ਲੁਧਿਆਣਾ, 18 ਸਤੰਬਰ (ਕੁਨਾਲ ਚੋਪੜਾ) ਪੰਜਾਬ ਵਿੱਚ ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਦੇ ਕਾਫ਼ਲੇ ‘ਤੇ ਹਮਲੇ ਦਾ ਮਾਮਲਾ ਸਾਹਮਣੇ ਆਇਆ ਹੈ। ਬਟਾਲਾ ਨੇੜੇ ਘਾਸੀਤਪੁਰ ਪਿੰਡ ਦੇ ਬਾਹਰ ਕੁਝ ਲੋਕਾਂ ਵੱਲੋਂ ਰਵਨੀਤ ਸਿੰਘ ਬਿੱਟੂ ਅਤੇ ਉਨ੍ਹਾਂ ਦੇ ਕਾਫ਼ਲੇ ‘ਤੇ ਅੰਡੇ ਅਤੇ ਟਮਾਟਰ ਸੁੱਟੇ ਗਏ।
ਰਵਨੀਤ ਸਿੰਘ ਬਿੱਟੂ ਨੇ ਦੋਸ਼ ਲਗਾਇਆ ਕਿ ਇਸ ਘਟਨਾ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਰੋਕਣ ਅਤੇ ਉਨ੍ਹਾਂ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ।
ਬਿੱਟੂ ਨੇ ਦੱਸਿਆ ਕਿ ਹਾਲਾਤ ਤਣਾਅਪੂਰਨ ਹੋਣ ਤੋਂ ਬਾਅਦ ਉਹ ਪਿੰਡ ਦੇ ਇੱਕ ਘਰ ਵਿੱਚ ਚਲੇ ਗਏ ਅਤੇ ਹਮਲਾ ਕਰਨ ਵਾਲੇ ਦੋ ਵਿਅਕਤੀਆਂ ਨੂੰ ਆਪਣੇ ਕੋਲ ਬਿਠਾ ਲਿਆ। ਉਨ੍ਹਾਂ ਮੰਗ ਕੀਤੀ ਕਿ ਪੁਲਿਸ ਮਾਮਲੇ ਦੀ ਜਾਂਚ ਕਰਕੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰੇ।
ਬਿੱਟੂ ਨੇ ਕਿਹਾ ਕਿ ਜਦੋਂ ਤੱਕ ਐੱਸ.ਐੱਸ.ਪੀ. ਵੱਲੋਂ ਮਾਮਲਾ ਦਰਜ ਕਰਕੇ ਕਾਰਵਾਈ ਨਹੀਂ ਕੀਤੀ ਜਾਂਦੀ, ਉਹ ਉੱਥੋਂ ਨਹੀਂ ਜਾਣਗੇ।
ਉਨ੍ਹਾਂ ਦੱਸਿਆ ਕਿ ਉਹ ਪਠਾਨਕੋਟ ਤੋਂ ਨਸ਼ਾ ਵਿਰੋਧੀ ਮਾਰਚ ਸ਼ੁਰੂ ਕਰਨ ਜਾ ਰਹੇ ਸਨ। ਬਿੱਟੂ ਨੇ ਦੋਸ਼ ਲਗਾਇਆ ਕਿ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਕੀਤੇ ਜਾ ਰਹੇ ਇਸ ਮਾਰਚ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ
ਹੈ
Author: KUNAL CHOPRA
"News Reporter / Journalist 🖋️





Users Today : 21
Users Yesterday : 32