ਬਠਿੰਡਾ , 2 ਮਾਰਚ ( ਰਾਵਤ ) ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ, ਬਠਿੰਡਾ ਦੇ ਪ੍ਰੋ. ਰਜਿੰਦਰ ਕੁਮਾਰ ਉੱਪਲ (ਪੀ.ਐੱਚ.ਡੀ., ਡੀ.ਲਿਟ.) ਨੂੰ ਹਾਲ ਹੀ ਵਿੱਚ ਗਲੋਬਲ ਲਾਈਫ਼ਟਾਈਮ ਅਚੀਵਮੈਂਟ ਐਵਾਰਡ-2022 ਪ੍ਰਦਾਨ ਕੀਤਾ ਗਿਆ। ਜਿਊਰੀ ਦੁਆਰਾ ਐਵਾਰਡ ਨੀਤੀ ਦੇ ਤਹਿਤ ਕੀਤੀ ਗਈ ਸਿਫ਼ਾਰਸ਼ ਅਨੁਸਾਰ ਸਬੰਧਿਤ ਖੇਤਰ ਵਿੱਚ ਵਿਅਕਤੀਗਤ ਪ੍ਰਮਾਣ ਪੱਤਰ ਅਤੇ ਪ੍ਰਾਪਤੀਆਂ ਦੇ ਆਧਾਰ ‘ਤੇ ਉਨ੍ਹਾਂ ਨੂੰ ਪ੍ਰਸੰਸਾ ਪੱਤਰ ਵੀ ਜਾਰੀ ਕੀਤਾ ਗਿਆ । ਪ੍ਰੋ. ਉੱਪਲ ਖੋਜ ਦੇ ਖੇਤਰ ਵਿੱਚ ਵਧੀਆ ਕੰਮ ਕਰ ਰਹੇ ਹਨ। ਉਨ੍ਹਾਂ ਨੇ ਵੱਖ-ਵੱਖ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਕਾਨਫ਼ਰੰਸਾਂ ਅਤੇ ਰਸਾਲਿਆਂ ਵਿੱਚ ਵੱਖ-ਵੱਖ ਖੋਜ ਪੱਤਰ ਪ੍ਰਕਾਸ਼ਿਤ ਕੀਤੇ ਹਨ। ਉਨ੍ਹਾਂ ਦੀ ਰਹਿਨੁਮਾਈ ਹੇਠ ਕਈ ਵਿਦਿਆਰਥੀ ਉਚੇਰੀ ਵਿੱਦਿਆ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਨੇ ਕਿਤਾਬਾਂ ਅਤੇ ਲੇਖ ਵੀ ਲਿਖੇ ਹਨ। ਉਨ੍ਹਾਂ ਕੋਲ 27 ਸਾਲਾਂ ਦਾ ਤਜਰਬਾ ਹੈ ਅਤੇ ਬੈਂਕਿੰਗ ਖੇਤਰ ਵਿੱਚ ਵੱਡੀ ਮੁਹਾਰਤ ਹੈ। ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਉਨ੍ਹਾਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ।
Author: DISHA DARPAN
Journalism is all about headlines and deadlines.