ਮਨੁੱਖ ਨੂੰ ਵਾਤਾਵਰਣ ਦੀ ਸੇਵਾ ਸੰਭਾਲ ਵਜੋਂ ਹਰ ਦਿਨ ਵਾਤਾਵਰਣ ਦਿਵਸ ਮਨਾਉਣਾ ਚਾਹੀਦਾ ਹੈ – ਦਵਿੰਦਰ ਸਿੰਘ ਲੋਟੇ ਡਿਪਟੀ ਡਾਇਰੈਕਟਰ ਯੁਵਕ ਸੇਵਾਵਾਂ– ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
ਲੁਧਿਆਣਾ, 06 ਜੂਨ (RAMESH RAWAT ) – ਮਨੁੱਖ ਨੂੰ ਵਾਤਾਵਰਣ ਦੀ ਸੇਵਾ ਸੰਭਾਲ ਸਬੰਧੀ ਆਪਣੀ ਜਿੰਮੇਵਾਰੀ ਨਿਭਾਉਂਦਿਆਂ ਹਰ ਦਿਨ ਵਾਤਾਵਰਣ ਦਿਵਸ ਮਨਾਉਣਾ ਚਾਹੀਦਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਦਵਿੰਦਰ ਸਿੰਘ ਲੋਟੇ, ਡਿਪਟੀ ਡਾਇਰੈਕਟਰ ਯੁਵਕ ਸੇਵਾਵਾਂ, ਲੁਧਿਆਣਾ ਵੱਲੋਂ ਸਰਕਾਰੀ ਕਾਲਜ ਕਰਮਸਰ ਵਿਖੇ ਵਿਸਵ ਵਾਤਾਵਰਣ ਦਿਵਸ ਸੈਮੀਨਾਰ ਦੌਰਾਨ ਕੀਤਾ ਗਿਆ।
ਵਣ ਮੰਡਲ ਅਫ਼ਸਰ (ਵਿਸਥਾਰ) ਪਟਿਆਲਾ ਸ਼੍ਰੀਮਤੀ ਵਿੱਦਿਆ ਸਾਗਰੀ ਆਰ ਯੂ (ਆਈ.ਐਫ.ਐਸ) ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਣ ਰੇਂਜ ਵਿਸਥਾਰ ਲੁਧਿਆਣਾ ਵੱਲੋਂ ਇੰਚਾਰਜ ਸ਼ੀ੍ਰਮਤੀ ਪਰਨੀਤ ਕੌਰ ਦੀ ਅਗੁਵਾਈ ਹੇਠ ਆਯੋਜਿਤ ਵਿਸਵ ਵਾਤਾਵਰਣ ਦਿਵਸ ਸੈਮੀਨਾਰ ਮੌਕੇ ਵਿਦਿਆਰਥੀਆਂ ਦੇ ਵਾਤਾਵਰਣ ਸੰਭਾਲ ਸਬੰਧੀ ਭਾਸ਼ਣ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਵਾਤਾਵਰਣ ਦਿਵਸ ‘ਤੇ ਪੀ.ਪੀ.ਟੀ. ਵੀ ਪੇਸ਼ ਕੀਤੀ ਗਈ। ਇਸ ਤੋਂ ਇਲਾਵਾ ਜੇਤੂ ਵਿਦਿਆਰਥੀਆਂ ਨੂੰ ਵਣ ਵਿਭਾਗ ਵਲੋਂ ਟਰਾਫੀਆਂ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਰੁੱਖਾਂ ਦੀ ਸਾਂਭ ਸੰਭਾਲ ਸਬੰਧੀ ਵਿਭਾਗੀ ਲਿਟਰੇਚਰ ਵੀ ਵੰਡਿਆ ਗਿਆ।
ਇਸ ਮੌਕੇ ਸ੍ਰੀ ਦਵਿੰਦਰ ਸਿੰਘ ਲੋਟੇ ,ਡਿਪਟੀ ਡਾਇਰੈਕਟਰ, ਯੂਥ ਸੇਵਾਵਾਂ, ਲੁਧਿਆਣਾ ਨੇ ਸਮਾਗਮ ਵਿੱਚ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ ਅਤੇ ਵਿਭਾਗੀ ਕਰਮਚਾਰੀਆਂ ਨਾਲ ਮਿਲ ਕੇ ਕਾਲਜ ਕੈਂਪਸ ਵਿੱਚ ਬੂਟੇ ਲਗਵਾਏ।
ਇਸ ਮੌਕੇ ਕੁਲਦੀਪ ਸਿੰਘ, ਬੀਟ ਇੰਚਾਰਜ ਵੱਲੋਂ ਬੱਚਿਆਂ ਨੂੰ ਵੱਧ ਤੋਂ ਵੱਧ ਬੂਟੇ ਲਗਾ ਕੇ ਵਾਤਾਵਰਨ ਦਿਵਸ ਮਨਾਉਣ ਲਈ ਸੰਦੇਸ਼ ਦਿੱਤਾ ਗਿਆ ਅਤੇ ਧਰਤੀ ਨੂੰ ਹਰਿਆ ਭਰਿਆ ਬਣਾਉਣ ਲਈ ਲਗਾਏ ਬੂਟਿਆਂ ਦੀ ਸੰਭਾਲ ਕਰਨ ਲਈ ਜਾਗਰੂਕ ਕੀਤਾ ਗਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਸ੍ਰੀ ਹਰਮੇਸ ਲਾਲ, ਰੈਡ ਰਿਬਨ ਕਲੱਬ ਦੇ ਕਨਵੀਨਰ ਗਗਨਦੀਪ ਕੌਰ, ਪ੍ਰੋ ਜੋਗਿੰਦਰ ਸਿੰਘ, ਪ੍ਰੋ ਸੁਖਬੀਰ ਸਿੰਘ, ਪ੍ਰੋ ਅਮਨਦੀਪ ਕੌਰ, ਡਾ਼ ਜਸਵੀਰ ਕੌਰ, ਪ੍ਰੋ ਮਨਿੰਦਰ ਸਿੰਘ, ਪ੍ਰੋ ਜਸਵੀਰ ਕੌਰ, ਪ੍ਰੋ ਪੂਨਮ, ਅਤੇ ਪ੍ਰੋ.ਰਾਜਵਿੰਦਰ ਕੌਰ ਤੋਂ ਇਲਾਵਾ ਕਾਲਜ ਸਟਾਫ ਵੀ ਮੌਜੂਦ ਸੀ।ਇਸ ਮੌਕੇ ਰੈਡ ਰਿਬਨ ਕਲੱਬ ਦੇ ਕਨਵੀਨਰ ਪ੍ਰੋ ਗਗਨਦੀਪ ਕੌਰ ਅਤੇ ਪ੍ਰੋ ਜੋਗਿੰਦਰ ਸਿੰਘ ਦਾ ਵਣ ਵਿਭਾਗ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ।
Author: DISHA DARPAN
Journalism is all about headlines and deadlines.