ਬਠਿੰਡਾ 5 ਅਪ੍ਰੈਲ ( ਰਾਵਤ ) : ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਸ੍ਰੀ ਕਮਲਜੀਤ ਲਾਂਬਾ ਮਾਨਯੋਗ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਚਹਿਰੀ, ਬਠਿੰਡਾ, ਸਬ-ਡਵੀਜ਼ਨ, ਫੂਲ ਅਤੇ ਤਲਵੰਡੀ ਸਾਬੋ ਵਿਖੇ 14 ਮਈ 2022 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।ਸ੍ਰੀ ਅਸ਼ੋਕ ਕੁਮਾਰ ਚੌਹਾਨ, ਸਿਵਲ ਜੱਜ (ਸ.ਡ.)/ਸੀ.ਜੇ.ਐਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕੌਮੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਲੈਣ ਤੇ ਆਪਣੇ ਚੱਲ ਰਹੇ ਕੇਸਾਂ ਦਾ ਆਪਸੀ ਸੁਲਾਹ ਸਮਝੋਤੇ ਰਾਹੀਂ ਨਿਪਟਾਰਾ ਕਰਵਾਉਣ। ਇਸ ਤਰ੍ਹਾਂ ਕਰਨ ਨਾਲ ਦੋਵਾਂ ਧਿਰਾਂ ਦੇ ਧਨ ਅਤੇ ਸਮੇਂ ਦੀ ਬੱਚਤ ਹੋਵੇਗੀ ਅਤੇ ਆਪਸੀ ਭਾਈਚਾਰੇ ਵਿਚ ਵਾਧਾ ਹੋਵੇਗਾ। ਜੇਕਰ ਕਿਸੇ ਧਿਰ ਨੇ ਆਪਣੇ ਕੇਸ ਦਾ ਨਿਪਟਾਰਾ ਲੋਕ ਅਦਾਲਤਾਂ ਰਾਹੀਂ ਕਰਵਾਉਣਾ ਹੈ ਤਾਂ ਉਹ ਸਬੰਧਤ ਅਦਾਲਤ ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਵਿਖੇ ਇੱਕ ਦਖਰਖਾਸਤ ਦੇ ਕੇ ਸਬੰਧਤ ਅਦਾਲਤ ਰਾਹੀਂ ਆਪਣੇ ਝਗੜੇ ਦਾ ਨਿਪਟਾਰਾ ਕਰਵਾ ਸਕਦਾ ਹੈ।
Author: DISHA DARPAN
Journalism is all about headlines and deadlines.