ਸੰਗਤ ਮੰਡੀ,10ਮਈ(ਪੱਤਰ ਪ੍ਰੇਰਕ)ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਮੁੱਖ ਖੇਤੀਬਾੜੀ ਅਫਸਰ ਡਾ. ਪਾਖਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ, ਡਾ ਹਰਬੰਸ ਸਿੰਘ ਜਿਲ੍ਹਾ ਸਿਖਲਾਈ ਅਫ਼ਸਰ ਦੀ ਰਹਿਨੁਮਾਈ ਅਤੇ ਡਾ ਧਰਮਪਾਲ ਬਲਾਕ ਖੇਤੀਬਾੜੀ ਅਫ਼ਸਰ ਸੰਗਤ ਦੀ ਯੋਗ ਅਗਵਾਈ ਹੇਠ ਪਿੰਡ ਘੁੱਦਾ ਵਿਖੇ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਾਇਆ ਗਿਆ। ਕੈਂਪ ਦਾ ਉਦਘਾਟਨ ਡਾ ਹਰਬੰਸ ਸਿੰਘ ਜਿਲ੍ਹਾ ਸਿਖਲਾਈ ਅਫ਼ਸਰ ਵੱਲੋਂ ਕੀਤਾ ਗਿਆ। ਕੈਂਪ ਦੀ ਸ਼ੁਰੂਆਤ ਕਰਦਿਆਂ ਡਾ. ਅਰਸ਼ਦੀਪ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਘੁੱਦਾ ਨੇ ਕਿਸਾਨਾਂ ਨੂੰ ਜੀ ਆਇਆਂ ਆਖਿਆ ਅਤੇ ਕਿਸਾਨਾਂ ਨੂੰ ਮਿੱਟੀ ਪਾਣੀ ਦੀ ਪਰਖ ਅਤੇ ਖ਼ਾਦਾਂ ਦੀ ਸੁਚੱਜੀ ਵਰਤੋਂ ਸੰਬੰਧੀ ਜਾਣਕਾਰੀ ਦਿੱਤੀ।ਇਸ ਉਪਰੰਤ ਡਾ. ਜਸਵੀਰ ਸਿੰਘ ਗੁਮੰਟੀ ਵਿਸ਼ਾਾ ਵਸਤੂ ਮਾਹਿਰ ਨੇ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।ਡਾ ਹਰਬੰਸ ਸਿੰਘ ਸਹਾਇਕ ਮੰਡੀਕਰਨ ਅਫ਼ਸਰ ਵੱਲੋਂ ਫ਼ਸਲਾਂ ਦੇ ਮੰਡੀਕਰਨ ਸਬੰਧੀ ਜਾਣਕਾਰੀ ਸਾਂਝੀ ਕੀਤੀ। ਡਾ. ਵਰਿੰਦਰ ਕੁਮਾਰ ਖੇਤੀਬਾੜੀ ਸੂਚਨਾ ਅਫ਼ਸਰ ਜੀ ਨੇ ਰੂੜੀ ਖਾਦ ਬਾਰੇ ਅਤੇ ਖਾਦਾਂ ਦੀ ਸੁਚੱਜੀ ਵਰਤੋਂ ਬਾਰੇ ਜਾਣਕਾਰੀ ਦਿੱਤੀ। ਡਾ. ਭਰਪੂਰ ਸਿੰਘ ਸਿੱਧੂ ਖੇਤੀਬਾੜੀ ਵਿਕਾਸ ਅਫ਼ਸਰ ਸੰਗਤ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੇ ਫਾਇਦੇ ਦੱਸਿਦਿਆਂ ਅਤੇ ਝੋਨੇ ਦੀ ਸੁਚੱਜੀ ਖੇਤੀ ਬਾਰੇ ਜਾਣਕਾਰੀ ਦਿੰਦਿਆਂ ਸਿੱਧੀ ਬਿਜਾਈ ਲਈ ਪ੍ਰੇਰਿਆ। ਡਾ. ਜਸਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਪੱਕਾ ਕਲਾ ਨੇ ਕਿਸਾਨਾਂ ਨੂੰ ਨਰਮੇ ਦੀ ਫਸਲ ਅਤੇ ਨਰਮੇ ਦੀ ਫਸਲ ਨੂੰ ਗੁਲਾਬੀ ਸੁੰਡੀ ਤੋ ਬਚਾਉਣ ਲਈ ਨਵੇ ਕਾਸ਼ਤਕਾਰੀ ਢੰਗਾ ਅਤੇ ਨਵੀਆਂ ਸਿਫਾਰਸ਼ ਸਪਰੇਆਂ ਬਾਰੇ ਦੱਸਿਆ। ਡਾ ਅਮਨਦੀਪ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਕਾਲਝਰਾਣੀ ਅਤੇ ਸੁਨੀਲ ਕੁਮਾਰ ਜੁਨੀਅਰ ਟੈਕਨੀਸ਼ੀਅਨ ਸੰਗਤ ਨੇ ਕਿਸਾਨਾਂ ਨੂੰ ਵਿਭਾਗੀ ਸਟਾਲ ਲਾ ਕੇ ਵੱਖ ਵੱਖ ਵਿਸ਼ਿਆਂ ਤੇ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਖੇਤੀਬਾੜੀ ਉਪ ਨਿਰੀਖਕ ਗੁਰਦੇਵ ਸਿੰਘ ਸੰਗਤ, ਸ਼ਿਵ ਪ੍ਰਸਾਦ ਪੱਕਾ ਕਲਾਂ, ਹਰਪ੍ਰੀਤ ਕੌਰ ਪਥਰਾਲਾ ਨੇ ਕਿਸਾਨਾਂ ਦੀ ਹਾਜ਼ਰੀ ਲਗਾਉਦਿਆ ਖੇਤੀ ਸਾਹਿਤ ਦੀ ਵੰਡ ਕੀਤੀ। ਡਾ ਧਰਮਪਾਲ ਜੀ ਖੇਤੀਬਾੜੀ ਅਫਸਰ ਸੰਗਤ ਜੀ ਨੇ ਕਿਸਾਨਾਂ ਨੂੰ ਵਿਭਾਗ ਵੱਲੋਂ ਸਮੇ ਸਮੇ ਤੇ ਕੀਤੇ ਜਾਂਦੇ ਕਿਸਾਨ ਭਲਾਈ ਦੇ ਕੰਮਾਂ ਵਾਰੇ ਜਾਣਕਾਰੀ ਦਿੰਦਿਆਂ ਕਿਸਾਨ ਨੂੰ ਬੇਲੋੜੇ ਖੇਤੀ ਖਰਚੇ ਘਟਾ ਕੇ ਵੱਧ ਆਮਦਨ ਕਰਨ ਲਈ ਪ੍ਰੇਰਿਆ। ਅੰਤ ਵਿੱਚ ਡਾ ਪਾਖਰ ਸਿੰਘ ਮੁੱਖ ਖੇਤੀਬਾੜੀ ਅਫਸਰ ਬਠਿੰਡਾ ਜੀ ਨੇ ਕਿਸਾਨਾਂ ਨੂੰ ਸਰਕਾਰ ਦੀਆਂ ਨਵੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਜਿਲ੍ਹੇ ਪੱਧਰ ਤੇ ਵਿਭਾਗ ਵੱਲੋਂ ਕੀਤੇ ਜਾਂਦੇ ਕਿਸਾਨ ਭਲਾਈ ਦੇ ਕੰਮਾਂ ਬਾਰੇ ਜਾਣਕਾਰੀ ਦਿੰਦਿਆਂ ਉਹਨਾ ਨੇ ਕੈਂਪ ਵਿਚ ਆਏ ਕਿਸਾਨਾਂ ਦਾ ਧੰਨਵਾਦ ਕੀਤਾ। ਕੈਂਪ ਵਿੱਚ ਵੱਖ ਵੱਖ ਪਿੰਡਾਂ ਤੋਂ ਕਿਸਾਨਾਂ ਨੇ ਸ਼ਿਰਕਤ ਕੀਤੀ।
Author: DISHA DARPAN
Journalism is all about headlines and deadlines.