ਦੁਨੀਆਂ ਦੇ ਨਕਸ਼ੇ ਤੇ ਸਿਤਾਰੇ ਵਾਂਗ ਚਮਕ ਰਿਹਾ ਹੈ ਭਾਰਤ – ਗਜੇਂਦਰ ਸਿੰਘ ਸ਼ੇਖਾਵਤ

Facebook
Twitter
WhatsApp

ਬਠਿੰਡਾ, 30 ਦਸੰਬਰ 2023 ( ਰਾਵਤ ) ਕੇਂਦਰੀ ਮੰਤਰੀ ਸ਼੍ਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਭਾਰਤ ਦੁਨੀਆਂ ਦੇ ਨਕਸ਼ੇ ਤੇ ਸਿਤਾਰੇ ਵਾਂਗ ਚਮਕ ਰਿਹਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਅੱਜ ਇੱਥੇ ਉਨ੍ਹਾਂ ਆਪਣੇ ਦੌਰੇ ਦੇ ਦੂਸਰੇ ਦਿਨ ਏਮਜ਼ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਵਲੋਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੇਂਦਰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਤੇ ਸਰਕਾਰੀ ਯੋਜਨਾਵਾਂ ਦੇ ਮੱਦੇਨਜ਼ਰ ਅਧਿਕਾਰੀਆਂ ਨਾਲ ਵਿਸ਼ੇਸ਼ ਬੈਠਕ ਕੀਤੀ। ਇਸ ਮੌਕੇ ਸ਼੍ਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਜ਼ਿਲ੍ਹੇ ਅੰਦਰ ਚੱਲ ਰਹੀਆਂ ਯੋਜਨਾਵਾਂ ਤੇ ਭਵਿੱਖ ਵਿੱਚ ਹੋਰ ਕੀਤੇ ਜਾਣ ਵਾਲੇ ਕਾਰਜਾਂ ਬਾਰੇ ਜਿੱਥੇ ਬਾਰੀਕੀ ਨਾਲ ਜਾਣਕਾਰੀ ਹਾਸਲ ਕੀਤੀ ਉੱਥੇ ਹੀ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਆਮ ਲੋਕਾਂ ਦੀ ਮੰਗ ਤੇ ਲੋੜ ਅਨੁਸਾਰ ਯੋਜਨਾਵਾਂ ਦਾ ਲਾਹਾ ਦੇਣਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵਿਸ਼ੇਸ਼ ਤੌਰ ਤੇ ਮੌਜੂਦ ਰਹੇ, ਉਨ੍ਹਾਂ ਵਿਸ਼ਵਾਸ਼ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਭਲਾਈ ਸਕੀਮਾਂ ਦਾ ਜ਼ਮੀਨੀ ਪੱਧਰ ਤੇ ਆਮ ਲੋਕਾਂ ਤੱਕ ਲਾਹਾ ਪਹੁੰਚਣ ਲਈ ਹਰ ਸੰਭਵ ਯਤਨ ਤੇ ਉਪਰਾਲੇ ਕੀਤੇ ਜਾ ਰਹੇ ਹਨ। ਬੈਠਕ ਦੀ ਪ੍ਰਧਾਨਗੀ ਕਰਦਿਆਂ ਕੇਂਦਰੀ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਤੇ ਸਰਕਾਰੀ ਯੋਜਨਾਵਾਂ ਦਾ ਜ਼ਮੀਨੀ ਪੱਧਰ ਤੇ ਵੱਧ ਤੋਂ ਵੱਧ ਲੋਕਾਂ ਨੂੰ ਲਾਹਾ ਦੇਣਾ ਯਕੀਨੀ ਬਣਾਉਣ ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਇਨ੍ਹਾਂ ਸਕੀਮਾਂ ਤੋਂ ਵਾਝਾਂ ਨਾ ਰਹਿ ਸਕੇ। ਉਨ੍ਹਾਂ ਖ਼ਾਸ ਤੌਰ ਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨਾਲ ਸਬੰਧਤ ਸਕੀਮਾਂ ਤੋਂ ਇਲਾਵਾ ਪਲਾਸਟਿਕ ਵੇਸਟ ਦੀ ਸਾਂਭ-ਸੰਭਾਲ, ਪ੍ਰਧਾਨ ਮੰਤਰੀ ਆਵਾਸ ਯੋਜਨਾ ਆਦਿ  ਸਕੀਮਾਂ ਦੀ ਸਮੀਖਿਆ ਕਰਦਿਆਂ ਯੋਗ ਲੋਕਾਂ ਤੱਕ ਇਨ੍ਹਾਂ ਦਾ ਲਾਭ ਦੇਣ ਬਾਰੇ ਕਿਹਾ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਅੰਦਰ ਚੱਲ ਰਹੀਆਂ ਵੱਖ-ਵੱਖ ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਤੇ ਯੋਜਨਾਵਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਅਧੀਨ ਚੱਲ ਰਹੀਆਂ ਵੱਖ-ਵੱਖ ਤਰ੍ਹਾਂ ਦੀਆਂ ਯੋਜਨਾਵਾਂ ਤੋਂ ਇਲਾਵਾ ਪਲਾਸਟਿਕ ਦੀ ਸਾਂਭ-ਸੰਭਾਲ ਲਈ ਵਿਸ਼ੇਸ਼ ਕਾਰਜ ਕੀਤੇ ਜਾ ਰਹੇ। ਉਨ੍ਹਾਂ ਖ਼ਾਸ ਜ਼ਿਕਰ ਕਰਦਿਆਂ ਕਿਹਾ ਕਿ ਪਾਣੀ ਦੀ ਸਾਂਭ-ਸੰਭਾਲ ਸਬੰਧੀ ਕੀਤੇ ਗਏ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵਿਕਸਤ ਭਾਰਤ ਸੰਕਲਪ ਯਾਤਰਾ ਦੀਆਂ ਗਤੀਵਿਧੀਆਂ ਬਾਰੇ ਵੀ ਜਾਣੂ ਕਰਵਾਇਆ ਗਿਆ। ਇਸ ਦੌਰਾਨ ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ ਨੇ ਮਿਊਸੀਪਲ ਕਾਰਪੋਰੇਸ਼ਨ ਵਲੋਂ ਸਰਕਾਰ ਦੁਆਰਾ ਚਲਾਈ ਜਾ ਰਹੀਆਂ ਤੇ ਭਵਿੱਖੀ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਜਲ ਸਪਲਾਈ ਵਿਭਾਗ ਦੇ ਅਧਿਕਾਰੀ ਵਲੋਂ ਜ਼ਿਲ੍ਹੇ ਅੰਦਰ ਪੀਣ ਯੋਗ ਪਾਣੀ ਸਬੰਧੀ ਕੀਤੇ ਜਾ ਰਹੇ ਕਾਰਜਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਉਜਵਲਾ, ਗਰੀਬ ਕਲਿਆਣ ਯੋਜਨਾ, ਖੇਲੋ ਇੰਡੀਆ, ਪੀਐਮ ਕਿਸਾਨ ਯੋਜਨਾ, ਜਨ ਧਨ ਯੋਜਨਾ, ਜੀਵਨ ਜੋਤੀ ਯੋਜਨਾ, ਸੁਰੱਖਿਆ ਬੀਮਾ ਯੋਜਨਾ, ਅਟੱਲ ਪੈਨਸ਼ਨ ਯੋਜਨਾ, ਡਿਜੀਟਲ ਪੇਮੈਂਟ, ਪੀਐਮ ਮੁਦਰਾ ਲੋਨ, ਕਿਸਾਨ ਕਰੈਡਿਟ ਕਾਰਡ, ਸਟੈਂਡਅਪ ਇੰਡੀਆ, ਪੀਐਮ ਵਿਸ਼ਵਕਰਮਾ ਯੋਜਨਾ, ਪੀਐਮ ਪੋਸ਼ਣ ਅਭਿਆਨ, ਮਗਨਰੇਗਾ, ਪੀਐਮ ਆਵਾਸ ਯੋਜਨਾ, ਅੰਮ੍ਰਿਤ ਮਿਸ਼ਨ ਤੇ ਸਵੱਛ ਭਾਰਤ ਮਿਸ਼ਨ ਆਦਿ ਸਬੰਧੀ ਸਮੀਖਿਆ ਕੀਤੀ ਅਤੇ ਉਨ੍ਹਾਂ ਪ੍ਰਸ਼ਾਸਨ ਵਲੋਂ ਇਸ ਸਕੀਮਾਂ ਬਾਰੇ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ। ਇਸ ਉਪਰੰਤ ਉਨ੍ਹਾਂ ਵਲੋਂ ਜਨਤਾ ਨਗਰ ਵਿਖੇ ਵਿਕਸਤ ਭਾਰਤ ਸੰਕਲਪ ਯਾਤਰਾ ਚ ਸ਼ਿਰਕਤ ਕੀਤੀ। ਇਸ ਉਪਰੰਤ ਉਨ੍ਹਾਂ ਏਮਜ਼ ਵਿਖੇ ਸਕਿੱਲ ਸੈਂਟਰ, ਐਮਰਜੈਂਸੀ ਵਾਰਡ ਦਾ ਦੌਰਾ ਕਰਕੇ ਜਾਇਜ਼ਾ ਲਿਆ। ਉਨ੍ਹਾਂ ਡਾਕਟਰੀ ਸਟਾਫ਼ ਨਾਲ ਮੀਟਿੰਗ ਕਰਕੇ ਏਮਜ਼ ਵਿਖੇ ਮੁਹੱਈਆ ਕਰਵਾਈਆਂ ਜਾ ਵਾਲੀਆਂ ਸਿਹਤ ਸੇਵਾਵਾਂ ਬਾਰੇ ਜਾਣਿਆ। ਇਸ ਮੌਕੇ ਐਸਐਸਪੀ ਸ਼੍ਰੀ ਹਰਮਨਬੀਰ ਸਿੰਘ ਗਿੱਲ, ਏਮਜ ਦੇ ਡਾਇਰੈਕਟਰ ਡਾ. ਡੀਕੇ ਸਿੰਘ, ਡਾ. ਕੰਵਲਜੀਤ ਸਿੰਘ ਕੌੜਾ, ਡਾ. ਰਾਜੀਵ ਕੁਮਾਰ, ਡਾ. ਅਖਿਲੇਸ਼ ਪਾਠਕ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਲਵਜੀਤ ਕਲਸੀ, ਸਹਾਇਕ ਕਮਿਸ਼ਨਰ (ਜਨਰਲ) ਸ਼੍ਰੀ ਪੰਕਜ ਕੁਮਾਰ, ਜਲ ਸਪਲਾਈ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਸ਼੍ਰੀ ਮਨਪ੍ਰੀਤ ਸਿੰਘ ਅਰਸ਼ੀ, ਸਾਬਕਾ ਵਿਧਾਇਕ ਸ਼੍ਰੀ ਸਰੂਪ ਚੰਦ ਸਿੰਗਲਾ, ਸ. ਰਵੀਪ੍ਰੀਤ ਸਿੰਘ ਸਿੱਧੂ, ਸ਼੍ਰੀ ਸੁਨੀਲ ਸਿੰਗਲਾ, ਸ. ਦਿਆਲ ਸਿੰਘ ਸੋਢੀ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਹੋਰ ਸਖਸ਼ੀਅਤਾਂ ਆਦਿ ਹਾਜ਼ਰ ਸਨ।

DISHA DARPAN
Author: DISHA DARPAN

Journalism is all about headlines and deadlines.

Leave a Reply

Your email address will not be published. Required fields are marked *

शेयर बाजार अपडेट

मौसम का हाल

क्या आप \"Dishadarpan\" की खबरों से संतुष्ट हैं?

Our Visitor

0 0 3 4 4 8
Users Today : 5
Users Yesterday : 3