ਕੈਪਸ਼ਨ- ਬਠਿੰਡਾ ਦੇ ਲੋੜਵੰਦ ਪਰਿਵਾਰ ਨੂੰ ਰਾਸ਼ਨ ਦਿੰਦੇ ਹੋਏ ਵੈਦ ਜਗਦੇਵ ਸਿੰਘ ਕੋਟਗੁਰੂ
ਬਠਿੰਡਾ, 4 ਜੁਲਾਈ (ਬਿਊਰੋ)ਮਾਨਵ ਸੇਵਾ ਫਾਊਂਡੇਸ਼ਨ ਪੰਜਾਬ ਅਤੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਸੰਗਤ ਦੇ ਸਾਂਝੇ ਉੱਦਮ ਸਦਕਾ ਆਪਣੀ ਕਿਰਤ ਕਮਾਈ ਵਿੱਚੋਂ ਦਸ਼ਵੰਧ ਕੱਢਦਿਆਂ ਵੈਦ ਜਗਦੇਵ ਸਿੰਘ ਕੋਟਗੁਰੂ ਨੇ ਬਠਿੰਡਾ ਦੇ ਧੋਬੀਆਣਾ ਬਸਤੀ ਦੇ ਆਰਥਿਕ ਮੰਦਹਾਲੀ ਨਾਲ ਜੂਝ ਰਹੇ ਪਰਿਵਾਰ ਦੀ ਦੋ ਮਹੀਨੇ ਦਾ ਰਾਸ਼ਨ ਦੇ ਕੇ ਮਦਦ ਕੀਤੀ। ਗੀਤਾ ਕੌਰ ਪਤਨੀ ਬਾਘਲਾ ਨੂੰ ਦੋ ਮਹੀਨਿਆਂ ਦਾ ਰਾਸ਼ਨ ਦਿੱਤਾ ਹੈ ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਸੰਗਤ ਦੇ ਪ੍ਰਧਾਨ ਡਾ.ਗੁਰਦੀਪ ਸਿੰਘ ਘੁੱਦਾ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਕਿ ਧੋਬੀਆਣਾ ਬਸਤੀ ਦੇ ਵਸਨੀਕ ਗੀਤਾ ਕੌਰ ਪਤਨੀ ਬਾਘਲਾ ਨੂੰ ਮੌਜੂਦਾ ਸਮੇਂ ਮਦਦ ਦੀ ਬਹੁਤ ਜ਼ਰੂਰਤ ਹੈ ਤਾਂ ਵੈਦ ਜਗਦੇਵ ਸਿੰਘ ਕੋਟਗੁਰੂ ਨੇ ਅੱਗੇ ਆਉਂਦਿਆਂ ਇਹ ਸੇਵਾ ਨਿਭਾਈ।ਉਨ੍ਹਾਂ ਅੱਗੇ ਕਿਹਾ ਕਿ ਸਾਡੀਆਂ ਸੰਸਥਾਵਾਂ ਜਿੱਥੇ ਵੀ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀ ਲੋੜ ਪੈਂਦੀ ਹੈ ਇੱਕ ਸੁਨੇਹੇ ਤੇ ਉਨ੍ਹਾਂ ਦੇ ਘਰ ਜਾ ਕੇ ਦੋ ਮਹੀਨਿਆਂ ਦਾ ਰਾਸ਼ਨ ਪਹੁੰਚਾ ਦਿੰਦੀਆਂ ਹਨ। ਇਸ ਤੋਂ ਇਲਾਵਾ ਮਾਨਵ ਸੇਵਾ ਫਾਊਂਡੇਸ਼ਨ ਪੰਜਾਬ ਵੱਲੋਂ ਗ਼ਰੀਬ ਬੇਸਹਾਰਾ ਤੇ ਲੋੜਵੰਦ ਪਰਿਵਾਰਾਂ ਦਾ ਮੁਫ਼ਤ ਇਲਾਜ ਤੇ ਦਵਾਈਆਂ ਦਾ ਵੀ ਸਹਿਯੋਗ ਕੀਤਾ ਜਾਂਦਾ ਹੈ।ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਸਾਹਿਬਾਨਾਂ ਨੇ ਮਾਨਵਤਾ ਦੀ ਸੇਵਾ ਹੀ ਸਭ ਤੋਂ ਵੱਡਾ ਧਰਮ ਸਿਖਾਇਆ ਹੈ ਇਸ ਲਈ ਅਸੀਂ ਮਾਨਵਤਾ ਦੀ ਸੇਵਾ ਲਈ ਹਮੇਸ਼ਾ ਤੱਤਪਰ ਰਹਿੰਦੇ ਹਾਂ।
Author: DISHA DARPAN
Journalism is all about headlines and deadlines.