ਕਿਸੇ ਵੀ ਪ੍ਰਕਾਰ ਦੇ ਜੇਤੂ ਜਲੂਸ ਕੱਢਣ, ਇਕੱਠ ਕਰਨ ਤੇ ਰੋਕ
ਬਠਿੰਡਾ, 9 ਮਾਰਚ ( ਰਾਵਤ ) : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਵਿਨੀਤ ਕੁਮਾਰ ਨੇ ਫੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਇਆ ਜਿਲ੍ਹਾ ਬਠਿੰਡਾ 6 ਵਿਧਾਨ ਸਭਾ ਹਲਕਿਆ ਵਿੱਚ ਚੋਣਾਂ ਦੇ ਨਤੀਜੇ ਆਉਣ ਉਪਰੰਤ ਜੇਤੂ ਉਮੀਦਵਾਰਾਂ ਦੇ ਨਾਲ ਸਰਟੀਫਿਕੇਟ ਪ੍ਰਾਪਤ ਕਰਨ ਸਮੇਂ 2 ਤੋਂ ਵੱਧ ਵਿਅਕਤੀਆਂ ਦੇ ਇਕੱਠ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਵਲੋਂ ਇਹ ਹੁਕਮ ਮਾਨਯੋਗ ਭਾਰਤੀ ਚੋਣ ਕਮਿਸ਼ਨ ਵੱਲੋਂ ਕੋਵਿਡ-19 ਦੌਰਾਨ ਚੋਣਾਂ ਸਬੰਧੀ Revised Board Guidelines 2022 ਅਨੁਸਾਰ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਵਿਨੀਤ ਕੁਮਾਰ ਵਲੋਂ ਜਾਰੀ ਹੁਕਮਾਂ ਅਨੁਸਾਰ ਜੇਤੂ ਉਮੀਦਵਾਰਾਂ ਵੱਲੋਂ ਇਲਾਕੇ ਵਿੱਚ ਕਿਸੇ ਵੀ ਪ੍ਰਕਾਰ ਦੇ ਜੇਤੂ ਜਲੂਸ ਕੱਢਣ, ਇਕੱਠ ਕਰਨ ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ 10 ਮਾਰਚ 2022 ਤੋਂ 14 ਮਾਰਚ 2022 ਤੱਕ ਲਾਗੂ ਰਹਿਣਗੇ।
Author: DISHA DARPAN
Journalism is all about headlines and deadlines.