ਬਠਿੰਡਾ, 17 ਨਵੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵਲੋਂ “ਵਿਕਸਿਤ ਭਾਰਤ ਸੰਕਲਪ ਯਾਤਰਾ” ਦੇ ਮੱਦੇਨਜਰ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਬੈਠਕ ਕੀਤੀ ਗਈ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।
ਬੈਠਕ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਯੂਸ਼ਮਾਨ ਭਾਰਤ, ਦੀਨ ਦਿਆਲ ਉਪਾਧਿਆ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਪ੍ਰਧਾਨ ਮੰਤਰੀ ਉਜਵਲ ਯੋਜਨਾ, ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ, ਪ੍ਰਧਾਨ ਮੰਤਰੀ ਕਿਸਾਨ ਯੋਜਨਾ, ਪ੍ਰਧਾਨ ਮੰਤਰੀ ਕਿਸਾਨ ਕ੍ਰੈਡਿਟ ਕਾਰਡ, ਪ੍ਰਧਾਨ ਮੰਤਰੀ ਪੋਸ਼ਣ, ਹਰ ਘਰ-ਜਲ, ਜਨਧਨ ਯੋਜਨਾ, ਜੀਵਨ ਜੋਤੀ ਬੀਮਾ ਯੋਜਨਾ, ਸੁਰੱਖਿਆ ਬੀਮਾ ਯੋਜਨਾ ਅਤੇ ਅਟੱਲ ਪੋਸ਼ਣ ਯੋਜਨਾ ਆਦਿ ਬਾਰੇ ਵਿਚਾਰ-ਚਰਚਾ ਕੀਤੀ। ਇਸ ਮੌਕੇ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਮੁਹੱਈਆਂ ਕਰਵਾਈਆਂ ਜਾਣ ਵਾਲੀਆਂ ਲੋਕ ਭਲਾਈ ਸਕੀਮਾਂ ਬਾਰੇ ਆਮ ਲੋਕਾਂ ਨੂੰ ਜਾਣੂ ਕਰਵਾਉਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੋਂ ਵਾਝਾਂ ਨਾ ਰਹਿ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਲਵਜੀਤ ਕਲਸੀ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ, ਐਸਡੀਐਮ ਬਠਿੰਡਾ ਮੈਡਮ ਇਨਾਯਤ, ਐਸਡੀਐਮ ਰਾਮਪੁਰਾ ਸ਼੍ਰੀ ਪੰਕਜ ਕੁਮਾਰ, ਐਸਡੀਐਮ ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ, ਐਸਡੀਐਮ ਮੌੜ ਸ਼੍ਰੀ ਵਰਿੰਦਰ ਕੁਮਾਰ, ਡੀਡੀਪੀਓ ਮੈਡਮ ਨੀਰੂ ਗਰਗ, ਲੀਡ ਬੈਂਕ ਮਨੈਜ਼ਰ ਸ਼੍ਰੀਮਤੀ ਮੰਜੂ ਗਲਹੋਲਤਰਾ, ਜ਼ਿਲ੍ਹਾ ਭਾਸ਼ਾ ਅਫ਼ਸਰ ਸ. ਕੀਰਤੀ ਕਿਰਪਾਲ, ਸਕੱਤਰ ਰੈੱਡ ਕਰਾਸ ਸ਼੍ਰੀ ਦਰਸ਼ਨ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਂਇੰਦੇ ਆਦਿ ਹਾਜ਼ਰ ਸਨ।
Author: DISHA DARPAN
Journalism is all about headlines and deadlines.