ਵਿਕਸ਼ਿਤ ਭਾਰਤ ਸੰਕਲਪ ਯਾਤਰਾ ਤਹਿਤ ਲੁਧਿਆਣਾ ਦੇ ਪੇਂਡੂ ਖੇਤਰਾਂ ‘ਚ ਭਲਾਈ ਸਕੀਮਾਂ ਦਾ ਲਾਭ ਪਹੁੰਚਾਇਆ ਜਾ ਰਿਹਾ – ਵਧੀਕ ਡਿਪਟੀ ਕਮਿਸ਼ਨਰ ( ਪੇਂਡੂ ਵਿਕਾਸ ) ਲੁਧਿਆਣਾ

Facebook
Twitter
WhatsApp

ਲੁਧਿਆਣਾ 14 ਦਸੰਬਰ 2023 ( ਰਮੇਸ਼ ਸਿੰਘ ਰਾਵਤ ): ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨਮੋਲ ਸਿੰਘ ਧਾਲੀਵਾਲ ਵਲੋਂ ਜ਼ਿਲ੍ਹੇ ਵਿੱਚ ਵਿਕਸਿਤ ਭਾਰਤ ਸੰਕਲਪ ਯਾਤਰਾ ਤਹਿਤ ਪ੍ਰਾਪਤ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਮਿਸ਼ਨ ਤਹਿਤ ਆਪਣੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ। ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਧਾਲੀਵਾਲ ਨੇ ਦੱਸਿਆ ਕਿ ਪੇਂਡੂ ਖੇਤਰਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਭਾਰਤ ਸਰਕਾਰ ਦੀਆਂ ਭਲਾਈ ਸਕੀਮਾਂ ਬਾਰੇ ਲੋਕਾਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ 4800 ਤੋਂ ਵੱਧ ਲੋਕਾਂ ਦੀ ਟੀ.ਬੀ. ਦੀ ਜਾਂਚ ਕੀਤੀ ਜਾ ਚੁੱਕੀ ਹੈ ਜਦਕਿ ਹੁਣ ਤੱਕ ਕੁੱਲ 1328 ਆਯੂਸ਼ਮਾਨ ਕਾਰਡ ਬਣਾਏ ਜਾ ਚੁੱਕੇ ਹਨ। ਇਸੇ ਤਰ੍ਹਾਂ ਮੈਡੀਕਲ ਟੀਮਾਂ ਵੱਲੋਂ ਪਿੰਡਾਂ ਵਿੱਚ ਲਗਾਏ ਗਏ ਮੈਡੀਕਲ ਚੈਕਅੱਪ ਕੈਂਪਾਂ ਵਿੱਚ 9687 ਵਿਅਕਤੀਆਂ ਦੀ ਵੱਖ-ਵੱਖ ਬਿਮਾਰੀਆਂ ਦੀ ਜਾਂਚ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ ਨੇ ਅੱਗੇ ਦੱਸਿਆ ਕਿ ਖੁਰਾਕ ਅਤੇ ਸਿਵਲ ਸਪਲਾਈ, ਇਸਤਰੀ ਅਤੇ ਬਾਲ ਵਿਕਾਸ, ਲੀਡ ਬੈਂਕ, ਪੇਂਡੂ ਵਿਕਾਸ ਆਦਿ ਸਮੇਤ ਹੋਰ ਵਿਭਾਗਾਂ ਨੇ ਵੀ ਇਨ੍ਹਾਂ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਵੱਖ-ਵੱਖ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਆਪਣੀ ਗਤੀਵਿਧੀ ਦਾ ਚਾਰਟ ਪ੍ਰਸ਼ਾਸਨ ਨਾਲ ਸਾਂਝਾ ਕਰਨ ਤਾਂ ਜੋ ਇਸ ਕੰਮ ਵਿੱਚ ਵਧੀਆ ਤਾਲਮੇਲ ਵਾਲੀ ਪਹੁੰਚ ਅਪਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੀਆਂ ਭਲਾਈ ਸਕੀਮਾਂ ਪ੍ਰਤੀ ਲੋਕਾਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਲਈ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਉਨ੍ਹਾਂ ਅੱਗੇ ਕਿਹਾ ਕਿ ਭਾਰਤ ਸਰਕਾਰ ਨੇ ਇਹ ਸਕੀਮ 15 ਨਵੰਬਰ ਨੂੰ ਸ਼ੁਰੂ ਕੀਤੀ ਸੀ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕ ਪੱਖੀ ਸਕੀਮਾਂ ਦਾ ਲਾਭ ਨਿਰਧਾਰਤ ਲਾਭਪਾਤਰੀਆਂ ਤੱਕ ਸਮਾਂਬੱਧ ਤਰੀਕੇ ਨਾਲ ਪਹੁੰਚ ਸਕੇ। ਇਸ ਸਕੀਮ ਤਹਿਤ ਆਈ.