ਬਠਿੰਡਾ 6, ਜਨਵਰੀ-( ਰਾਵਤ ) ਪੰਜਾਬ ਲੀਗਲ ਸਰਵਿਸਜ਼ ਅਥਾਰਟੀ ਬਠਿੰਡਾ ਵੱਲੋਂ ਨਸ਼ਿਆਂ ਖਿਲਾਫ 6 ਦਸੰਬਰ 2025 ਤੋਂ 6 ਜਨਵਰੀ 2026 ਤੱਕ ਇਕ ਮਹੀਨੇ ਲਈ ਵਿੱਢੀ ਗਈ ‘ਯੂਥ ਅਗੇਨਸਟ ਡਰੱਗਰਜ’ ਮੁਹਿੰਮ ਦੇ ਅਖੀਰਲੇ ਦਿਨ ਸਥਾਨਕ ਕੋਰਟ ਕੰਪਲੈਕਸ ਵਿਖੇ ਸਮਾਪਤੀ ਸਮਾਰੋਹ ਕਰਵਾਇਆ ਗਿਆ।

ਇਸ ਦੌਰਾਨ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਕਰੁਨੇਸ਼ ਕੁਮਾਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਹਨਾਂ ਦੇ ਨਾਲ ਸਿਵਲ ਜੱਜ (ਸੀਨੀਅਰ ਡਿਵੀਜ਼ਨ)-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਲਜਿੰਦਰ ਕੌਰ ਨੇ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਕਰੁਨੇਸ਼ ਕੁਮਾਰ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਕਿਹਾ ਕਿ ਨਸ਼ਾ ਨੌਜਵਾਨਾਂ ਦੇ ਭਵਿੱਖ ਨੂੰ ਤਬਾਹ ਕਰਨ ਦੇ ਨਾਲ-ਨਾਲ ਪਰਿਵਾਰ ਅਤੇ ਸਮਾਜਕ ਢਾਂਚੇ ਨੂੰ ਵੀ ਕਮਜ਼ੋਰ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਨਸ਼ਾ ਸਿਰਫ਼ ਇਕ ਵਿਅਕਤੀ ਦੀ ਸਮੱਸਿਆ ਨਹੀਂ, ਸਗੋਂ ਇਹ ਪੂਰੇ ਸਮਾਜ ਲਈ ਗੰਭੀਰ ਚੁਣੌਤੀ ਹੈ, ਜਿਸ ਦਾ ਮੁਕਾਬਲਾ ਸਾਂਝੇ ਯਤਨਾਂ ਨਾਲ ਹੀ ਕੀਤਾ ਜਾ ਸਕਦਾ ਹੈ।ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਕਰੁਨੇਸ਼ ਕੁਮਾਰ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਸਿੱਖਿਆ, ਖੇਡਾਂ ਅਤੇ ਸਿਹਤਮੰਦ ਜੀਵਨਸ਼ੈਲੀ ਨੂੰ ਅਪਣਾਉਣ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋਕਾਂ ਨੂੰ ਨਸ਼ਿਆਂ ਦੇ ਕਾਨੂੰਨੀ, ਸਮਾਜਕ ਅਤੇ ਸਿਹਤ ਸੰਬੰਧੀ ਨੁਕਸਾਨਾਂ ਬਾਰੇ ਜਾਗਰੂਕ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਕਰੁਨੇਸ਼ ਕੁਮਾਰ ਨੇ ਪੈਰਾ ਲੀਗਲ ਵਲੰਟੀਅਰਾਂ ਨੂੰ ਇਸ ਮੁਹਿੰਮ ਵਿੱਚ ਵੱਧ ਚੜ ਕੇ ਹਿੱਸਾ ਲੈਣ ਹਿੱਤ ਜਿੱਥੇ ਸਨਮਾਨਿਤ ਕੀਤਾ ਉੱਥੇ ਹੀ ਉਹਨਾਂ ਆਸ ਪ੍ਰਗਟਾਈ ਕਿ ਉਹ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਹੀ ਪੂਰਨ ਸਹਿਯੋਗ ਦੇ ਕੇ ਨਸ਼ਿਆਂ ਖਿਲਾਫ ਆਮ ਲੋਕਾਂ ਨੂੰ ਜਾਗਰੂਕ ਕਰਦੇ ਰਹਿਣਗੇ।ਉਹਨਾਂ ਦੱਸਿਆ ਕਿ ਯੂਥ ਅੰਗੇਸਟ ਡਰੱਗਜ਼ ਮੁਹਿੰਮ ਦੇ ਤਹਿਤ ਇੱਕ ਮਹੀਨੇ ਦੌਰਾਨ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਬੱਚਿਆਂ ਦੇ ਪੇਂਟਿੰਗ ਮੁਕਾਬਲੇ, ਸੈਮੀਨਾਰ, ਨੁੱਕੜ ਨਾਟਕ, ਖੂਨਦਾਨ ਕੈਂਪ ਆਦਿ ਕਰਵਾਈਆਂ ਗਈਆਂ।ਇਸ ਤੋਂ ਪਹਿਲਾਂ ਪੈਰਾਲੀਗਲ ਵਲੰਟੀਅਰ ਦੇ ਨੁਮਾਇੰਦੇ ਅਮਰਜੋਤ ਸ਼ਰਮਾ ਅਤੇ ਸੱਸੀ ਸਿੱਕਾ ਨੇ ਜਿੱਥੇ ਨਸ਼ਿਆਂ ਖਿਲਾਫ ਕਵਿਤਾਵਾਂ ਦਾ ਉਚਾਰਨ ਕੀਤਾ ਉੱਥੇ ਹੀ ਨਸ਼ਿਆਂ ਦੇ ਮਾੜੇ ਪ੍ਰਭਾਵ ਨੂੰ ਦਰਸਾਉਂਦਾ ਹੋਇਆ ਨੁੱਕੜ ਨਾਟਕ ਵੀ ਪੇਸ਼ ਕੀਤਾ ਗਿਆ।ਇਸ ਮੌਕੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਵਿੰਦਰ ਮਾਨ, ਪੈਰਾ ਲੀਗਲ ਵਲੰਟੀਅਰ ਦੇ ਨੁਮਾਇੰਦੇ, ਵਕੀਲ ਸਾਹਿਬਾਨ ਆਦਿ ਹਾਜ਼ਰ ਸਨ।
Author: DISHA DARPAN
Journalism is all about headlines and deadlines.






Users Today : 2
Users Yesterday : 12