ਬਠਿੰਡਾ, 6 ਦਸੰਬਰ : ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਮੱਦੇਨਜ਼ਰ 14 ਦਸੰਬਰ ਨੂੰ ਪੈਣ ਵਾਲੀਆਂ ਵੋਟਾਂ ਲਈ ਕੁੱਲ 687 ਨਾਮਜ਼ਦਗੀ ਪੱਤਰ ਦਾਖਲ ਹੋਏ ਸਨ ਜਿਸ ਵਿਚੋ 176 ਨਾਮਜ਼ਦਗੀ ਪੱਤਰ ਵਾਪਿਸ ਲਏ ਹਨ ਅਤੇ 511 ਉਮੀਦਵਾਰਾਂ ਵੱਲੋਂ ਵੱਖ-ਵੱਖ ਜ਼ੋਨਾ ਤੋਂ ਚੋਣ ਲੜੀ ਜਾਵੇਗੀ।

ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਸਾਂਝੀ ਕੀਤੀ।ਜ਼ਿਲ੍ਹਾ ਚੋਣ ਅਫਸਰ ਨੇ ਹੋਰ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਲਈ 23 ਅਤੇ ਪੰਚਾਇਤ ਸੰਮਤੀ ਲਈ 153 ਨਾਮਜ਼ਦਗੀ ਪੱਤਰ ਵਾਪਿਸ ਲਏ ਹਨ।ਜ਼ਿਲ੍ਹਾ ਚੋਣ ਅਫਸਰ ਨੇ ਵਾਪਿਸ ਲਏ ਨਾਮਜ਼ਦਗੀ ਪੱਤਰਾਂ ਬਾਰੇ ਦੱਸਿਆ ਕਿ ਪੰਚਾਇਤ ਸੰਮਤੀ ਦੀਆਂ ਚੋਣਾਂ ਲਈ ਬਲਾਕ ਬਠਿੰਡਾ ਤੋਂ 12, ਗੋਨਿਆਣਾ 23, ਮੌੜ 9, ਤਲਵੰਡੀ ਸਾਬੋ 16, ਸੰਗਤ 15, ਰਾਮਪੁਰਾ 22, ਨਥਾਨਾ 21 ਅਤੇ ਫੂਲ ਤੋਂ 35 ਨਾਮਜ਼ਦਗੀ ਪੱਤਰ ਵਾਪਿਸ ਲਏ।ਇਸੇ ਤਰ੍ਹਾਂ ਜ਼ਿਲ੍ਹਾ ਪ੍ਰੀਸ਼ਦ ਦੇ ਜ਼ੋਨ ਬਲਾਹੜ ਵਿੰਝੂ, ਮਾਈਸਰਖਾਨਾ, ਸਿਰੀਏ ਵਾਲਾ, ਪੂਹਲਾ, ਬਹਿਮਣ ਦੀਵਾਨਾ ਅਤੇ ਕਰਾੜ ਵਾਲਾ ਤੋਂ 1-1, ਕਿਲੀਨਿਹਾਲ ਸਿੰਘ, ਬੰਗੀ ਰੁਲਦੂ ਸਿੰਗੋ, ਜੋਧਪੁਰ ਪਾਖਰ, ਬੁਰਜ ਗਿੱਲ, ਜੈ ਸਿੰਘ ਵਾਲਾ ਤੇ ਮੰਡੀ ਕਲਾਂ ਤੋਂ 2-2 ਅਤੇ ਪੱਕਾ ਕਲਾਂ ਤੋਂ 3 ਨਾਮਜ਼ਦਗੀ ਪੱਤਰ ਵਾਪਿਸ ਲਏ।ਉਨ੍ਹਾਂ ਦੱਸਿਆ ਕਿ 14 ਦਸੰਬਰ 2025 ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਵੋਟਿੰਗ ਹੋਵੇਗੀ ਅਤੇ 17 ਦਸੰਬਰ 2025 ਨੂੰ ਵੋਟਾਂ ਦੀ ਗਿਣਤੀ ਕਰਕੇ ਉਸੇ ਹੀ ਦਿਨ ਨਤੀਜੇ ਘੋਸ਼ਿਤ ਕੀਤੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਚੋਣ ਪ੍ਰਕਿਰਿਆ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਹੋਵੇਗੀ।
Author: DISHA DARPAN
Journalism is all about headlines and deadlines.






Users Today : 12
Users Yesterday : 10