ਸਰਕਾਰੀ ਹਾਈ ਸਕੂਲ ਬਾਜਕ ਵਿਖੇ ਮਜ਼ਦੂਰ ਦਿਵਸ ਮਨਾਇਆ

Facebook
Twitter
WhatsApp

ਸੰਗਤ ਮੰਡੀ,2ਮਈ(ਪੱਤਰ ਪ੍ਰੇਰਕ)ਸਰਕਾਰੀ ਹਾਈ ਸਕੂਲ ਬਾਜਕ ਵਿਖੇ ਮੁੱਖ ਅਧਿਆਪਕ ਅਰਣ ਕੁਮਾਰ ਦੀ ਅਗਵਾਈ ਹੇਠ ਮਜ਼ਦੂਰ ਦਿਵਸ ਮਨਾਇਆ ਗਿਆ।ਮਜ਼ਦੂਰ ਦਿਵਸ ਨਾਲ ਸਬੰਧਿਤ ਇਸ ਸਮਾਗਮ ਦੌਰਾਨ ਕਰਵਾਏ ਮੁਕਾਬਾਲਿਆਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੇ ਮਜ਼ਦੂਰਾਂ ਅਤੇ ਸ਼ਿਕਾਗੋ ਦੇ ਸ਼ਹੀਦਾਂ ਨਾਲ ਸਬੰਧਿਤ ਗੀਤ ਅਤੇ ਕਵਿਤਾਵਾਂ ਦੀ ਪੇਸ਼ਕਾਰੀ ਕੀਤੀ ਗਈ ਅਤੇ ਮੈਡਮ ਭਗਵੰਤ ਕੌਰ ਅਤੇ ਯਸ਼ਪ੍ਰੀਤ ਕੌਰ ਨੇ ਜੱਜਾਂ ਦੀ ਭੂਮਿਕਾ ਨਿਭਾਈ।ਵਿਦਿਆਰਥੀਆਂ ਤੋਂ ਇਲਾਵਾ ਪੰਜਾਬੀ ਮਾਸਟਰ ਬਿੱਕਰ ਸਿੰਘ ਨੇ ਵੀ ਆਪਣੀ ਕਵਿਤਾ ਦੀ ਪੇਸ਼ਕਾਰੀ ਕੀਤੀ।ਸਮਾਗਮ ਦੇ ਅੰਤ ਵਿੱਚ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ ਅਤੇ ਦਸਵੀਂ ਜਮਾਤ ਦੇ ਵਿਦਿਆਰਥੀ ਆਸਦੀਪ ਸਿੰਘ ਨੂੰ ਉੱਤਮ ਪੇਸ਼ਕਾਰੀ ਲਈ ਚੁਣਿਆ ਗਿਆ।ਮੰਚ ਸੰਚਾਲਨ ਦੀ ਜ਼ਿੰਮੇਵਾਰੀ ਦਸਵੀਂ ਜਮਾਤ ਦੇ ਵਿਦਿਆਰਥੀਆਂ ਅਵਨੀਸ਼ ਕੌਰ ਅਤੇ ਰਾਜਵੀਰ ਸਿੰਘ ਨੇ ਬਾਖ਼ੂਬੀ ਨਿਭਾਈ।ਇਸ ਮੌਕੇ ਵਿਦਿਆਰਥੀਆਂ ਤੋਂ ਇਲਾਵਾ ਸਮੂਹ ਸਟਾਫ਼ ਮੈਂਬਰ ਵੀ ਹਾਜ਼ਰ ਰਹੇ।

DISHA DARPAN
Author: DISHA DARPAN

Journalism is all about headlines and deadlines.

Leave a Reply

Your email address will not be published. Required fields are marked *

शेयर बाजार अपडेट

मौसम का हाल

क्या आप \"Dishadarpan\" की खबरों से संतुष्ट हैं?

Our Visitor

0 0 3 1 5 3
Users Today : 1
Users Yesterday : 3