ਈ.ਸੀ. (ਸੂਚਨਾ, ਸਿੱਖਿਆ ਅਤੇ ਸੰਚਾਰ) ਵੈਨਾਂ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਨੂੰ ਕਵਰ ਕਰ ਰਹੀਆਂ ਸਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਘਰ-ਘਰ ਪਹੁੰਚਾਉਣ ਲਈ ਜਾਗਰੂਕਤਾ ਮੁਹਿੰਮਾਂ ਤੋਂ ਇਲਾਵਾ ਪਿੰਡ ਪੱਧਰ ‘ਤੇ ਰਜਿਸਟਰੇਸ਼ਨ ਕੈਂਪ ਵੀ ਲਗਾਏ ਜਾ ਰਹੇ ਹਨ, ਇਸ ਕਾਰਜ ਲਈ ਕਈ ਸਰਕਾਰੀ ਵਿਭਾਗਾਂ ਨੂੰ ਸ਼ਾਮਲ ਕੀਤਾ ਗਿਆ ਹੈ ਤਾਂ ਜੋ ਯੋਗ ਲਾਭਪਾਤਰੀਆਂ ਤੱਕ ਸਰਕਾਰੀ ਸਕੀਮਾਂ ਦਾ ਜਲਦ ਲਾਭ ਪਹੁੰਚਾਇਆ ਜਾ ਸਕੇ।ਉਨ੍ਹਾਂ ਇਹ ਵੀ ਦੱਸਿਆ ਕਿ ਭਾਰਤ ਸਰਕਾਰ, ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀ ਭਾਗੀਦਾਰੀ ਨਾਲ, ਆਪਣੀਆਂ ਪ੍ਰਮੁੱਖ ਯੋਜਨਾਵਾਂ ਰਾਹੀਂ ਸੰਤ੍ਰਿਪਤਾ ਦੇ ਮਿਸ਼ਨ ਵਿੱਚ ਸਰਗਰਮੀ ਨਾਲ ਰੁੱਝੀ ਹੋਈ ਹੈ ਜਿਸ ਵਿੱਚ ਸੈਨੀਟੇਸ਼ਨ ਸੁਵਿਧਾਵਾਂ, ਜ਼ਰੂਰੀ ਵਿੱਤੀ ਸੇਵਾਵਾਂ, ਐਲ.ਪੀ.ਜੀ. ਕੁਨੈਕਸ਼ਨਾਂ ਤੱਕ ਪਹੁੰਚ, ਗਰੀਬਾਂ ਲਈ ਘਰ, ਭੋਜਨ ਸੁਰੱਖਿਆ, ਸਹੀ ਪੋਸ਼ਣ, ਭਰੋਸੇਯੋਗ ਸਿਹਤ ਸੰਭਾਲ, ਪੀਣ ਵਾਲਾ ਸਾਫ਼ ਪਾਣੀ, ਮਿਆਰੀ ਸਿੱਖਿਆ ਆਦਿ ਅਤੇ ਲੋੜੀਂਦੀਆਂ ਸੇਵਾਵਾਂ ਨੂੰ ਸਾਰੇ ਚੋਣਵੇ ਅਤੇ ਯੋਗ ਲਾਭਪਾਤਰੀਆਂ ਲਈ ਪਹੁੰਚਯੋਗ ਬਣਾਉਣਾ ਸ਼ਾਮਲ ਹਨ। ਉਨ੍ਹਾਂ ਅੱਗੇ ਕਿਹਾ ਕਿ ਵਿਕਸਿਤ ਭਾਰਤ ਸੰਕਲਪ ਯਾਤਰਾ ਦਾ ਉਦੇਸ਼ ਉਨ੍ਹਾਂ ਲੋੜਵੰਦ ਲੋਕਾਂ ਤੱਕ ਪਹੁੰਚਣਾ ਹੈ ਜੋ ਵੱਖ-ਵੱਖ ਯੋਜਨਾਵਾਂ ਤਹਿਤ ਯੋਗ ਹਨ ਪਰ ਅਜੇ ਤੱਕ ਉਨ੍ਹਾਂ ਲਾਭ ਨਹੀਂ ਲਿਆ ਹੈ। ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

DISHA DARPAN
Author: DISHA DARPAN

Journalism is all about headlines and deadlines.

Leave a Reply

Your email address will not be published. Required fields are marked *

शेयर बाजार अपडेट

मौसम का हाल

क्या आप \"Dishadarpan\" की खबरों से संतुष्ट हैं?

Our Visitor

0 0 3 1 5 3
Users Today : 1
Users Yesterday : 3