ਅੱਜ ਚੰਡੀਗੜ੍ਹ ਵਿਖੇ ਗਵਰਨਰ ਪੰਜਾਬ ਵੱਲੋਂ ਪੰਜਾਬ ਦੀਆਂ ਕਈ ਸੰਸਥਾਵਾਂ ਅਤੇ ਸ਼ਖਸ਼ੀਅਤਾਂ ਨੂੰ ਉਨ੍ਹਾਂ ਦੇ ਸਮਾਜ ਪ੍ਰਤੀ ਸਮਰਪਣ ਅਤੇ ਸੇਵਾਵਾਂ ਨੂੰ ਵੇਖਦੇ ਹੋਏ ਸਨਮਾਨਿਤ ਕੀਤਾ ਗਿਆ ਹੈ। ਜਿਸ ਵਿਚ ਵਿਸ਼ੇਸ਼ ਤੌਰ ਤੇ ਤਰਸੇਮ ਸਿੰਘ ਬਰਾੜ ਜ਼ਿਲ੍ਹਾ ਮੈਨੇਜਰ ਬਠਿੰਡਾ ਦਾ ਨਾਮ ਵੀ ਸ਼ਾਮਲ ਕੀਤਾ ਗਿਆ ਸੀ। ਅਤੇ ਅੱਜ ਹੋਏ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਸ: ਤਰਸੇਮ ਸਿੰਘ ਬਰਾੜ ਬਠਿੰਡਾ ਨੂੰ ਗਵਰਨਰ ਪੰਜਾਬ ਬਨਵਾਰੀ ਲਾਲ ਪੁਰੋਹਿਤ ਵੱਲੋਂ ਸਨਮਾਨਤ ਕੀਤਾ ਗਿਆ। ਇਸ ਮੌਕੇ ਬੋਲਦਿਆਂ ਤਰਸੇਮ ਸਿੰਘ ਬਰਾੜ ਵੱਲੋਂ ਵਿਸ਼ੇਸ਼ ਧੰਨਵਾਦ ਨੀਫਾ ਭਾਰਤ ਦਾ ਕੀਤਾ ਗਿਆ। ਜਿਨ੍ਹਾਂ ਦੇ ਸਹਿਯੋਗ ਨਾਲ ਉੰਨਾਂ ਵੱਲੋਂ ਪਿਛਲੇ ਕਾਫੀ ਸਮੇਂ ਵਿਸ਼ੇਸ਼ ਤੌਰ ਤੇ ਕੋਰੋਨਾ ਕਾਲ ਦੌਰਾਨ ਲੋੜਵੰਦਾਂ ਦੀ ਸਹਾਇਤਾ ਕੀਤੀ ਗਈ। ਇਸ ਮੌਕੇ ਗਵਰਨਰ ਪੰਜਾਬ ਤੋਂ ਇਲਾਵਾ ਚੜ੍ਹਦੀ ਕਲਾ ਦੇ ਮੁੱਖ ਸੰਪਾਦਕ ਜੀ, ਰੀਜ਼ਨਲ ਪਾਸਪੋਰਟ ਅਫਸਰ ਚੰਡੀਗੜ੍ਹ, ਬਾਰ ਕੌਂਸਲ ਪੰਜਾਬ ਦੇ ਪ੍ਰਧਾਨ ਅਤੇ ਹੋਰ ਪਤਵੰਤੇ ਸੱਜਣ ਸ਼ਾਮਲ ਸਨ।
Author: DISHA DARPAN
Journalism is all about headlines and deadlines.