ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕੈਬਨਿਟ ਮੀਟਿੰਗ ਵਿੱਚ ਕਈ ਵੱਡੇ ਫੈਸਲੇ ਲਏ ਗਏ ਹਨ। ਮੀਟਿੰਗ ਖ਼ਤਮ ਹੋਣ ਤੋਂ ਬਾਅਦ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਇਨ੍ਹਾਂ ਫੈਸਲਿਆਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕੀਤੀ।ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਫੋਕਲ ਪੁਆਇੰਟਾਂ ‘ਚ ਇੰਡਸਟ੍ਰੀਅਲ ਪਲਾਟਾਂ ਲਈ CLU ਨੂੰ ਮਨਜ਼ੂਰੀ ਮਿਲ ਗਈ ਹੈ। ਅਮਨ ਅਰੋੜਾ ਨੇ ਦੱਸਿਆ ਕਿ ਕੈਬਨਿਟ ਵੱਲੋਂ Change of Land Use ਨੂੰ ਮਨਜ਼ੂਰੀ ਦਿੱਤੀ ਗਈ ਹੈ। 1000 ਗਜ ਤੋਂ ਲੈ ਕੇ 4000 ਗਜ ਤੱਕ ਦੇ ਪਲਾਟਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। 40 ਹਜ਼ਾਰ ਯਾਰਡ ਦੇ ਪਲਾਟ ਇੰਡਸਟ੍ਰੀਅਲ ਪਾਰਕ ਬਣ ਸਕਣਗੇ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਲੀਜ਼ ਹੋਲਡ ਪ੍ਰਾਪਰਟੀ ਨੂੰ ਫ੍ਰੀ ਹੋਲਡ ਪ੍ਰਾਪਰਟੀ ‘ਚ ਤਬਦੀਲ ਕਰਨ ਦਾ ਫੈਸਲਾ ਲਿਆ ਗਿਆ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਨਾਲ ਸਰਕਾਰ ਦੇ ਰੈਵਨਿਊ ‘ਚ 1000 ਕਰੋੜ ਦੇ ਇਜ਼ਾਫੇ ਦਾ ਅਨੁਮਾਨ ਹੈ।

Author: DISHA DARPAN
Journalism is all about headlines and deadlines.