ਲੁਧਿਆਣਾ, 11 ਦਸੰਬਰ, 2023 ( ਰਮੇਸ਼ ਸਿੰਘ ਰਾਵਤ ): ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਸੋਮਵਾਰ ਨੂੰ ਜੰਮੂ-ਕਸ਼ਮੀਰ ਰਿਜ਼ਰਵੇਸ਼ਨ (ਸੋਧ) ਬਿੱਲ, 2023 ਅਤੇ ਜੰਮੂ-ਕਸ਼ਮੀਰ ਪੁਨਰਗਠਨ (ਸੋਧ) ਬਿੱਲ, 2023 ਤੇ ਗੱਲ ਕੀਤੀ ਅਤੇ ਜੰਮੂ ਅਤੇ ਕਸ਼ਮੀਰ ਵਿਚ ਹੋਣ ਵਾਲਿਆਂ ਚੋਣਾਂ ਅਗਲੇ ਸਾਲ ਦੇਸ਼ ਵਿਚ ਬਾਕੀ ਹਿੱਸਿਆਂ ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਨਾਲ ਹੀ ਕਰਾਉਣ ਦੀ ਮੰਗ ਉਠਾਈ ਹੈ। ਉਨ੍ਹਾਂ ਜੰਮੂ-ਕਸ਼ਮੀਰ ਵਿੱਚ ਸਿੱਖ ਭਾਈਚਾਰੇ ਲਈ ਬਰਾਬਰੀ ਦੀ ਨੁਮਾਇੰਦਗੀ ਦੀ ਲੋੜ ਨੂੰ ਵੀ ਉਜਾਗਰ ਕੀਤਾ ਅਤੇ ਹਿੰਦੂ ਪੰਡਤਾਂ ਦੇ ਨਾਲ-ਨਾਲ ਵਿਧਾਨ ਸਭਾ ਵਿੱਚ ਉਨ੍ਹਾਂ ਦੇ ਰਾਖਵੇਂਕਰਨ ਦੀ ਵਕਾਲਤ ਕੀਤੀ, ਇਸ ਲਈ ਘੱਟੋ-ਘੱਟ ਇੱਕ ਸੀਟ ਉਨ੍ਹਾਂ ਸਿੱਖਾਂ ਲਈ ਰਾਖਵੀਂ ਹੋਣੀ ਚਾਹੀਦੀ ਹੈ, ਜਿਨ੍ਹਾਂ ਨੇ ਵੀ ਅੱਤਵਾਦ ਦੇ ਦੁਖਦਾਈ ਦੌਰ ਦਾ ਸਾਹਮਣਾ ਕੀਤਾ ਹੈ। ਇਹ ਬਿੱਲ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਰਾਜ ਸਭਾ ਵਿੱਚ ਪੇਸ਼ ਕੀਤੇ ਗਏ। ਇਨ੍ਹਾਂ ਬਿੱਲਾਂ ਨੂੰ ਲੋਕ ਸਭਾ ਪਹਿਲਾਂ ਹੀ ਮਨਜ਼ੂਰੀ ਦੇ ਚੁੱਕੀ ਹੈ।
Author: DISHA DARPAN
Journalism is all about headlines and deadlines.