‘ਦ ਮਿਲੇਨੀਅਮ ਸਕੂਲ,ਬਠਿੰਡਾ’ ਦੇ ਨਵੇਂ ਸੈਸ਼ਨ ਦਾ ਆਗ਼ਾਜ਼

Facebook
Twitter
WhatsApp
ਬਠਿੰਡਾ,6 ਅਪ੍ਰੈਲ (ਰਾਵਤ) ‘ ਦ ਮਿਲੇਨੀਅਮ ਸਕੂਲ, ਬਠਿੰਡਾ’ ਵਿੱਚ ਨਵੇਂ ਸੈਸ਼ਨ 2022-23 ਦਾ ਆਗ਼ਾਜ਼ ਕੀਤਾ ਗਿਆ। ਅਕਾਦਮਿਕ ਸੈਸ਼ਨ ਦੀ ਅਰੰਭਤਾ ਮੌਕੇ ਪ੍ਰਿੰਸੀਪਲ ਡਾ.ਸੰਗੀਤਾ ਸਕਸੇਨਾ ਜੀ ਨੇ ਸਕੂਲ ਦੇ ਅਧਿਆਪਕਾਂ ਨੂੰ ਨਿਰਦੇਸ਼ ਦਿੱਤੇ ਤਾਂ ਜੋ ਉਹ ਵਿਦਿਆਰਥੀਆਂ ਦੀ ਯੋਗ ਅਗਵਾਈ ਕਰ ਸਕਣ। ਅਕਾਦਮਿਕ ਸੈਸ਼ਨ ਦੇ ਪਹਿਲੇ ਦਿਨ ਵਿਦਿਆਰਥੀਆਂ ਦਾ ਸੁਆਗਤ ਕੀਤਾ ਗਿਆ ਅਤੇ ਇਸ ਮੌਕੇ ਵਿਦਿਆਰਥੀਆਂ ਦੇ ਮਸਤਕ ‘ਤੇ ਤਿਲਕ ਲਗਾ ਕੇ ਉਨ੍ਹਾਂ ਨੂੰ ਉਨ੍ਹਾਂ ਦੀ ਮਹੱਤਤਾ ਦਾ ਅਹਿਸਾਸ ਕਰਵਾਇਆ ਗਿਆ। ਪਹਿਲੇ ਦਿਨ ਸਕੂਲ ਦੇ ਅਧਿਆਪਕਾਂ ਦੁਆਰਾ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ। ਪ੍ਰਿੰਸੀਪਲ ਡਾ. ਸੰਗੀਤਾ ਸਕਸੇਨਾ ਜੀ ਨੇ ਵਿਦਿਆਰਥੀਆਂ ਨੂੰ ਨਵੀਂ ਜਮਾਤ ਵਿੱਚ ਦਾਖ਼ਲ ਹੋਣ ਤੇ ਵਧਾਈ ਦਿੱਤੀ ਅਤੇ ਕੋਵਿਡ ਨਾਲ ਸਬੰਧਤ ਸਿਹਤ ਨਿਯਮਾਂ ਦੀ ਪਾਲਣਾ ਕਰਨ ਲਈ ਹਦਾਇਤ ਦਿੱਤੀ। ਉਨ੍ਹਾਂ ਆਪਣੇ ਭਾਸ਼ਣ ਵਿੱਚ ਇਹ ਵੀ ਕਿਹਾ ਕਿ ਆਪਾਂ ਸਭ ਨੇ ਪਿਛਲੇ ਦੋ ਸਾਲਾਂ ਵਿੱਚ ਆਏ ਕਠਿਨ ਉਤਰਾ ਚੜ੍ਹਾ ਦਾ  ਹਿੰਮਤ ਨਾਲ ਸਾਹਮਣਾ ਕੀਤਾ ਅਤੇ ਭਵਿੱਖ ਵਿੱਚ ਵੀ ਸਭ ਨੇ ਇੱਕਜੁੱਟ ਹੋ ਕੇ ਅੱਗੇ ਵੱਧਣਾ ਹੈ। ਉਨ੍ਹਾਂ ਕਿਹਾ ਕਿ ਹਾਲਾਤ ਕਿਹੋ ਜਿਹੇ ਵੀ ਹੋਣ ਹਮੇਸ਼ਾਂ ਖ਼ੁਸ਼ ਰਹੋ ਅਤੇ ਜੀਵਨ ਵਿੱਚ ਸਫ਼ਲ ਹੋਣ ਲਈ ਸਦਾ ਯਤਨਸ਼ੀਲ ਰਹੋ। ਆਪਣੇ ਉਦੇਸ਼ ਦੀ ਪੂਰਤੀ ਲਈ ਮਿਹਨਤ ਕਰਦੇ ਹੋਏ ਸਕੂਲ ਅਤੇ ਅਧਿਆਪਕਾਂ ਦਾ ਨਾਂ ਰੌਸ਼ਨ ਕਰੋ।
DISHA DARPAN
Author: DISHA DARPAN

Journalism is all about headlines and deadlines.

Leave a Reply

Your email address will not be published. Required fields are marked *

शेयर बाजार अपडेट

मौसम का हाल

क्या आप \"Dishadarpan\" की खबरों से संतुष्ट हैं?

Our Visitor

0 0 2 7 2 2
Users Today : 0
Users Yesterday : 7