ਬਠਿਡਾ, 09 ਜਨਵਰੀ 2024 ( ਰਾਵਤ )ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਚ ਅਹਿਮ ਤੇ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ ਜਾ ਰਹੀਆਂ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਬਠਿੰਡਾ (ਸ਼ਹਿਰੀ) ਦੇ ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਸਥਾਨਕ ਪਰਸ ਰਾਮ ਨਗਰ (ਅਰਜਨ ਨਗਰ) ਵਿਖੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਤੋਂ ਪਹਿਲਾਂ ਸ. ਗਿੱਲ ਨੇ ਸਥਾਨਕ ਸਰਹੰਦ ਕਨਾਲ ਦੇ ਨਾਲ ਉੱਡੀਆਂ ਕਲੋਨੀ ਤੋ ਲੈ ਕੇ ਰਿੰਗ ਰੋਡ ਤੱਕ 4 ਕਿਲੋਮੀਟਰ ਲੰਬਾਈ ਵਾਲੇ ਸਾਈਕਲ ਤੇ ਪੈਦਲ ਟਰੈਕ ਦਾ ਉਦਘਾਟਨ ਵੀ ਕੀਤਾ। ਇਸ ਮੌਕੇ ਉਨ੍ਹਾਂ ਦੇ ਕਮਿਸ਼ਨਰ ਨਗਰ ਨਿਗਮ ਸ੍ਰੀ ਰਾਹੁਲ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦਾ ਉਦਘਾਟਨ ਕਰਨ ਮੌਕੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਕੇ ਪ੍ਰਾਈਵੇਟ ਤੇ ਮਾਡਲ ਸਕੂਲਾਂ ਨਾਲੋਂ ਬੇਹਤਰ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਸਕੂਲ ਸਟਾਫ਼ ਦੀ ਪ੍ਰੰਸਸਾ ਕਰਦਿਆਂ ਕਿਹਾ ਕਿ ਉਹ ਵਿਦਿਆਰਥੀਆਂ ਦੇ ਸੁਨਿਹਰੀ ਭਵਿੱਖ ਲਈ ਹੋਰ ਮਿਹਨਤ ਕਰਨ। ਇਸ ਮੌਕੇ ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਇਸ ਸਕੂਲ ਦੀ ਉਸਾਰੀ ਲਈ 507.00 ਲੱਖ ਰੁਪਏ ਉਪਲੱਬਧ ਕਰਵਾਏ ਗਏ ਸਨ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਨੇ ਸਥਾਨਕ ਪਰਸ ਰਾਮ ਨਗਰ ਵਿਖੇ 2.209 ਏਕੜ ਜਗ੍ਹਾ ਤਕਰੀਬਨ 2 ਕਰੋੜ ਰੁਪਏ ਵਿੱਚ ਖਰੀਦੀ ਗਈ ਅਤੇ ਜਿਸ ਤੇ ਇਹ 2 ਮੰਜ਼ਿਲਾ ਬਹੁਤ ਹੀ ਸ਼ਾਨਦਾਰ ਸਮਾਰਟ ਸਕੂਲ ਬਣਾਇਆ ਗਿਆ ਹੈ।ਇਸ ਤੋਂ ਪਹਿਲਾਂ ਵਿਧਾਇਕ ਸ. ਗਿੱਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਬਠਿੰਡਾ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਕਿਸ ਵੀ ਤਰ੍ਹਾਂ ਦੀ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਦੱਸਿਆ ਕਿ ਬਠਿੰਡਾ ਵਿਖੇ 2 ਕਰੋੜ 60 ਲੱਖ ਦੀ ਲਾਗਤ ਨਾਲ ਨੇਚਰ ਪਾਰਕ, ਜਨਤਾ ਨਗਰ ਦਾ ਪੁੱਲ ਜੋ ਬਹੁਤ ਹੀ ਪੁਰਾਣਾ ਹੋ ਚੁੱਕਾ ਸੀ, ਨੂੰ 50 ਕਰੋੜ ਰੁਪਏ ਦੀ ਲਾਗਤ ਨਾਲ 33 ਫੁੱਟ ਚੌਂੜਾ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਲਾਇਨੋ ਪਾਰ ਖੇਤਰ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਦੂਰ ਕੀਤਾ ਜਾਵੇਗਾ।ਇਸ ਦੌਰਾਨ ਵਿਧਾਇਕ ਸ. ਗਿੱਲ ਨੇ ਬਠਿੰਡਾ ਅੰਦਰ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਕਿਹਾ ਕਿ ਸ਼ਹਿਰ ਦੀ ਸੁੰਦਰਤਾ ਨੂੰ ਬਣਾਉਣ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਦੁਹਰਾਇਆ ਕਿ ਸ਼ਹਿਰ ਵਾਸੀਆਂ ਨੂੰ ਆਵਾਰਾ ਪਸ਼ੂਆਂ ਦੀ ਸਮੱਸਿਆ ਤੋਂ ਵੀ ਜਲਦ ਛੁਟਕਾਰਾ ਮਿਲੇਗਾ।
Author: DISHA DARPAN
Journalism is all about headlines and deadlines.