ਸਿੱਖਿਆ ਮੰਤਰੀ ਦੇ ਬਰਨਾਲਾ ਪੁੱਜਣ ’ਤੇ ਦਿੱਤਾ ਗਿਆ ਗਾਰਡ ਆਫ ਆਨਰ
ਬਰਨਾਲਾ 24 ਮਾਰਚ ( ਗੁਰਪ੍ਰੀਤ ਚਹਿਲ ) ਸਕੂਲ ਸਿੱਖਿਆ, ਉਚੇਰੀ ਸਿੱਖਿਆ, ਖੇਡ ਤੇ ਯੁਵਕ ਸੇਵਾਵਾਂ ਮੰਤਰੀ ਵਜੋਂ ਅਹੁਦਾ ਸੰਭਾਲਣ ਮਗਰੋਂ ਬਰਨਾਲਾ ਪੁੱਜੇ ਗੁਰਮੀਤ ਸਿੰਘ ਮੀਤ ਹੇਅਰ ਦਾ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ ਦੀ ਅਗਵਾਈ ਹੇਠ ਜ਼ਿਲਾ ਅਧਿਕਾਰੀਆਂ ਵੱਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸਵਾਗਤ ਕੀਤਾ ਗਿਆ। ਇਸ ਮੌਕੇ ਪੁਲੀਸ ਟੁਕੜੀ ਵੱਲੋਂ ਕੈਬਨਿਟ ਮੰਤਰੀ ਨੂੰ ਗਾਰਡ ਆਫ ਆਨਰ ਵੀ ਦਿੱਤਾ ਗਿਆ।ਇਸ ਮਗਰੋਂ ਕੈਬਨਿਟ ਮੰਤਰੀ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ, ਜ਼ਿਲਾ ਪੁਲੀਸ ਮੁਖੀ ਸ੍ਰੀਮਤੀ ਅਲਕਾ ਮੀਨਾ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਅਤੇ ਜ਼ਿਲਾ ਬਰਨਾਲਾ ਦੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੀ ਚਹੁੰਪੱਖੀ ਖੁਸ਼ਹਾਲੀ ਲਈ ਵਿਆਪਕ ਕਦਮ ਲਗਾਤਾਰ ਚੁੱਕੇਗੀ। ਉਨਾਂ ਆਖਿਆ ਕਿ ਸਿੱਖਿਆ ਖੇਤਰ ਬੇਹੱਦ ਅਹਿਮ ਹੈ ਅਤੇ ਸਿੱਖਿਆ ਦੇ ਖੇਤਰ ਵਿਚ ਵੱਡੇ ਸੁਧਾਰ ਲਿਆਂਦੇ ਜਾਣਗੇ ਅਤੇ ਨੌਜਵਾਨੀ ਨੂੰ ਖੇਡਾਂ ਨਾਲ ਜੋੜਨ ਲਈ ਵੀ ਸਾਰਥਕ ਕਦਮ ਚੁੱਕੇ ਜਾਣਗੇੇ। ਉਨਾਂ ਕਿਹਾ ਕਿ ਬਿਹਤਰੀਨ ਵਿਦਿਅਕ ਢਾਂਚੇ ਲਈ ਅਹਿਮ ਫ਼ੈਸਲੇ ਲਏ ਜਾਣਗੇ।ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਜ਼ਿਲੇ ਦੇ ਸਿੱਖਿਆ ਅਧਿਕਾਰੀਆਂ ਨਾਲ ਜਾਣ-ਪਛਾਣ ਮੀਟਿੰਗ ਕੀਤੀ ਗਈ ਤੇ ਇਮਾਰਨਦਾਰੀ ਤੇ ਸ਼ਿੱਦਤ ਨਾਲ ਕੰਮ ਕਰਨ ਲਈ ਆਖਿਆ।ਇਸ ਮਗਰੋਂ ਕੈਬਨਿਟ ਮੰਤਰੀ ਵੱਲੋਂ ਸਦਰ ਬਾਜ਼ਾਰ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਬੁੱਤ ’ਤੇ ਸ਼ਰਧਾ ਦੇ ਫੁੱਲ ਭੇਟ ਕਰ ਕੇ ਉਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਉਨਾਂ ਕਿਹਾ ਕਿ ਸਮੁੱਚੀ ਕੌਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਸ਼ਹਾਦਤ ਦੀ ਹਮੇਸ਼ਾ ਰਿਣੀ ਰਹੇਗੀ।
Author: DISHA DARPAN
Journalism is all about headlines and deadlines.