ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਜੀਤਮਹਿੰਦਰ ਸਿੱਧੂ ਦੀ ਚੋਣ ਮੁਹਿੰਮ ਸਿਖਰਾਂ ‘ਤੇ, ਵਿਰੋਧੀਆਂ ਨੂੰ ਪਿਆ ਵਖ਼ਤ

Facebook
Twitter
WhatsApp


ਤਲਵੰਡੀ ਸਾਬੋ12 ਫਰਵਰੀ ( ਰੇਸ਼ਮ ਸਿੰਘ ਦਾਦੂ) ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਦੀ ਚੋਣ ਮੁਹਿੰਮ ਸਿਖਰਾਂ ਤੇ ਪਹੁੰਚ ਦੀ ਹੋਈ ਨਜ਼ਰ ਆ ਰਹੀ ਹੈ। ਸਾਬਕਾ ਵਿਧਾਇਕ ਨੂੰ ਇਲਾਕਾ ਨਿਵਾਸੀਆਂ ਦੇ ਮਿਲ ਰਹੇ ਭਰਵੇਂ ਸਮਰਥਨ ਕਰਕੇ ਵਿਰੋਧੀਆਂ ਨੂੰ ਵੀ ਵਖ਼ਤ ਪੈਂਦਾ ਦਿਖਾਈ ਦੇ ਰਿਹਾ ਹੈ। ਜੀਤਮਹਿੰਦਰ ਸਿੰਘ ਸਿੱਧੂ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਪਿੰਡ ਸਿੰਗੋ ਦੇ ਕਾਂਗਰਸ ਦੇ ਕਈ ਸੀਨੀਅਰ ਆਗੂ ਅਤੇ ਆਮ ਆਦਮੀ ਪਾਰਟੀ ਦੇ ਸਰਗਰਮ ਵਰਕਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ।ਇਸ ਮੌਕੇ ਉਨ੍ਹਾਂ ਨੂੰ ਲੱਡੂਆਂ ਨਾਲ ਤੋਲਿਆ ਗਿਆ।ਇਸ ਮੌਕੇ ਸੰਬੰਧਨ ਕਰਦਿਆਂ ਜੀਤਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸੋਚ “ਜੋ ਕਿਹਾ ਕਰ ਕੇ ਵਿਖਾਇਆ, ਜੋ ਕਹਾਂਗੇ ਕਰਕੇ ਰਹਾਂਗੇ” ਵਾਲੀ ਹੈ ਤਾਂ ਜੋ ਹਰ ਪਰਿਵਾਰ ਖੁਸ਼ਹਾਲ ਬਣੇ ਅਤੇ ਵਿਕਾਸ ਕਰਵਾਉਣਾ ਹੀ ਮੁੱਖ ਏਜੰਡਾ ਹੈ ਤਾਂ ਜੋ ਪੰਜਾਬ ਵਾਸੀਆਂ ਨੂੰ ਹਰ ਸਹੂਲਤ ਮਿਲੇ । ਉਨ੍ਹਾਂ ਅਕਾਲੀ ਬਸਪਾ ਗੱਠਜੋੜ ਲਈ ਵੋਟ ਦੀ ਮੰਗ ਕਰਦਿਆਂ ਕਿਹਾ ਕਿ “ਵਿਧਾਇਕ ਬਣਾ ਦਿਓ ਇਲਾਕਾ ਨਿਵਾਸੀਆਂ ਦਾ ਕੋਈ ਨੁਕਸਾਨ ਨਹੀਂ ਹੋਣ ਦੇਵਾਂਗੇ ,ਸਮਾਜ ਵਿੱਚ ਫੈਲੇ ਨਸ਼ਿਆਂ ਦੇ ਕੋਹੜ ਤੇ ਗੁੰਡਾਗਰਦੀ ਨੂੰ ਖਤਮ ਕਰਨਾ ਹੀ ਮੇਰਾ ਪਹਿਲਾ ਮਕਸਦ ਹੋਵੇਗਾ, ਸੁਰੱਖਿਆ ਦੇ ਪ੍ਰਬੰਧ ਯਕੀਨੀ ਬਣਾਏ ਜਾਣਗੇ, ਥਾਣਿਆਂ ਅਤੇ ਕਚਹਿਰੀਆਂ ਵਿੱਚ ਫੈਲੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਕੇ ਹਰ ਪਰਿਵਾਰ ਨੂੰ ਇਨਸਾਫ਼ ਅਤੇ ਸਨਮਾਨ ਮਿਲਣਾ ਯਕੀਨੀ ਬਣਾਇਆ ਜਾਵੇਗਾ।” ਉਨ੍ਹਾਂ ਭਾਵੁਕ ਹੁੰਦਿਆਂ ਕਿਹਾ ਕਿ ਜਦੋਂ ਦੇ ਸਿਆਸਤ ਵਿੱਚ ਆਏ ਹਨ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਵਿਕਾਸ ਲਈ ਜੀਅ ਤੋੜ ਮਿਹਨਤ ਕੀਤੀ ਅਤੇ ਇਲਾਕਾ ਨਿਵਾਸੀਆਂ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਹੈ ਤੇ ਉਹ ਅੱਗੇ ਵੀ ਉਮੀਦ ਤੇ ਪੂਰੀ ਤਰ੍ਹਾਂ ਖਰੇ ਉਤਰਨ ਲਈ ਵਚਨਬੱਧ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਅਮਰਜੀਤ ਸਿੰਘ ਚੀਮਾ,ਦਰਸ਼ਨ ਸਿੰਘ ਅਕਾਲੀ,ਡੂੰਗਰ ਸਿੰਘ ਸਿੰਗੋ,ਹਰਪ੍ਰੀਤ ਸਿੰਘ ,ਗੁਰਦਿੱਤ ਸਿੰਘ ਅਕਾਲੁ,ਦਰਸ਼ਨ ਸਿੰਘ ਪ੍ਰਧਾਨ,ਹਰਬੰਸ ਸਿੰਘ ਸਿੱਧੂ, ਕੌਰ ਸਿੰਘ ,ਗੁਰਤੇਜ ਸਿੰਘ ਸਿੱਧੂ,ਜੱਗਾ ਸਿੰਘ ਸਿੰਗੋ,ਨਿਰਮਲ ਸਿੰਘ ਸਰਾਂ,ਜੀਤ ਸਿੰਘ ਸਰਾਂ, ਰਿਸ਼ਪਾਲ ਸਿੰਘ,ਗ਼ਮਦੂਰ ਸਿੰਘ ਸਿੰਗੋ,ਹਰਮੰਦਰ ਸਿੰਘ ਲਹਿਰੀ, ਇਕਵਾਲ ਸਿੰਘ ਅਕਾਲੀ,ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਵਰਕਰ ਪਿੰਡਾਂ ਦੇ ਪੰਚ ਸਰਪੰਚ ਆਦਿ ਹਾਜ਼ਰ ਸਨ ।

DISHA DARPAN
Author: DISHA DARPAN

Journalism is all about headlines and deadlines.

Leave a Reply

Your email address will not be published. Required fields are marked *

शेयर बाजार अपडेट

मौसम का हाल

क्या आप \"Dishadarpan\" की खबरों से संतुष्ट हैं?

Our Visitor

0 0 3 1 5 3
Users Today : 1
Users Yesterday : 3