ਬਠਿੰਡਾ, 20 ਦਸੰਬਰ 2023 ( ਰਮੇਸ਼ ਸਿੰਘ ਰਾਵਤ ): ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਆਮ ਲੋਕਾਂ ਨੂੰ ਬੇਹਤਰ ਸੇਵਾਵਾਂ ਮੁਹੱਈਆ ਕਰਾਉਣ ਲਈ ਸ਼ੁਰੂ ਕੀਤੇ ਗਏ ਸੇਵਾ ਕੇਂਦਰ ਜ਼ਿਲੇ ਦੇ ਲੋੜਵੰਦਾਂ ਲਈ ਲਾਹੇਵੰਦ ਸਾਬਤ ਹੋ ਰਹੇ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਚੱਲ ਰਹੇ 34 ਸੇਵਾ ਕੇਂਦਰਾਂ ਤੋਂ ਆਮ ਲੋਕਾਂ ਨੂੰ ਬੜੇ ਸੁਖਾਵੇਂ ਢੰਗ ਨਾਲ ਤਕਰੀਬਨ 450 ਤਰ੍ਹਾਂ ਦੀਆਂ ਵੱਖ-ਵੱਖ ਸੇਵਾਵਾਂ ਪ੍ਰਾਪਤ ਹੋ ਰਹੀਆਂ ਹਨ। ਇਨ੍ਹਾਂ ਸੇਵਾ ਕੇਂਦਰਾਂ ਚੋਂ 1 ਟਾਈਪ ਵਨ, 22 ਟਾਈਪ ਟੂ ਤੇ 11 ਟਾਈਪ ਥ੍ਰੀ ਦੇ ਹਨ। ਇਨ੍ਹਾਂ ਸੇਵਾ ਕੇਂਦਰਾਂ ਤੋਂ ਸਾਫ਼ਟਵੇਅਰ ਈ-ਸੇਵਾ ਰਾਹੀਂ ਆਨ-ਲਾਇਨ ਤੇ ਆਫ਼-ਲਾਇਨ ਦੋਵੇਂ ਕਿਸਮ ਦੀਆਂ ਸੇਵਾਵਾਂ ਮੁਹੱਈਆ ਕਰਵਾਈਆ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਨ੍ਹਾਂ ਸੇਵਾਂ ਕੇਂਦਰਾਂ ਵੱਲੋਂ ਆਨ-ਲਾਇਨ ਤੇ ਆਫ-ਲਾਇਨ ਦੇ ਰੂਪ ਵਿੱਚ ਸੇਵਾਵਾਂ ਪ੍ਰਦਾਨ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ 20-12-2022 ਤੋਂ 19-12-2023 ਤੱਕ ਕੁੱਲ 227518 ਅਰਜ਼ੀਆਂ ਹੋਈਆਂ ਪ੍ਰਾਪਤ ਹਨ, ਜਿਨ੍ਹਾਂ ਵਿੱਚੋਂ 217031 ਅਰਜ਼ੀਆਂ ਦਾ ਨਿਪਟਾਰਾ ਕੀਤਾ ਗਿਆ ਅਤੇ 4729 ਅਰਜ਼ੀਆਂ ਪ੍ਰਗਤੀ ਅਧੀਨ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਪੈਂਡੈਂਸੀ ਦੇ ਮਾਮਲੇ ਵਿੱਚ ਬਠਿੰਡਾ ਜ਼ਿਲ੍ਹਾ ਪੂਰੇ ਪੰਜਾਬ ਵਿੱਚੋਂ ਪਹਿਲੇ ਨੰਬਰ ਤੇ ਹੈ। ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹਾ ਵਾਸੀਆ ਨੂੰ ਅਪੀਲ ਕੀਤੀ ਹੈ ਕਿ ਇਨਾਂ ਸੇਵਾ ਕੇਂਦਰਾਂ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਹੋਰ ਜਾਣਕਾਰੀ ਦਿੰਦਿਆਂ ਜਿਲ੍ਹਾ ਮੈਨੇਜਰ ਮਨਜੀਤ ਸ਼ਰਮਾ ਨੇ ਦੱਸਿਆ ਕਿ ਜ਼ਿਲਾ ਪੱਧਰ ’ਤੇ ਬਠਿੰਡਾ ਸਮੇਤ ਮੌੜ, ਰਾਮਪੁਰਾ ਫੂਲ, ਤਲਵੰਡੀ ਸਾਬੋ, ਸੰਗਤ, ਗੋਨਿਆਣਾ, ਭਗਤਾ ਭਾਈਕਾ, ਬਾਲਿਆਂਵਾਲੀ, ਨਥਾਣਾ ਤੋਂ ਇਲਾਵਾ ਜ਼ਿਲੇ ਦੇ ਹੋਰ ਵੱਖ-ਵੱਖ ਪਿੰਡਾਂ ਵਿੱਚ ਚੱਲ ਰਹੇ ਇਹ 34 ਸੇਵਾ ਕੇਂਦਰ ਜੋ ਕਿ ਹਫ਼ਤੇ ਦੇ 6 ਦਿਨ ਖੁੱਲ੍ਹੇ ਰਹਿੰਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਬਠਿੰਡਾ (ਮਿੰਨੀ ਸਕੱਤਰੇਤ ਚ), ਮੌੜ, ਰਾਮਪੁਰਾ ਫੂਲ ਅਤੇ ਤਲਵੰਡੀ ਸਾਬੋ ਐਤਵਾਰ ਨੂੰ ਸਿਰਫ਼ ਇੱਕ ਹੀ ਕਾਊਂਟਰ ਖੁੱਲ੍ਹਾ ਰਹਿੰਦਾ ਹੈ।ਇਸ ਤਰ੍ਹਾਂ ਡਰਾਵਿੰਗ ਲਾਇਸੈਂਸ ਅਤੇ ਆਰ.ਸੀ. ਨੂੰ ਮੋਬਾਇਲ ਨੰਬਰ ਨਾਲ ਲਿੰਕ ਕਰਨ ਦੀ ਸਰਵਿਸ ਵੀ ਸੇਵਾ ਕੇਂਦਰਾਂ ਵਿੱਚ ਦਿੱਤੀ ਜਾਂਦੀ ਹੈ। ਇਸਦੇ ਨਾਲ ਹੀ ਹਰ ਸਿਟੀਜਨ ਲਈ ਇਹ ਦੱਸਣਾ ਵੀ ਜਰੂਰੀ ਹੈ ਕਿ ਕੋਈ ਵੀ ਨਾਗਰਿਕ ਸੇਵਾ ਕੇਂਦਰ ਵਿੱਚ ਕੋਈ ਵੀ ਸਰਵਿਸ ਲੈਣ ਆਵੇ ਤਾਂ ਉਸ ਕੋਲ ਮੋਬਾਇਲ ਫੋਨ ਹੋਣ ਜ਼ਰੂਰੀ ਹੈ ਕਿਉਂਕਿ ਅਪਲਾਈ ਕਰਦੇ ਸਮੇਂ ਓ.ਟੀ.ਪੀ. ਸਿਟੀਜਨ ਦੇ ਨੰਬਰ ਤੇ ਆਉਂਦਾ ਹੈ।

Author: DISHA DARPAN
Journalism is all about headlines and deadlines.






Users Today : 1
Users Yesterday : 15