਆਂ ਅਤੇ ਹਵਾਲਾਤੀਆਂ ਨੂੰ ਉਨ੍ਹਾਂ ਦੇ ਕੇਸਾਂ ਵਿੱਚ ਆ ਰਹੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਗਿਆ। ਇਸ ਦੌਰਾਨ ਪੈਨਲ ਵਕੀਲਾਂ ਅਤੇ ਪੀ.ਐਲ.ਵੀਜ਼ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਅਤੇ ਪਿੰਡਾਂ ਵਿੱਚ ਸੈਮੀਨਾਰ ਲਗਾਏ ਗਏ ਅਤੇ ਲੋਕਾਂ ਨੂੰ ਇਸ ਦਿਨ ਦੀ ਅਹਿਮੀਅਤ ਤੋਂ ਜਾਣੂ ਕਰਵਾਇਆ ਗਿਆ।

Author: DISHA DARPAN
Journalism is all about headlines and deadlines.

Users Today : 2
Users Yesterday : 15