ਬਠਿੰਡਾ 22, ਦਸੰਬਰ-( ਰਾਵਤ ) :ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਰਿੰਦਰ ਸਿੰਘ ਦੀ ਅਗਵਾਈ ਹੇਠ ਹਿੱਟ ਐਂਡ ਰਨ ਮੋਟਰ ਐਕਸੀਡੈਂਟ ਸਕੀਮ 2022 ਤਹਿਤ ਮਿਲਣ ਵਾਲੇ ਮੁਆਵਜ਼ੇ ਲਈ ਓਰੀਐਂਟੇਸ਼ਨ-ਕਮ-ਟਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ।

ਓਰੀਐਂਟੇਸ਼ਨ-ਕਮ-ਟਰੇਨਿੰਗ ਪ੍ਰੋਗਰਾਮ ਆਯੋਜਿਤ
ਇਸ ਪ੍ਰੋਗਰਾਮ ਵਿੱਚ ਜੁਆਇੰਟ ਡਾਇਰੈਕਟਰ (ਟਰੈਫਿਕ) ਲੀਡ ਏਜੰਸੀ ਆਨ ਰੋਡ ਸੇਫਟੀ, ਚੰਡੀਗੜ੍ਹ, ਵੀ ਸ਼ਾਮਲ ਹੋਏ ਅਤੇ ਉਹਨਾਂ ਦੀ ਟੀਮ ਵੱਲੋਂ ਟਰੇਨਿੰਗ ਦਿੱਤੀ ਗਈ। ਇਸ ਟਰੇਨਿੰਗ ਪ੍ਰੋਗਰਾਮ ਵਿੱਚ ਬਠਿੰਡਾ, ਮਾਨਸਾ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸਬੰਧਤ ਅਧਿਕਾਰੀਆਂ ਉਪ ਮੰਡਲ ਮੈਜਿਸਟਰੇਟਸ, ਐਸ.ਪੀ/ਡੀ.ਐਸ.ਪੀ (ਟਰੈਫਿਕ) ਅਤੇ ਡੀ.ਏ/ਏ.ਡੀ.ਏ (ਪ੍ਰਾਸੀਕਿਉਸਨ) ਅਤੇ ਸਿਵਲ ਸਰਜਨ ਸਮੇਤ ਸਬੰਧਤ ਵਿਭਾਗਾਂ ਦੇ ਕਰਮਚਾਰੀਆਂ ਵੱਲੋਂ ਭਾਗ ਲਿਆ ਗਿਆ।
Author: DISHA DARPAN
Journalism is all about headlines and deadlines.





Users Today : 5
Users Yesterday : 32