ਬਠਿੰਡਾ, 4 ਮਾਰਚ : ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਮਾਤਾ-ਪਿਤਾ ਅਤੇ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਤੇ ਭਲਾਈ ਸਬੰਧੀ ਬੈਠਕ ਹੋਈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਹੋਈ ਇਸ ਬੈਠਕ ਦੌਰਾਨ ਸੀਨੀਅਰ ਸਿਟੀਜਨ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ, ਬਜ਼ੁਰਗਾਂ ਦੀ ਭਲਾਈ ਤੇ ਉਨ੍ਹਾਂ ਦੀਆਂ ਘਰੇਲੂ ਸਮੱਸਿਆ ਤੇ ਹੱਲ ਲਈ ਵਿਚਾਰ-ਵਟਾਂਦਰਾਂ ਕੀਤਾ ਗਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਮਾਤਾ-ਪਿਤਾ ਅਤੇ ਬਜ਼ੁਰਗ ਨਾਗਰਿਕਾਂ ਅਤੇ ਸੀਨੀਅਰ ਸਿਟੀਜਨਾਂ ਦੀਆਂ ਸਮੱਸਿਆਵਾਂ ਦੇ ਮੱਦੇਨਜ਼ਰ ਸਿਨੀਅਰ ਸਿਟੀਜਨ ਹੈਲਪ ਲਾਇਨ ਨੰਬਰ 0172-2800000, 0172-6160100 ਜਾਰੀ ਕੀਤਾ ਗਿਆ ਹੈ। ਇਸ ਨੰਬਰ ਤੇ 24 ਘੰਟੇ ਬਜੁਰਗ ਆਪਣੀ ਸਮੱਸਿਆਵਾਂ ਦੱਸ ਸਕਦੇ ਹਨ, ਜਿਨ੍ਹਾਂ ਦਾ ਤਰੁੰਤ ਨਿਪਟਾਰਾ ਕੀਤਾ ਜਾਵੇਗਾ। ਬੈਠਕ ਦੌਰਾਨ ਸੀਨੀਅਰ ਸਿਟੀਜਨ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਓਲਡ ਏਜ਼ ਅਤੇ ਡੇ-ਕੇਅਰ ਸੈਂਟਰ, ਬਜ਼ੁਰਗਾਂ ਦੀ ਦੇਖਭਾਲ, ਸਿਹਤ ਅਤੇ ਮੰਨੋਰੰਜ਼ਨ ਆਦਿ ਬਾਰੇ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ ਗਈ। ਇਸ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਮੌਜੂਦ ਸੀਨੀਅਰ ਸਿਟੀਜਨ ਅਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆ ਅਤੇ ਉਨ੍ਹਾਂ ਕੋਲੋਂ ਲੋੜੀਂਦੇ ਸੁਝਾਅ ਵੀ ਲਏ ਗਏ ਅਤੇ ਦਿੱਤੇ ਗਏ ਸੁਝਾਵਾਂ ਤੇ ਅਮਲ ਕਰਨ ਦਾ ਵਿਸ਼ਵਾਸ਼ ਦਿਵਾਇਆ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀ ਨਵੀਨ ਗਡਵਾਲ ਵਲੋਂ ਮਾਤਾ-ਪਿਤਾ ਅਤੇ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਤੇ ਭਲਾਈ ਲਈ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਇਸ ਦੌਰਾਨ ਸੀਨੀਅਰ ਸਿਟੀਜਨ ਵਲੋਂ ਇਹ ਵੀ ਧਿਆਨ ਵਿਚ ਲਿਆਂਦਾ ਗਿਆ ਕਿ ਸ਼ਹਿਰ ਦੇ ਕਈ ਪਬਲਿਕ ਸਥਾਨਾਂ ਨੂੰ ਆਮ ਲੋਕਾਂ ਵਲੋਂ ਗੈਰ ਕਾਨੂੰਨੀ ਤੌਰ ਤੇ ਗੇਟ ਲਗਾ ਕੇ ਬੰਦ ਕਰ ਦਿੱਤਾ ਗਿਆ ਹੈ, ਜਿਸ ਕਾਰਨ ਸ਼ਹਿਰ ਵਾਸੀਆਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਡਿਪਟੀ ਕਮਿਸ਼ਨਰ ਨੇ ਮੌਜੂਦ ਪੁਲਿਸ ਵਿਭਾਗ ਦੇ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਗੈਰ ਕਾਨੂੰਨੀ ਸਥਾਨਾਂ ਦੀ ਤਰੁੰਤ ਜਾਂਚ ਕਰਕੇ ਗੇਟਾਂ ਨੂੰ ਹਟਵਾਇਆ ਜਾਵੇ। ਬੈਠਕ ਦੌਰਾਨ ਐਸਡੀਐਮ ਬਠਿੰਡਾ ਸ਼੍ਰੀ ਕੰਵਰਜੀਤ ਸਿੰਘ, ਐਸਡੀਐਮ ਮੌੜ ਸ਼੍ਰੀਮਤੀ ਵੀਰਪਾਲ ਕੌਰ, ਡੀਐਸਪੀ ਸ਼੍ਰੀ ਸੰਜੀਵ ਸਿੰਗਲਾ, ਸੈਕਟਰੀ ਰੈੱਡ ਕਰਾਸ ਸ਼੍ਰੀ ਦਰਸ਼ਨ ਕੁਮਾਰ, ਪ੍ਰਧਾਨ ਸੀਨੀਅਰ ਸਿਟੀਜਨ ਕੌਂਸਲ ਸ਼੍ਰੀਮਤੀ ਸਤਵਿੰਦਰ ਕੌਰ, ਸ਼੍ਰੀ ਰਾਕੇਸ਼ ਨਰੂਲਾ, ਸ਼੍ਰੀ ਐਮਆਰ ਜਿੰਦਲ, ਸ਼੍ਰੀ ਐਚਐਸ ਖੁਰਮੀ, ਏਪੀ ਗਰੋਵਰ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।
Author: DISHA DARPAN
Journalism is all about headlines and deadlines.