ਬਠਿੰਡਾ,03 ਅਪ੍ਰੈਲ (ਗੁਰਪ੍ਰੀਤ ਚਹਿਲ)
ਪੰਜਾਬ ਸਰਕਾਰ ਦੀਆਂ ਨਸ਼ਿਆਂ ਖ਼ਿਲਾਫ਼ ਮਿਲੀਆਂ ਹਦਾਇਤਾਂ ਉੱਤੇ ਅਮਲ ਕਰਦਿਆਂ ਬਠਿੰਡਾ ਪੁਲਸ ਨੇ ਅੱਜ ਇੱਕ ਹੈਲਪ ਲਾਈਨ ਨੰਬਰ ਜ਼ਾਰੀ ਕੀਤਾ ਹੈ ਜਿਸ ਉੱਪਰ ਵੱਟਸ ਐਪ ਜਾਂ ਫੋਨ ਕਾਲ ਰਾਹੀਂ ਨਸ਼ਾ ਵੇਚਣ ਵਾਲੇ ਲੋਕਾਂ ਖਿਲਾਫ ਸ਼ਿਕਾਇਤ ਕੀਤੀ ਜਾ ਸਕਦੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ ਮੈਡਮ ਅਮਨੀਤ ਕੌਂਡਲ ਨੇ ਦੱਸਿਆ ਕਿ ਬਠਿੰਡਾ ਪੁਲਿਸ ਨਸ਼ਿਆਂ ਦੀ ਰੋਕਥਾਮ ਲਈ ਪੂਰੀ ਤਰ੍ਹਾਂ ਵਚਬੱਧ ਹੈ। ਅੱਜ ਅਸੀਂ ਇੱਕ ਨੰਬਰ 9115502252 ਜ਼ਾਰੀ ਕੀਤਾ ਹੈ ਜਿਸ ਉੱਤੇ ਕੋਈ ਵੀ ਵਿਅਕਤੀ ਨਸ਼ੇ ਦੇ ਸੌਦਾਗਰਾਂ ਸਬੰਧੀ ਜਾਣਕਾਰੀ ਦੇ ਸਕਦਾ ਹੈ ਉਨ੍ਹਾਂ ਕਿਹਾ ਕਿ ਜਾਣਕਾਰੀ ਦੇਣ ਵਾਲੇ ਵਿਅਕਤੀ ਦਾ ਨਾਮ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਵੱਲੋਂ ਹਰ ਸ਼ਹਿਰ ਵਾਸੀ ਨੂੰ ਅਪੀਲ ਕੀਤੀ ਕਿ ਜ਼ੁਰਮ ਨੂੰ ਰੋਕਣ ਲਈ ਪੁਲਿਸ ਦਾ ਸਹਿਯੋਗ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਪਿਛਲੇ ਥੋੜੇ ਹੀ ਸਮੇਂ ਦੌਰਾਨ ਬਠਿੰਡਾ ਅਤੇ ਇਸਦੇ ਆਸ ਪਾਸ ਇਲਾਕਿਆਂ ਵਿੱਚ ਨਸ਼ੇ ਕਾਰਨ ਕਈ ਨੌਜਵਾਨਾਂ ਦੀ ਮੌਤ ਹੋ ਚੁੱਕੀ ਹੈ ਅਤੇ ਮੀਡੀਆ ਵਿੱਚ ਖਬਰਾਂ ਪ੍ਰਕਾਸ਼ਿਤ ਹੋਣ ਕਾਰਨ ਪੁਲਸ ਪ੍ਰਸ਼ਾਸਨ ਦੀ ਕਾਫੀ ਕਿਰਕਿਰੀ ਹੋ ਰਹੀ ਹੈ।
Author: DISHA DARPAN
Journalism is all about headlines and deadlines.