ਤਖ਼ਤ ਸ੍ਰੀ ਦਮਦਮਾ ਸਾਹਿਬ ਮੱਥਾ ਟੇਕਣ ਆਏ ਵਿਅਕਤੀਆਂ ਦੀ ਕਾਰ ਹੋਈ ਚੋਰੀ, ਘਟਨਾ ਹੋਈ ਸੀ ਸੀ ਟੀ ਵੀ ਚ ਕੈਦ

Facebook
Twitter
WhatsApp
 ਤਲਵੰਡੀ ਸਾਬੋ ,17ਅਪ੍ਰੈਲ( ਗੁਰਪ੍ਰੀਤ ਚਹਿਲ )
    ਬੀਤੀ ਰਾਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਣ ਆਏ ਦੋ ਨੌਜਵਾਨਾਂ ਦੀ ਪਾਰਕਿੰਗ ਵਿੱਚ ਖੜੀ ਕਾਰ ਨੂੰ ਕੋਈ ਅਣਪਛਾਤਾ ਚੋਰ ਚੋਰੀ ਕਰ ਕੇ ਲੈ ਗਿਆ ਇਹ ਸਾਰੀ ਘਟਨਾ ਕੁੱਝ ਦੂਰੀ ਤੇ ਲੱਗੇ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਇਸ ਘਟਨਾ ਨਾਲ ਜਿੱਥੇ ਚੋਰਾਂ ਦੇ ਬੁਲੰਦ ਹੌਂਸਲੇ ਸਾਹਮਣੇ ਆਏ ਉਥੇ ਤਲਵੰਡੀ ਸਾਬੋ ਪੁਲਿਸ ਦੀ ਸੁਰੱਖਿਆ ਵਿਵਸਥਾ ਵੀ ਸਵਾਲਾਂ ਦੇ ਘੇਰੇ ਵਿੱਚ ਆ ਗਈ ਹੈ।
   ਜਾਣਕਾਰੀ ਦਿੰਦਿਆਂ ਪਿੰਡ ਸੀਵੀਆਂ ਦੇ ਰਹਿਣ ਵਾਲੇ ਨੌਜਵਾਨ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕਰੀਬ ਨੌ ਵਜੇ ਉਹ ਆਪਣੇ ਇੱਕ ਦੋਸਤ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਦਰਸ਼ਨਾਂ ਲਈ ਆਇਆ ਸੀ। ਉਸਨੇ ਆਪਣੀ ਕਾਰ ਨੰਬਰ ਪੀ ਬੀ 03ਬੀ ਈ 4695 ਪਾਰਕਿੰਗ ਵਿੱਚ ਖੜ੍ਹੀ ਕੀਤੀ ਸੀ। ਕੁੱਝ ਸਮੇਂ ਬਾਅਦ ਜਦੋਂ ਉਹ ਵਾਪਿਸ ਆਇਆ ਤਾਂ ਕਾਰ ਉਥੇ ਨਹੀਂ ਸੀ। ਉਸਨੂੰ ਇਹ ਸਮਝਦੇ ਦੇਰ ਨਾ ਲੱਗੀ ਕਿ ਕੋਈ ਅਣਪਛਾਤਾ ਵਿਅਕਤੀ ਕਾਰ ਚੋਰੀ ਕਰਕੇ ਫ਼ਰਾਰ ਹੋ ਗਿਆ। ਇਸ ਬਾਰੇ ਤਲਵੰਡੀ ਸਾਬੋ ਦੇ ਥਾਣਾ ਮੁਖੀ ਰਵਿੰਦਰ ਸਿੰਘ ਨੇ ਕਿਹਾ ਕਿ ਇਹ ਸਾਰੀ ਘਟਨਾ ਨੇੜੇ ਸਥਿਤ ਇੱਕ ਸੀ ਸੀ ਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ ਜਿਸ ਅਧਾਰ ਤੇ ਡੂੰਘਾਈ ਨਾਲ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਦੋਸ਼ੀਆਂ ਨੂੰ ਬਹੁਤ ਜਲਦੀ ਕਾਬੂ ਕਰ ਲਿਆ ਜਾਵੇਗਾ।
DISHA DARPAN
Author: DISHA DARPAN

Journalism is all about headlines and deadlines.

Leave a Reply

Your email address will not be published. Required fields are marked *

शेयर बाजार अपडेट

मौसम का हाल

क्या आप \"Dishadarpan\" की खबरों से संतुष्ट हैं?

Our Visitor

0 0 3 4 4 8
Users Today : 5
Users Yesterday : 3