ਤਲਵੰਡੀ ਸਾਬੋ 9 ਫਰਵਰੀ (ਰੇਸ਼ਮ ਸਿੰਘ ਦਾਦੂ)ਤਲਵੰਡੀ ਸਾਬੋ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਖੁਸ਼ਬਾਜ ਜਟਾਣਾ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਪਿੰਡ ਮਲਕਾਣਾ, ਨਥੇਹਾ ਅਤੇ ਫੱਤਾ ਬਾਲੂ ਦੇ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ।ਸ਼ਾਮਲ ਹੋਣ ਵਾਲਿਆਂ ਨੂੰ ਖੁਸ਼ਬਾਜ ਸਿੰਘ ਜਟਾਣਾ ਵੱਲੋ ਸਿਰੋਪਾਉ ਪਾ ਕੇ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖੁਸ਼ਬਾਜ ਸਿੰਘ ਜਟਾਣਾ ਨੇ ਕਿਹਾ ਇਹ ਲੋਕ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਤੰਗ ਆ ਕੇ ਕਾਂਗਰਸ ਪਾਰਟੀ ਵੱਲੋਂ ਕੀਤੇ ਵਿਕਾਸ ਨੂੰ ਦੇਖਦੇ ਹੋਏ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਅੱਗੇ ਕਿਹਾ ਕੇ ਸਾਨੂੰ ਹਲਕੇ ਦੇ ਪਿੰਡਾਂ ਵਿੱਚੋਂ ਬਹੁਤ ਜਿਆਦਾ ਪਿਆਰ ਸਹਿਯੋਗ ਮਿਲ ਰਿਹਾ ਹੇ।ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਬਾਪੂ ਸਰਦਾਰ ਬਲਵੀਰ ਸਿੰਘ ਸਿੱਧੂ ਦਾ ਹੱਥ ਸਿਰ ‘ਤੇ ਹੈ ਜਿਸ ਸਦਕਾ ਇਸ ਵਾਰ ਹਲਕਾ ਤਲਵੰਡੀ ਸਾਬੋ ਤ ਦੀ ਸੀਟ ਜਿੱਤ ਕੇ ਕਾਂਗਰਸ ਪਾਰਟੀ ਦੀ ਝੋਲੀ ਵਿੱਚ ਪਾਵਾਂਗੇ ਅਤੇ ਪੰਜਾਬ ਵਿੱਚ ਆਉਣ ਵਾਲੀ ਸਰਕਾਰ ਕਾਂਗਰਸ ਪਾਰਟੀ ਦੀ ਹੀ ਬਣੇਗੀ। ਇਸ ਮੌਕੇ ਕ੍ਰਿਸ਼ਨ ਸਿੰਘ ਭਾਗੀਵਾਂਦਰ ,ਰਣਜੀਤ ਸਿੰਘ ਸੰਧੂ,ਜਗਸੀਰ ਸਿੰਘ ਸਰਪੰਚ ਨਥੇਹਾ,ਬੂਟਾ ਸਿੰਘ ਸਰਪੰਚ ਸਿੰਗੋ, ਗੁਰਮੀਤ ਸਿੰਘ ਮੀਤਾ ਸਰਪੰਚ ਲਹਿਰੀ, ਮਨਦੀਪ ਸਿੰਘ ਨੰਬਰਦਾਰ ਨੰਗਲਾ, ਸਤਿੰਦਰ ਸਿੰਘ, ਰਿੰਪੀ ਅਜ਼ੀਜ਼ ਖਾਂ, ਵਾਇਸ ਪ੍ਰਧਾਨ ਨਗਰ ਕੌਂਸਲ ਪਲਵਿੰਦਰ ਸੰਧੂ ਆਦਿ ਹਾਜਰ ਸਨ।
Author: DISHA DARPAN
Journalism is all about headlines and deadlines.