ਭਗਤਾ ਭਾਈਕਾ (ਨਰਿੰਦਰ ਕੁਮਾਰ) 8 ਅਗਸਤ –
ਹਲਕਾ ਰਾਮਪੁਰਾ ਫੂਲ ਤੋਂ ਸਾਬਕਾ ਐਮ ਐਲ ਏ ਅਤੇ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਮਾਤਾ ਜੀ ਆਕਾਲ ਚਲਾਣਾ ਕਰ ਗਏ। ਇਹ ਜਾਣਕਾਰੀ ਉਨ੍ਹਾਂ ਨੇ ਆਪਣੀ ਫੇਸਬੁੱਕ ਉੱਪਰ ਸਾਂਝੀ ਕੀਤੀ। ਉਨ੍ਹਾਂ ਦੀ ਮਾਤਾ ਸਰਦਾਰਨੀ ਭੁਪਿੰਦਰ ਕੌਰ ਧਾਲੀਵਾਲ ਸੁਪਤਨੀ ਸਵ. ਗੁਰਚਰਨ ਸਿੰਘ ਧਾਲੀਵਾਲ ਦੀ ਮੌਤ ਨਾਲ ਗਹਿਰਾ ਸਦਮਾ ਲੱਗਾ ਹੈ। ਪਰਮਾਤਮਾ ਉਨ੍ਹਾਂ ਦੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ। ਮਾਤਾ ਭੁਪਿੰਦਰ ਕੌਰ ਜੀ ਦਾ ਸੰਸਕਾਰ ਮਿਤੀ 09-08-2022 ਦਿਨ ਮੰਗਲਵਾਰ ਨੂੰ ਪਿੰਡ ਕਾਂਗੜ ਵਿਖੇ ਕੀਤਾ ਜਾਵੇਗਾ। ਗੁਰਪ੍ਰੀਤ ਸਿੰਘ ਕਾਂਗੜ ਦੇ ਮਾਤਾ ਦੀ ਮੌਤ ਦੀ ਖ਼ਬਰ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।