ਐਂਟੀ ਨਾਰਕੋਟਿਕ ਸੈੱਲ ਵੱਲੋਂ 10ਗ੍ਰਾਮ ਹੈਰੋਇਨ ਸਮੇਤ ਦੋਸ਼ੀ ਕਾਬੂ, ਮਾਮਲਾ ਦਰਜ਼

Facebook
Twitter
WhatsApp

 

 

    ਬਠਿੰਡਾ, 03 ਮਈ (ਗੁਰਪ੍ਰੀਤ ਚਹਿਲ)

 

ਬਠਿੰਡਾ ਪੁਲਿਸ ਨੂੰ ਅੱਜ ਉਦੋਂ ਸਫਲਤਾ ਮਿਲੀ ਜਦੋਂ ਐੱਸ ਐੱਸ ਪੀ ਬਠਿੰਡਾ ਸ੍ਰੀ ਜੇ ਇਲਨਚੇਲੀਅਨ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਐਂਟੀ ਨਾਰਕੋਟਿਕ ਸੈੱਲ ਦੀ ਪੁਲਿਸ ਪਾਰਟੀ ਨੇ ਦਸ ਗ੍ਰਾਮ ਹੈਰੋਇਨ ਸਮੇਤ ਇੱਕ ਦੋਸ਼ੀ ਨੂੰ ਕਾਬੂ ਕਰ ਲਿਆ। ਦੋਸ਼ੀ ਉੱਤੇ ਐਨ ਡੀ ਪੀ ਐੱਸ ਐਕਟ ਤਹਿਤ ਮਾਮਲਾ ਦਰਜ਼ ਕਰ ਲਿਆ ਗਿਆ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਸੈੱਲ ਦੇ ਏ ਐੱਸ ਆਈ ਗੁਰਮੁੱਖ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਰੋਜ਼ ਗਾਰਡਨ ਨਜ਼ਦੀਕ ਨਾਕਾ ਲਗਾਇਆ ਹੋਇਆ ਸੀ। ਉੱਥੇ ਖੜ੍ਹੇ ਇੱਕ ਵਿਅਕਤੀ ਦੀ ਜਦੋਂ ਸ਼ੱਕ ਦੇ ਆਧਾਰ ਤੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਦਸ ਗ੍ਰਾਮ ਹੈਰੋਇਨ ਬਰਾਮਦ ਹੋਈ। ਉਕਤ ਵਿਅਕਤੀ ਦੀ ਪਛਾਣ ਜਗਮੀਤ ਸਿੰਘ ਪੁੱਤਰ ਸੋਮਾ ਸਿੰਘ ਵਾਸੀ ਬਹਿਮਣ ਦੀਵਾਨਾ ਦੇ ਤੌਰ ਤੇ ਹੋਈ ਹੈ। ਉਕਤ ਅਧਿਕਾਰੀ ਨੇ ਦੱਸਿਆ ਕਿ ਅੱਜ ਉਕਤ ਵਿਅਕਤੀ ਦਾ ਸਰਕਾਰੀ ਹਸਪਤਾਲ ਵਿੱਚੋਂ ਮੈਡੀਕਲ ਕਰਵਾ ਕੋਰਟ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਜਾਵੇਗਾ ਜਿਸਤੋਂ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

 

DISHA DARPAN
Author: DISHA DARPAN

Journalism is all about headlines and deadlines.

Leave a Reply

Your email address will not be published. Required fields are marked *

शेयर बाजार अपडेट

मौसम का हाल

क्या आप \"Dishadarpan\" की खबरों से संतुष्ट हैं?

Our Visitor

0 0 3 7 1 5
Users Today : 1
Users Yesterday : 4