ਬਠਿੰਡਾ 7 ਅਪ੍ਰੈਲ ( ਰਾਵਤ): ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਲੱਗਣ ਵਾਲੇ ਵਿਸਾਖੀ ਮੇਲੇ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਕੋਈ ਵੀ ਅਸਲਾ ਜਿਵੇਂ ਕਿ ਲਾਇਸੰਸੀ ਹਥਿਆਰ, ਨੰਗੀਆਂ ਤਲਵਾਰਾਂ ਅਤੇ ਕਿਸੇ ਵੀ ਤਰ੍ਹਾਂ ਦੇ ਤੇਜ਼ ਹਥਿਆਰ ਨਾਲ ਲੈ ਕੇ ਚੱਲਣ ਤੇ ਰੋਕ ਲਗਾਈ ਜਾਂਦੀ ਹੈ। ਇਹ ਹੁਕਮ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਦੇ ਮੌਜੂਦਾ ਹਾਲਾਤਾਂ ਨੂੰ ਮੁੱਖ ਰੱਖਦੇ ਹੋਏ ਜਾਰੀ ਕੀਤੇ ਹਨ।ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਵਲੋਂ ਜਾਰੀ ਹੁਕਮਾਂ ਅਨੁਸਾਰ ਜਿਨ੍ਹਾਂ ਵਿਅਕਤੀਆਂ ਵੱਲੋਂ ਲਾਇਸੰਸੀ ਹਥਿਆਰ ਚੁੱਕਣ ਸਬੰਧੀ ਇਸ ਦਫਤਰ ਤੋਂ ਪ੍ਰਵਾਨਗੀ ਪ੍ਰਾਪਤ ਕੀਤੀ ਹੋਈ ਹੈ, ਉਹ ਵੀ ਤੁਰੰਤ ਰੱਦ ਕੀਤੀ ਜਾਂਦੀ ਹੈ। ਹੁਕਮ ਪੁਲਿਸ, ਹੋਮਗਾਰਡਜ਼ ਜਾਂ ਸੀ.ਆਰ.ਪੀ.ਐਫ. ਦੇ ਕਰਮਚਾਰੀਆਂ ਜਿੰਨ੍ਹਾਂ ਪਾਸ ਸਰਕਾਰੀ ਹਥਿਆਰ ਹਨ ਤੇ ਲਾਗੂ ਨਹੀਂ ਹੋਣਗੇ। ਇਹ ਹੁਕਮ 10 ਅਪ੍ਰੈਲ 2022 ਤੋਂ 15 ਅਪ੍ਰੈਲ 2022 ਲਾਗੂ ਰਹਿਣਗੇ।
Author: DISHA DARPAN
Journalism is all about headlines and deadlines.