ਮਾਨਸਾ 21 ਸਤੰਬਰ (ਕੁਨਾਲ ਚੋਪੜਾ) –ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਪੇਂਡੂ ਖੇਤਰਾਂ ਦੇ ਇਨ੍ਹਾਂ ਸਕੂਲਾਂ ਵਿੱਚ ਛੁੱਟੀ ਕਰ ਦਿੱਤੀ ਗਈ ਹੈ

ਥਾਣਾ ਭੀਖੀ ਦੇ ਇੰਚਾਰਜ ਗੁਰਮੇਲ ਸਿੰਘ ਨੇ ਧਮਕੀ ਪੱਤਰ ਮਿਲਣ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।ਕੋਰਟ ਕੰਪਲੈਕਸ ਤੋਂ ਇਲਾਵਾ ਚਾਰ ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਅਲਰਟ ਹੋ ਗਿਆ ਹੈ। ਕੋਰਟ ਕੰਪਲੈਕਸ ਅਤੇ ਸਕੂਲਾਂ ਵਿੱਚ ਪੁਲਿਸ ਬਲ ਤਾਇਨਾਤ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਅਦਾਲਤ ਵਿੱਚ ਜਾਣ ਵਾਲੇ ਹਰ ਵਿਅਕਤੀ ਦੀ ਤਲਾਸ਼ੀ ਲਈ ਜਾ ਰਹੀ ਹੈ ਅਤੇ ਪੂਰੀ ਜਾਂਚ ਤੋਂ ਬਾਅਦ ਹੀ ਅੰਦਰ ਜਾਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ। ਪੁਲਿਸ ਨੇ ਮਿਲਿਆ ਧਮਕੀ ਭਰਿਆ ਪੱਤਰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Author: KUNAL CHOPRA
"News Reporter / Journalist 🖋️





Users Today : 12
Users Yesterday : 11