ਪੁਲਿਸ ਪਬਲਿਕ ਸਕੂਲ ਵਿਖੇ ਸਾਲਾਨਾ ਅਥਲੈਟਿਕਸ ਮੀਟ 11 ਅਤੇ 12 ਦਸੰਬਰ ਨੂੰ -ਬਠਿੰਡਾ

Facebook
Twitter
WhatsApp

ਬਠਿੰਡਾ 10, ਦਸੰਬਰ-( ਰਾਵਤ ): ਸਥਾਨਕ ਪੁਲਿਸ ਪਬਲਿਕ ਸਕੂਲ ਵਿਖੇ ਸਾਲਾਨਾ ਅਥਲੈਟਿਕਸ ਮੀਟ 11 ਅਤੇ 12 ਦਸੰਬਰ ਨੂੰ ਕਰਵਾਈ ਜਾਵੇਗੀ। ਇਹ ਜਾਣਕਾਰੀ ਪੁਲਿਸ ਪਬਲਿਕ ਸਕੂਲ ਦੇ ਪ੍ਰਿੰਸੀਪਲ ਮੈਡਮ ਮੋਨਿਕਾ ਸਿੰਘ ਨੇ ਸਾਂਝੀ ਕੀਤੀ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮੈਡਮ ਮੋਨਿਕਾ ਸਿੰਘ ਨੇ ਦੱਸਿਆ ਕਿ 11 ਦਸੰਬਰ ਨੂੰ ਡੀਆਈਜੀ ਬਠਿੰਡਾ ਰੇਂਜ ਸ. ਹਰਜੀਤ ਸਿੰਘ ਇਹਨਾਂ ਖੇਡਾਂ ਦਾ ਉਦਘਾਟਨ ਕਰਨਗੇ। ਇਸ ਤੋਂ ਇਲਾਵਾ 12 ਦਸੰਬਰ ਨੂੰ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਮੁੱਖ ਮਹਿਮਾਨ ਅਤੇ ਏਆਈਜੀ ਕਾਂਊਟਰ ਇੰਟੈਲੀਜੈਂਸ ਅਵਨੀਤ ਕੌਰ ਸਿੱਧੂ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

ਇਸ ਮੌਕੇ ਪ੍ਰਿੰਸੀਪਲ ਨੇ ਅੱਗੇ ਹੋਰ ਦੱਸਿਆ ਕਿ ਇਸ ਦੋ ਰੋਜ਼ਾ ਅਥਲੈਟਿਕਸ ਮੀਟ ਦੌਰਾਨ ਸਕੂਲੀ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਬੱਚਿਆਂ ਦੇ ਮਾਪਿਆਂ ਅਤੇ ਸਕੂਲ ਦੇ ਸਟਾਫ ਦੀਆਂ ਮਨੋਰੰਜਨ ਖੇਡਾਂ ਵੀ ਕਰਵਾਈਆਂ ਜਾਣਗੀਆਂ।

DISHA DARPAN
Author: DISHA DARPAN

Journalism is all about headlines and deadlines.

Leave a Reply

Your email address will not be published. Required fields are marked *

शेयर बाजार अपडेट

मौसम का हाल

क्या आप \"Dishadarpan\" की खबरों से संतुष्ट हैं?

Our Visitor

0 0 8 9 9 4
Users Today : 7
Users Yesterday : 24