ਤਲਵੰਡੀ ਸਾਬੋ 14 ਫਰਵਰੀ (ਰੇਸ਼ਮ ਸਿੰਘ ਦਾਦੂ)ਹਲਕਾ ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪ੍ਰੋ ਬਲਜਿੰਦਰ ਕੌਰ ਨੇ ਆਪਣੇ ਪਿੰਡ ਜਗਾ ਰਾਮ ਤੀਰਥ ਵਿਖੇ ਪਿੰਡ ਵਾਸੀਆਂ ਨਾਲ ਮੀਟਿੰਗ ਕਰਨ ਲਈ ਪਹੁੰਚੇ ਜਿੱਥੇ ਬਲਜਿੰਦਰ ਕੌਰ ਦੀ ਪਹੁੰਚਣ ਦੀ ਖ਼ਬਰ ਸੁਣਨ ਨਾਲ ਪਿੰਡ ਜਗਾ ਰਾਮ ਤੀਰਥ ਵਾਸੀਆਂ ਦਾ ਭਾਰੀ ਇਕੱਠ ਹੋ ਗਿਆ ਅਤੇ ਪਿੰਡ ਵਾਸੀਆਂ ਨੇ ਟੈਕਟਰਾਂ ਦਾ ਇਕ ਵੱਡਾ ਕਾਫਲਾ ਅਗੇ ਲਾ ਕੇ ਕੀਤਾ ਜ਼ੋਰਦਾਰ ਸਵਾਗਤ ਉਥੇ ਹੀ ੳੁਨ੍ਹਾਂ ਨੂੰ ਲੱਡੂਆਂ ਨਾਲ ਤੋਲਿਆ ਗਿਆ ਤੇ ਮਾਨ ਸਤਿਕਾਰ ਦਿੱਤਾ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰੋ ਬਲਜਿੰਦਰ ਕੌਰ ਨੇ ਕਿਹਾ ਕਿ ਮੇਰੇ ਹਲਕੇ ਦੇ ਲੋਕਾਂ ਵੱਲੋਂ ਮੈਨੂੰ ਅਤੇ ਮੇਰੀ ਪਾਰਟੀ ਨੂੰ ਬਹੁਤ ਜ਼ਿਆਦਾ ਪਿਆਰ ਮਾਨ ਸਨਮਾਨ ਮਿਲ ਰਿਹਾ ਹੈ ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕ ਕਾਂਗਰਸ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਤੋਂ ਅੱਕ ਚੁੱਕੇ ਹਨ ਹੁਣ ਉਹ ਆਮ ਆਦਮੀ ਪਾਰਟੀ ਨੂੰ ਪਸੰਦ ਕਰਨ ਲੱਗੇ ਹਨ ਇਸ ਵਾਰ ਲੋਕ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ ਹਲਕਾ ਤਲਵੰਡੀ ਸਾਬੋ ਦੀ ਸੀਟ ਜਿਤਾਉਣ ਗੇ ਅਤੇ ਪੰਜਾਬ ਵਿੱਚ ਆਉਣ ਵਾਲੀ ਸਰਕਾਰ ਆਮ ਆਦਮੀ ਪਾਰਟੀ ਦੀ ਹੋਵੇਗੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੀ ਹੋਣਗੇ ਇਸ ਮੌਕੇ ਸੁਖਰਾਜ ਸਿੰਘ ਬੱਲ, ਕੇਵਲ ਸਿੰਘ ਨਿੱਜੀ ਸਹਾਇਕ , ਬੂਟਾ ਸਿੰਘ ਜਗਾ ਗੁਰਦੀਪ ਸਿੰਘ ਤੂਰ,ਪ੍ਰਗਟ ਸਿੰਘ ਸਿੰਗੋ,ਕੁਲਵੰਤ ਸਿੰਘ ਸਿੰਗੋ,ਮੱਖਣ ਸਿੰਘ ਸਾਬਕਾ ਸਰਪੰਚ ਸਿੰਗੋ,ਬਿੱਕਰ ਸਿੰਘ ਨਥੇਹਾ, ਵਰਕਤ ਮਸੀਹ, ਅਤੇ ਬਹੁਤ ਸਾਰੇ ਆਮ ਆਦਮੀ ਪਾਰਟੀ ਦੇ ਵਰਕਰ ਹਾਜਰ ਸਨ।
Author: DISHA DARPAN
Journalism is all about headlines and deadlines.