
ਬਠਿੰਡਾ 29 , ਦਸੰਬਰ-( ਰਾਵਤ ):ਦ ਬਠਿੰਡਾ ਸੈਂਟਰਲ ਕੋਆਪਰੇਟਿਵ ਬੈਂਕ ਲਿਮਿਟੇਡ ਦੇ ਨਵੇਂ ਚੁਣੇ ਗਏ ਬੋਰਡ ਆਫ ਡਾਇਰੈਕਟਰਜ਼ ਦੀ ਅਹਿਮ ਮੀਟਿੰਗ ਅੱਜ ਮੁਕੰਮਲ ਹੋਈ।
ਇਸ ਮੀਟਿੰਗ ਦੌਰਾਨ ਬੋਰਡ ਦੇ ਅਹੁਦੇਦਾਰਾਂ ਦੀ ਚੋਣ ਪ੍ਰਕਿਰਿਆ ਪੂਰੀ ਕੀਤੀ ਗਈ। ਮੀਟਿੰਗ ਵਿੱਚ ਸ੍ਰੀ ਅਮਰਦੀਪ ਸਿੰਘ ਰਾਜਨ ਨੂੰ ਸਰਬਸੰਮਤੀ ਨਾਲ ਦ ਬਠਿੰਡਾ ਸੈਂਟਰਲ ਕੋਆਪਰੇਟਿਵ ਬੈਂਕ ਦਾ ਚੇਅਰਮੈਨ ਚੁਣਿਆ ਗਿਆ, ਜਦਕਿ ਸ੍ਰੀ ਸੁਖਦੀਪ ਸਿੰਘ ਭਿੰਡਰ ਨੂੰ ਪੰਜਾਬ ਰਾਜ ਸਹਿਕਾਰੀ ਬੈਂਕ ਲਿਮਿਟੇਡ, ਚੰਡੀਗੜ੍ਹ ਲਈ ਨੁਮਾਇੰਦਾ ਮਨੋਨਿਤ ਕੀਤਾ ਗਿਆ। ਇਸ ਮੌਕੇ ਬਠਿੰਡਾ ਦੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਨਵੇਂ ਚੁਣੇ ਗਏ ਚੇਅਰਮੈਨ ਸ੍ਰੀ ਅਮਰਦੀਪ ਸਿੰਘ ਰਾਜਨ ਨੂੰ ਮੂੰਹ ਮਿੱਠਾ ਕਰਵਾਕੇ ਅਤੇ ਗੁਲਦਸਤਾ ਭੇਟ ਕਰਕੇ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਤੇ ਪੰਜਾਬ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਦੀ ਅਗਵਾਈ ਹੇਠ ਨੌਜਵਾਨ ਵਰਕਰਾਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ। ਮੇਅਰ ਸ੍ਰੀ ਮਹਿਤਾ ਨੇ ਕਿਹਾ ਕਿ ਸ੍ਰੀ ਅਮਰਦੀਪ ਸਿੰਘ ਰਾਜਨ ਪਿਛਲੇ ਕਰੀਬ ਦਸ ਸਾਲਾਂ ਤੋਂ ਪਾਰਟੀ ਲਈ ਤਨਦੇਹੀ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਉਮੀਦ ਜਤਾਈ ਕਿ ਸ਼੍ਰੀ ਰਾਜਨ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਦ ਬਠਿੰਡਾ ਸੈਂਟਰਲ ਕੋਆਪਰੇਟਿਵ ਬੈਂਕ ਨੂੰ ਨਵੀਆਂ ਉੱਚਾਈਆਂ ਤੱਕ ਲੈ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਸ੍ਰੀ ਸੁਖਦੀਪ ਸਿੰਘ ਭਿੰਡਰ ਨੂੰ ਵੀ ਨੁਮਾਇੰਦਾ ਚੁਣੇ ਜਾਣ ’ਤੇ ਵਧਾਈ ਦਿੱਤੀ।
ਸੁਖਦੀਪ ਸਿੰਘ ਭਿੰਡਰ ਪੰਜਾਬ ਰਾਜ ਸਹਿਕਾਰੀ ਬੈਂਕ, ਚੰਡੀਗੜ੍ਹ ਲਈ ਚੁਣੇ ਗਏ ਨੁਮਾਇੰਦੇ, ਮੇਅਰ ਪਦਮਜੀਤ ਸਿੰਘ ਮਹਿਤਾ ਨੇ ਮੁੰਹ ਮਿੱਠਾ ਕਰਵਾ ਕੇ ਦਿੱਤੀਆਂ ਵਧਾਈਆਂ
ਚੇਅਰਮੈਨ ਚੁਣੇ ਜਾਣ ਉਪਰੰਤ ਸ੍ਰੀ ਅਮਰਦੀਪ ਸਿੰਘ ਰਾਜਨ ਨੇ ਆਪ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ, ਪੰਜਾਬ ਇੰਚਾਰਜ ਸ਼੍ਰੀ ਮਨੀਸ਼ ਸਿਸੋਦੀਆ, ਸ੍ਰੀ ਅਮਰਜੀਤ ਸਿੰਘ ਮਹਿਤਾ, ਸ੍ਰੀ ਪਦਮਜੀਤ ਸਿੰਘ ਮਹਿਤਾ ਸਮੇਤ ਬਠਿੰਡਾ ਜ਼ਿਲ੍ਹੇ ਦੇ ਸਮੂਹ ਵਿਧਾਇਕਾਂ ਅਤੇ ਜ਼ਿਲ੍ਹੇ ਨਾਲ ਸਬੰਧਿਤ ਵੱਖ-ਵੱਖ ਬੋਰਡਾਂ ਦੇ ਚੇਅਰਮੈਨਾਂ ਸ੍ਰੀ ਰਾਕੇਸ਼ ਪੁਰੀ, ਸ੍ਰੀ ਜਤਿੰਦਰ ਸਿੰਘ ਭੱਲਾ, ਸ੍ਰੀ ਨਵਦੀਪ ਸਿੰਘ ਜੀਦਾ, ਸ੍ਰੀ ਅਨਿਲ ਠਾਕੁਰ, ਸ੍ਰੀ ਇੰਦਰਜੀਤ ਸਿੰਘ ਮਾਨ, ਸ੍ਰੀ ਨੀਲ ਗਰਗ ਅਤੇ ਸ੍ਰੀ ਬਲਜੀਤ ਬੱਲੀ ਦਾ ਧੰਨਵਾਦ ਕੀਤਾ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਦੇ ਹੋਏ ਬੈਂਕ ਦੀ ਤਰੱਕੀ ਤੇ ਮੈਂਬਰਾਂ ਦੇ ਹਿਤਾਂ ਦੀ ਰੱਖਿਆ ਲਈ ਯਤਨਸ਼ੀਲ ਰਹਿਣਗੇ।
Author: DISHA DARPAN
Journalism is all about headlines and deadlines.






Users Today : 5
Users Yesterday : 12