ਬਠਿੰਡਾ, 31 ਮਈ 2025 (ਰਮੇਸ਼ ਸਿੰਘ ਰਾਵਤ) : ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਨੂੰ ਪੂਰਨ ਬੂਰ ਪੈ ਰਿਹਾ ਹੈ, ਜਿਸ ਤਹਿਤ ਜ਼ਿਲ੍ਹੇ ਨਾਲ ਸਬੰਧਤ ਹਲਕਿਆਂ ਦੇ ਵਿਧਾਇਕਾਂ ਅਤੇ ਚੇਅਰਮੈਨਾਂ ਵਲੋਂ ਸ਼ਹਿਰ ਤੇ ਪਿੰਡਾਂ ਵਿੱਚ ਰੋਜਾਨਾ ਪਿੰਡ ਪੱਧਰੀ ਡਿਫੈਂਸ ਕਮੇਟੀਆਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਨਸ਼ਿਆਂ ਵਿਰੁੱਧ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਨਸ਼ਿਆਂ ਦੀ ਰੋਕਥਾਮ ਲਈ ਪ੍ਰਣ ਵੀ ਲਿਆ ਜਾ ਰਿਹਾ ਹੈ।
ਨਸ਼ਾ ਮੁਕਤੀ ਯਾਤਰਾ ਦੇ ਲਗਾਤਾਰ 16ਵੇਂ ਦਿਨ ਬਠਿੰਡਾ ਸ਼
ਹਿਰ ‘ਚ ਵਾਰਡ ਨੰਬਰ 1, 2 ਅਤੇ 50, ਹਲਕਾ ਭੁੱਚੋ ਮੰਡੀ ਦੇ ਪਿੰਡ ਜੀਦਾ, ਗੋਨਿਆਣਾ ਕਲਾਂ, ਅਕਲੀਆਂ ਕਲਾਂ, ਅਕਲੀਆਂ ਖੁਰਦ, ਮਹਿਮਾ ਸਵਾਈ ਤੇ ਕੋਠੇ ਨੱਥਾ ਸਿੰਘ ਵਾਲਾ, ਹਲਕਾ ਮੌੜ ਦੇ ਪਿੰਡ ਮਾਣਕ ਖਾਨਾ, ਚੋਟੀਆਂ ਤੇ ਭੂੰਦੜ ਅਤੇ ਹਲਕਾ ਰਾਮਪੁਰਾ ਫੂਲ ਦੇ ਪਿੰਡ ਆਦਮਪੁਰਾ ਰਾਜਗੜ੍ਹ ਰਾਜਗੜ੍ਹ ਖੁਰਦ ਅਤੇ ਗੁਰਦਿੱਤ ਸਿੰਘ ਵਾਲਾ ਵਿਖੇ ਵਿਧਾਇਕਾਂ ਅਤੇ ਚੇਅਰਮੈਨ ਵੱਲੋਂ ਨਸ਼ਾ ਰੋਕੂ ਰੱਖਿਆ ਕਮੇਟੀ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਨਸ਼ਾ ਮੁਕਤੀ ਯਾਤਰਾ ਦੇ ਦੌਰਾਨ ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ ਨੇ ਕਿਹਾ ਕਿ ਆਮ ਲੋਕਾਂ ਦੇ ਨਾਲ-ਨਾਲ ਨੋਜਵਾਨ ਵਰਗ ਦੇ ਸਹਿਯੋਗ ਦੀ ਪੂਰਨ ਲੋੜ ਹੈ ਤਾਂ ਅਸੀ ਨਸ਼ਿਆਂ ਦੀ ਇਸ ਭੈੜੀ ਅਲਾਮਤ ਤੋਂ ਛੁਟਕਾਰਾ ਪਾ ਸਕਦੇ ਹਾਂ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ, ਖਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵਿੱਚ ਆਪਣੀ ਰੁਚੀ ਵਧਾਉਣ ਅਤੇ ਹੋਰਨਾਂ ਨੂੰ ਵੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾ ਕੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ।ਇਸ ਦੌਰਾਨ ਵਿਧਾਇਕ ਸ੍ਰੀ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ‘ਨਸ਼ਾ ਮੁਕਤੀ ਯਾਤਰਾ’ ਮੁਹਿੰਮ ਦਾ ਉਦੇਸ਼ ਨਸ਼ਾ ਪੀੜਤਾਂ ਨੂੰ ਨਸ਼ਿਆਂ ਦੀ ਚੁੰਗਲ ਵਿੱਚੋਂ ਕੱਢ ਕੇ ਉਨ੍ਹਾਂ ਦਾ ਸਹੀ ਇਲਾਜ, ਕਾਊਂਸਲਿੰਗ ਤੇ ਉਨ੍ਹਾਂ ਦੇ ਪੁਨਰਵਾਸ ਲਈ ਕਿੱਤਾ-ਮੁੱਖੀ ਸਿਖਲਾਈ ਦੇਣਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਯਾਤਰਾ ਲੋਕ ਲਹਿਰ ਵਜੋ ਪ੍ਰਚੱਲਿਤ ਹੋਵੇਗੀ। ਇਸ ਦੌਰਾਨ ਵਿਧਾਇਕ ਮੌੜ ਸ ਸੁਖਬੀਰ ਸਿੰਘ ਮਾਈਸਰਖਾਨਾ ਵੱਲੋਂ ਨਸ਼ਾ ਰੋਕੂ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਮੌਕੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਾਨੂੰ ਸਾਰਿਆਂ ਨੂੰ ਇੱਕਜੁੱਟ ਹੋ ਕੇ ਨਸ਼ੇ ਖਿਲਾਫ ਲੜਨ ਦੀ ਲੋੜ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਅੱਜ ਲੋੜ ਹੈ ਕਿ ਪੰਜਾਬ ਦੇ ਪਾਣੀ ਅਤੇ ਜਵਾਨੀ ਬਚਾਏ ਜਾਣ, ਇਸ ਲਈ ਪੰਜਾਬ ਸਰਕਾਰ ਡਟੀ ਹੋਈ ਹੈ ਅਤੇ ਲੋਕ ਵੀ ਪੂਰਾ ਸਹਿਯੋਗ ਦੇਣ। ਉਨ੍ਹਾਂ ਪਿੰਡਾਂ ਦੇ ਪਹਿਰੇਦਾਰਾਂ ਨੂੰ ਮੁਹਿੰਮ ਵਿੱਚ ਸਰਗਰਮ ਹੋਣ ਦਾ ਵੀ ਸੱਦਾ ਦਿੱਤਾ।


ਯਾਤਰਾ ਦੌਰਾਨ ਚੇਅਰਮੈਨ ਸ਼੍ਰੀ ਅੰਮ੍ਰਿਤ ਲਾਲ ਅਗਰਵਾਲ ਨੇ ਸ਼ਹਿਰ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਅੱਜ ਲੋੜ ਹੈ ਕਿ ਪੰਜਾਬ ਦੇ ਪਾਣੀ ਅਤੇ ਜਵਾਨੀ ਬਚਾਏ ਜਾਣ, ਇਸ ਲਈ ਪੰਜਾਬ ਸਰਕਾਰ ਡਟੀ ਹੋਈ ਹੈ ਅਤੇ ਲੋਕ ਵੀ ਪੂਰਾ ਸਹਿਯੋਗ ਦੇਣ। ਉਨ੍ਹਾਂ ਪਿੰਡਾਂ ਦੇ ਪਹਿਰੇਦਾਰਾਂ ਨੂੰ ਮੁਹਿੰਮ ਵਿੱਚ ਸਰਗਰਮ ਹੋਣ ਦਾ ਵੀ ਸੱਦਾ ਦਿੱਤਾ। ਉਨ੍ਹਾਂ ਆਮ ਲੋਕਾਂ ਨੂੰ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਪਿੰਡ ਵਿੱਚ ਨਸ਼ਾ ਮੁਕਤੀ ਯਾਤਰਾ ਵਿੱਚ ਸ਼ਾਮਲ ਹੋ ਕੇ ਆਪਣਾ ਫਰਜ਼ ਜ਼ਰੂਰ ਨਿਭਾਉਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਵਿੱਚ ਆਪਣਾ ਯੋਗਦਾਨ ਜ਼ਰੂਰ ਪਾਉਣ।
ਇਸ ਮੌਕੇ ਕੌਂਸਲਰ ਸੁਖਦੀਪ ਸਿੰਘ ਢਿੱਲੋ, ਪਿੰਡਾਂ ਦੇ ਮੋਹਤਵਾਰ ਵਿਅਕਤੀ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਨੌਜਵਾਨਾਂ ਵਲੋਂ ਸ਼ਿਰਕਤ ਕੀਤੀ ਗਈ।

Author: DISHA DARPAN
Journalism is all about headlines and deadlines.