08 ਮਾਰਚ 2022- ਵਿਸ਼ਵ ਭਰ ’ਚ ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਜਾ ਰਿਹਾ ਹੈ, ਜਿਸਦਾ ਕਾਰਨ ਹੈ ਕਿ ਔਰਤ ਹੀ ਹੈ ਜੋ ਰਿਸ਼ਤਿਆਂ ਨੂੰ ਬਾਖੂਬੀ ਨਿਭਾਉਂਦੀ ਹੈ। ਔਰਤਾਂ ਦੇ ਸਮਾਜ ਦੇ ਹਰ ਖੇਤਰ ’ਚ ਵੱਡਮੁੱਲੇ ਯੋਗਦਾਨ ਨੂੰ ਦੇਖਦੇ ਹੋਏ ਅੱਜ ਦੇ ਦਿਨ 8 ਮਾਰਚ ਨੂੰ ਦੁਨੀਆ ਭਰ ’ਚ ਔਰਤਾਂ ਨੂੰ ਸਨਮਾਨ ਦੇਣ ਲਈ ਅੰਤਰਰਾਸ਼ਟਰੀ ਮਹਿਲਾ ਦਿਵਸ ਆਯੋਜਤ ਕੀਤਾ ਜਾਂਦਾ ਹੈ। ਅੱਜ ਮਹਿਲਾ ਦਿਵਸ ‘ਤੇ ਸਿਵਲ ਸਰਜਨ ਬਠਿੰਡਾ ਜੀ ਅਤੇ ਐਸ.ਐਮ.ਓ ਰਾਮਪੁਰਾ ਫੂਲ ਦੀ ਅਗਵਾਈ ਹੇਠ ਅੰਤਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ ਅਤੇ ਇਸ ਮੌਕੇ ਤੇ ਐਸ.ਐਮ.ਓ ਰਾਮਪੁਰਾ ਫੂਲ ਵੱਲੋ ਕੇਕ ਕੱਟ ਕੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ।
ਇਸ ਸਮੇਂ ਐਸ.ਐਮ.ਓ. ਡਾ. ਅੰਜੂ ਕਾਸ਼ਲ ਨੇ ਕਿਹਾ ਕਿ ਔਰਤ ਆਪਣੀ ਜ਼ਿੰਦਗੀ ’ਚ ਕਈ ਤਰ੍ਹਾਂ ਦੇ ਕਿਰਦਾਰ ਨਿਭਾਉਂਦੀ ਹੈ, ਜਿਸ ’ਚ ਧੀ, ਭੈਣ, ਨੂੰਹ, ਮਾਂ ਸ਼ਾਮਲ ਹਨ। ਔਰਤਾਂ ਨੇ ਸਮਾਜ ਦੇ ਹਰ ਖੇਤਰ ਨੂੰ ਵਿਕਸਿਤ ਕਰਨ ’ਚ ਮਦਦ ਹੀ ਨਹੀਂ ਕੀਤੀ, ਬਲਕਿ ਸਮਾਜ ਲਈ ਪ੍ਰੇਰਨਾ ਸਰੋਤ ਵੀ ਰਹੀਆਂ ਹਨ। ਵਰਤਮਾਨ ਸਮੇਂ ’ਚ ਔਰਤਾਂ ਘਰ ਦੀ ਜ਼ਿੰਮੇਵਾਰੀ ਤੋਂ ਇਲਾਵਾ ਆਰਥਕ ਜ਼ਿੰਮੇਵਾਰੀਆਂ ਵੀ ਨਿਭਾ ਰਹੀਆਂ ਹਨ। ਇਸ ਸਮੇਂ ਡਾ ਭਾਨੂੰ ਪ੍ਰਿਆ ਔਰਤਾ ਦੇ ਮਾਹਿਰ ਡਾਕਟਰ ਨੇ ਕਿਹਾ ਕਿ ਔਰਤਾਂ ਨੂੰ ਜੋ ਨੂੰ ਕਰਨ ਦੀ ਇੱਛਾ ਹੋਵੇ ਜ਼ਰੂਰ ਕਰਨਾ ਚਾਹੀਦਾ ਹੈ, ਹਰੇਕ ਔਰਤ ਆਪਣਾ ਚੰਗਾ-ਬੁਰਾ ਸਮਝਦੀ ਹੈ। ਔਰਤਾਂ ਨੂੰ ਬਰਾਬਰ ਅਧਿਕਾਰ ਦੇਣੇ ਚਾਹੀਦੇ ਹਨ, ਜਦੋਂ ਔਰਤ ਨੂੰ ਅੱਗੇ ਵਧਣ ਦਾ ਰਸਤਾ ਮਿਲੇਗਾ ਤਾਂ ਉਹ ਜ਼ਰੂਰ ਕੁਝ ਕਰ ਗੁਜ਼ਰੇਗੀ। ਅੱਜ ਔਰਤਾਂ ਹਰ ਖੇਤਰ ’ਚ ਖੁਦ ਨੂੰ ਸਾਬਤ ਕਰ ਰਹੀਆਂ ਹਨ ਅਤੇ ਮਰਦਾਂ ਦੇ ਮੋਢੇ ਨਾਲ ਮੋਢਾ ਮਿਲਾ ਕੇ ਚੱਲ ਰਹੀਆਂ ਹਨ । ਅਜੋਕੇ ਸਮੇਂ ਤੇ ਇਤਿਹਾਸ ’ਚ ਵੀ ਔਰਤ ਅਜਿਹੇ ਕੰਮਾਂ ਨੂੰ ਵਿਕਾਸ ਵੱਲ ਅੱਗੇ ਤੌਰ ਚੁੱਕੀ ਹੈ, ਜੋ ਦੇਸ਼ ਵਿਚ ਮਿਸਾਲ ਹਨ । ਇਸ ਸਮੇਂ ਡਾ ਰਨਦੀਪ ਕੌਰ ਈ.ਐਮ.ਓ., ਪਰਮਜੀਤ ਕੌਰ ਨਰਸਿੰਗ ਸਿਸਟਰ, ਡਿਪਟੀ ਮਾਸ ਮੀਡੀਆ ਅਫਸਰ ਕੁਲਵੰਤ ਸਿੰਘ, ਗੁਰਦੀਪ ਰਾਣੀ, ਰੁਪਿੰਦਰ ਕੌਰ, ਕਿਰਨ ਬਾਲਾ, ਸੁਨੀਲ ਧੀਰ , ਅਕੁੰਸ਼ ਗਰਗ, ਆਦੀ ਹਾਜ਼ਰ ਸਨ।
Author: DISHA DARPAN
Journalism is all about headlines and deadlines.