ਬਠਿੰਡਾ 13, ਦਸੰਬਰ-( ਰਾਵਤ ):ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਅਤੇ ਸ਼੍ਰੀ ਕਰੁਨੇਸ਼ ਕੁਮਾਰ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸ. ਬਲਜਿੰਦਰ ਕੌਰ ਮਾਨ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਦੁਆਰਾ ਸੈਸ਼ਨਜ਼ ਡਵੀਜਨ, ਬਠਿੰਡਾ ਅਧੀਨ ਸਮੂਹ ਨਿਆਇਕ ਅਦਾਲਤਾਂ ਬਠਿੰਡਾ ਅਤੇ ਸਬ-ਡਵੀਜਨ, ਤਲਵੰਡੀ ਅਤੇ ਫੂਲ ਵੱਲੋਂ ਕੇਸਾਂ ਦੇ ਨਿਪਟਾਰੇ ਲਈ ਸਥਾਨਕ ਜ਼ਿਲ੍ਹਾ ਕਚਹਿਰੀਆਂ ਵਿਖੇ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।
ਇਸ ਨੈਸ਼ਨਲ ਲੋਕ ਅਦਾਲਤ ਲਈ ਬਠਿੰਡਾ, ਤਲਵੰਡੀ ਅਤੇ ਫੂਲ ਵਿਖੇ ਦੇ ਨਿਆਇਕ ਅਧਿਕਾਰੀਆਂ ਦੇ ਕੁੱਲ 23 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ।ਇਸ ਨੈਸ਼ਨਲ ਲੋਕ ਅਦਾਲਤ ਵਿੱਚ ਫੌਜਦਾਰੀ, ਚੈੱਕ ਬਾਉਂਸ, ਬੈਂਕਾਂ ਦੇ ਕੇਸ, ਐਕਸੀਡੈਂਟ ਕਲੇਮ ਕੇਸ ਅਤੇ ਪਰਿਵਾਰਿਕ ਝਗੜੇ ਆਦਿ ਕਿਸਮਾਂ ਦੇ ਕੇਸ ਲਗਾਏ ਜਾਂਦੇ ਹਨ। ਇਸ ਤੋਂ ਇਲਾਵਾ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਪ੍ਰੀ-ਲੀਟੀਗੇਟਿਵ ਕੇਸ ਜਿਵੇਂ ਕਿ ਬੈਂਕ ਰਿਕਵਰੀ ਕੇਸ, ਜਲ ਸਪਲਾਈ, ਲੇਬਰ ਆਦਿ ਕੇਸ ਵੀ ਲਗਾਏ ਜਾਂਦੇ ਹਨ। ਇਸ ਲੋਕ ਅਦਾਲਤ ਵਿੱਚ ਰਾਜੀਨਾਮਾ ਹੋਣ ਯੋਗ ਕੇਸਾਂ ਦੇ ਨਿਪਟਾਰੇ ਲਈ 21016 ਕੇਸ ਸੁਣਵਾਈ ਲਈ ਰੱਖੇ ਗਏ, ਜਿਨ੍ਹਾਂ ਵਿੱਚੋਂ 19030 ਕੁੱਲ ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ ਅਤੇ 30,38,39,974/- ਰੁਪਏ ਦੀ ਰਕਮ ਦੇ ਅਵਾਰਡ ਪਾਸ ਕੀਤੇ ਗਏ।ਇਸ ਸਬੰਧੀ ਮਿਸ. ਬਲਜਿੰਦਰ ਕੌਰ ਮਾਨ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਜੀ ਨੇ ਦੱਸਿਆ ਕਿ ਲੋਕ ਅਦਾਲਤ ਦਾ ਮੁੱਖ ਮਨੋਰਥ ਦੋਵੇਂ ਧਿਰਾਂ ਦੀ ਆਪਸੀ ਰਜਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ ਤਾਂ ਜੋ ਧਿਰਾਂ ਦੇ ਕੀਮਤੀ ਸਮੇਂ ਅਤੇ ਧੰਨ ਦੀ ਬਚਤ ਹੋ ਸਕੇ ਅਤੇ ਆਪਸੀ ਦੁਸ਼ਮਣੀ ਘਟਾਈ ਜਾ ਸਕੇ। ਲੋਕ ਅਦਾਲਤਾਂ ਰਾਹੀਂ ਫੈਸਲੇ ਹੋਏ ਕੇਸਾਂ ਦੇ ਲਾਭਾਂ ਤੇ ਚਾਨਣਾ ਪਾਉਂਦੇ ਹੋਏ ਉਹਨਾਂ ਦੱਸਿਆ ਕਿ ਲੋਕ ਅਦਾਲਤ ਰਾਹੀਂ ਫੈਸਲਾਂ ਹੋਏ ਕੇਸ ਦੀ ਅੱਗੇ ਕੋਈ ਅਪੀਲ ਨਹੀਂ ਹੋ ਸਕਦੀ ਕਿਉਂਕਿ ਲੋਕ ਅਦਾਲਤ ਵਿੱਚ ਫੈਸਲਾ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਜਾਂਦਾ ਹੈ। ਇਸ ਨਾਲ ਝਗੜਾ ਹਮੇਸ਼ਾ ਲਈ ਖਤਮ ਹੋ ਜਾਂਦਾ ਹੈ। ਉਹਨਾਂ ਇਹ ਵੀ ਦੱਸਿਆ ਕਿ ਲੋਕ ਅਦਾਲਤ ਰਾਹੀਂ ਫੈਸਲਾ ਹੋਏ ਕੇਸਾਂ ਵਿੱਚ ਲਗਾਈ ਗਈ, ਕੋਰਟ ਫੀਸ ਵੀ ਵਾਪਸ ਕੀਤੀ ਜਾਂਦੀ ਹੈ।
Author: DISHA DARPAN
Journalism is all about headlines and deadlines.






Users Today : 14
Users Yesterday : 13