ਗੁਰਪ੍ਰੀਤ ਸਿੰਘ ਗੋਪੀ ਅਤੇ ਮਹਿਤਾਬ ਸਿੰਘ ਬੰਟੀ ਨੇ ਆਪਣੇ ਸੈਂਕੜੇ ਸਮਰਥਕਾਂ ਸਣੇ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ।
ਲੁਧਿਆਣਾ 12 ਦਸੰਬਰ 2023 ( ਰਮੇਸ਼ ਸਿੰਘ ਰਾਵਤ ): ਵਿਧਾਨ ਸਭਾ ਹਲਕਾ ਦੱਖਣੀ, ਅੱਜ ਉਸ ਵੇਲੇ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਜਦੋਂ ਐਸ ਸੀ ਵਿੰਗ ਦੇ ਪ੍ਰਧਾਨ ਰਹੇ ਗੁਰਪ੍ਰੀਤ ਸਿੰਘ ਗੋਪੀ ਅਤੇ ਹਲਕਾ ਦੱਖਣੀ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਰਹੇ ਮਹਿਤਾਬ ਸਿੰਘ ਬੰਟੀ ਆਪਣੇ ਸੈਂਕੜੇ ਸਮਰਥਕਾਂ ਸਣੇ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਿਲ ਹੋ ਗਏ। ਇਹ ਦੋਵੇਂ ਹੀ ਕਾਂਗਰਸ ਦੇ ਸੀਨੀਅਰ ਆਗੂ ਸਨ ਅਤੇ ਪਾਰਟੀ ਦੇ ਨਾਲ ਪਿਛਲੇ 20 ਤੋਂ 25 ਸਾਲ ਤੋਂ ਜੁੜੇ ਹੋਏ ਸਨ ਪਰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਵੇਖਦੇ ਹੋਏ ਇਹਨਾਂ ਦੋਵਾਂ ਵੱਲੋਂ ਹੀ ਪਾਰਟੀ ਚ ਸ਼ਾਮਿਲ ਹੋਣ ਦਾ ਫੈਸਲਾ ਲਿਆ ਗਿਆ। ਇਹਨਾਂ ਦੋਵਾਂ ਦਾ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਬੀਬਾ ਰਜਿੰਦਰ ਪਾਲ ਕੌਰ ਛੀਨਾ ਵੱਲੋਂ ਸਵਾਗਤ ਕੀਤਾ ਗਿਆ ਅਤੇ ਪਾਰਟੀ ਦੇ ਵਿੱਚ ਬਣਦਾ ਮਾਨ ਸਨਮਾਨ ਦੇਣ ਦਾ ਵਾਅਦਾ ਕੀਤਾ ਗਿਆ। ਇਨ੍ਹਾਂ ਦੋਵਾਂ ਆਗੂਆਂ ਨੇ ਸ਼ਾਮਿਲ ਹੋਣੇ ਮੌਕੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਉਹਨਾਂ ਨੇ ਇਹ ਫੈਸਲਾ ਲਿਆ ਹੈ। ਲੁਧਿਆਣਾ ਦੱਖਣੀ ਦੇ ਵਿੱਚ ਸਥਿਤ ਲੋਹਾਰਾ ਕੋਪ੍ਰੇਟਿਵ ਸੋਸਾਇਟੀ ਦੇ ਪ੍ਰਧਾਨ ਦੀ ਹੀ ਅੱਜ ਚੋਣ ਹੋਈ, ਆਮ ਆਦਮੀ ਪਾਰਟੀ ਦੇ ਨਾਲ ਜੁੜੇ ਹੋਏ ਸੁਰਦੀਪ ਸਿੰਘ ਸੀਪ ਸੋਸਾਇਟੀ ਦੇ ਨਵ ਨਿਯੁਕਤ ਪ੍ਰਧਾਨ ਬਣੇ। ਇਸ ਤੋਂ ਪਹਿਲਾਂ ਚੋਣਾਂ ਦੇ ਦੌਰਾਨ ਸੁਸਾਇਟੀ ਦੇ ਕੁੱਲ 11 ਮੈਂਬਰਾਂ 10 ਮੈਂਬਰ ਆਮ ਆਦਮੀ ਪਾਰਟੀ ਦੇ ਨਾਲ ਸੰਬੰਧਿਤ ਚੁਣੇ ਗਏ ਸਨ ਅਤੇ ਉਨਾਂ ਦੀ ਸਹਿਮਤੀ ਦੇ ਨਾਲ ਅੱਜ ਪ੍ਰਧਾਨ ਦੀ ਚੋਣ ਕੀਤੀ ਗਈ ਇਸ ਮੌਕੇ ਨਵ ਨਿਯੁਕਤ ਪ੍ਰਧਾਨ ਨੂੰ ਵਿਸ਼ੇਸ਼ ਤੌਰ ਤੇ ਹਲਕੇ ਦੀ ਵਿਧਾਇਕ ਬੀਬਾ ਰਜਿੰਦਰ ਪਾਲ ਕੌਰ ਛੀਨਾ ਵੱਲੋਂ ਅਤੇ ਉਹਨਾਂ ਦੇ ਟੀਮ ਵੱਲੋਂ ਵਧਾਈ ਦਿੱਤੀ ਗਈ ਅਤੇ ਨਾਲ ਹੀ ਉਮੀਦ ਕੀਤੀ ਕਿ ਉਹ ਲੋਕਾਂ ਦੀਆ ਉਮੀਦਾਂ ਤੇ ਜਰੂਰ ਖਰੇ ਉਤਰਣਗੇ।
ਇਸ ਮੌਕੇ ਨਵ ਨਿਯੁਕਤ ਪ੍ਰਧਾਨ ਨੇ ਜਿੱਥੇ ਪਾਰਟੀ ਦੇ ਕੌਮੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਦਾ ਧੰਨਵਾਦ ਕੀਤਾ ਉੱਥੇ ਹੀ ਹਲਕੇ ਦੀ ਵਿਧਾਇਕ ਬੀਬਾ ਰਜਿੰਦਰ ਪਾਲ ਕੌਰ ਦਾ ਵੀ ਕਹਿ ਦਿਲ ਤੋਂ ਧੰਨਵਾਦ ਕੀਤਾ। ਪਾਰਟੀ ਦੇ ਵਿੱਚ ਸ਼ਾਮਿਲ ਹੋਏ ਆਗੂਆਂ ਨੂੰ ਲੈ ਕੇ ਅਤੇ ਸੁਸਾਇਟੀ ਦੇ ਨਵੇਂ ਬਣੇ ਪ੍ਰਧਾਨ ਨੂੰ ਲੈ ਕੇ ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਨੇ ਕਿਹਾ ਕਿ ਪਾਰਟੀ ਵੱਲ ਲੋਕਾਂ ਦਾ ਰੁਝਾਨ ਲਗਾਤਾਰ ਵੱਧ ਰਿਹਾ ਹੈ ਇਹ ਕਾਰਨ ਹੈ ਕਿ ਇੱਕ ਤੋਂ ਬਾਅਦ ਇੱਕ ਸੀਨੀਅਰ ਕਾਂਗਰਸੀ ਅਤੇ ਹੋਰ ਪਾਰਟੀਆਂ ਨਾਲ ਸੰਬੰਧਿਤ ਆਗੂ ਪਾਰਟੀ ਤੱਕ ਅਪਰੋਚ ਕਰ ਰਹੇ ਹਨ। ਕਿਉਂਕਿ ਉਹਨਾਂ ਨੂੰ ਆਪਣਾ ਭਵਿੱਖ ਆਮ ਆਦਮੀ ਪਾਰਟੀ ਦੇ ਵਿੱਚ ਹੀ ਸੁਨਹਿਰਾ ਵਿਖਾਈ ਦੇ ਰਿਹਾ ਹੈ।
Author: DISHA DARPAN
Journalism is all about headlines and deadlines.