ਬਠਿੰਡਾ 11, ਦਸੰਬਰ-( ਰਾਵਤ ): ਸਥਾਨਕ ਪੁਲਿਸ ਪਬਲਿਕ ਸਕੂਲ ਵਿਖੇ ਸਲਾਨਾ ਅਥਲੈਟਿਕਸ ਮੀਟ ਦਾ ਡੀਆਈਜੀ ਬਠਿੰਡਾ ਰੇਂਜ ਸ ਹਰਜੀਤ ਸਿੰਘ ਨੇ ਉਦਘਾਟਨ ਕੀਤਾ। ਇਸ ਦੌਰਾਨ ਮੁੱਖ ਮਹਿਮਾਨ ਵੱਲੋਂ ਝੰਡਾ ਵੀ ਲਹਿਰਾਇਆ ਗਿਆ।ਇਸ ਦੌਰਾਨ ਜਿੱਥੇ ਵਿਦਿਆਰਥੀਆਂ ਵੱਲੋਂ ਪਹਿਲਾਂ ਪ੍ਰਾਰਥਨਾ ਗੀਤ ਗਾਇਆ ਗਿਆ ਉੱਥੇ ਹੀ ਪ੍ਰੀ ਪ੍ਰਾਇਮਰੀ ਬਲਾਕ ਦੇ ਵਿਦਿਆਰਥੀਆਂ ਨੇ ਖਿਡਿਆਰੀਆਂ ਨੂੰ ਉਤਸਾਹਿਤ ਕਰਨ ਵਾਲੇ ਗੀਤਾਂ ਤੇ ਮਨਮੋਹਕ ਨਾਚ ਵੀ ਪੇਸ਼ ਕੀਤਾ।

ਇਸ ਦੌਰਾਨ ਚਾਰੇ ਹਾਊਸ ਸਦਨਾਂ ਦੇ ਵਿਦਿਆਰਥੀਆਂ ਅਤੇ ਐਨਸੀਸੀ ਕੈਡਿਟਸ ਨੇ ਮਾਰਚ ਪਾਸਟ ਕੀਤਾ ਅਤੇ ਮੁੱਖ ਮਹਿਮਾਨ ਨੂੰ ਸਲਾਮੀ ਵੀ ਦਿੱਤੀ। ਮੁੱਖ ਮਹਿਮਾਨ ਵੱਲੋਂ ਅਥਲੈਟਿਕਸ ਮੀਟ ਸ਼ੁਰੂ ਕਰਨ ਦੀ ਇਜਾਜ਼ਤ ਦਿੱਤੀ ਗਈ, ਇਸ ਉਪਰੰਤ ਸੱਤਵੀਂ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਦੌੜਾਂ, ਲੌਂਗ ਜੰਪ, ਹਾਈ ਜੰਪ, ਸ਼ਾਟਪੁੱਟ ਰਿਲੇਅ ਰੇਸਾਂ ਕਰਵਾਈਆਂ ਗਈਆਂ ਅਤੇ ਜੇਤੂਆਂ ਨੂੰ ਤਮਗੇ ਵੀ ਵੰਡੇ ਗਏ। ਇਸ ਮੌਕੇ ਡੀਐਸਪੀ ਕਰਮਜੀਤ ਸਿੰਘ ਵੀ ਸ਼ਾਮਿਲ ਹੋਏ। ਇਸ ਦੌਰਾਨ ਪ੍ਰਿੰਸੀਪਲ ਮੋਨਿਕਾ ਸਿੰਘ ਨੇ ਬੱਚਿਆਂ ਨੂੰ ਹੱਲਾਸ਼ੇਰੀ ਦਿੰਦਿਆਂ ਵਧੀਆ ਪ੍ਰਦਰਸ਼ਨ ਕਰਨ ਅਤੇ ਖੇਡਾਂ ਵਿੱਚ ਹਾਰ ਜਿੱਤ ਨੂੰ ਇੱਕ ਪਾਸੇ ਰੱਖ ਕੇ ਖੇਡ ਭਾਵਨਾ ਨਾਲ ਖੇਡਣ ਲਈ ਉਤਸਾਹਿਤ ਕੀਤਾ। ਇਸ ਉਪਰਾਲੇ ਨੂੰ ਕਾਮਯਾਬ ਕਰਨ ਲਈ ਪ੍ਰਿੰਸੀਪਲ ਮੋਨਿਕਾ ਵੱਲੋਂ ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਵੀ ਕੀਤੀ।
Author: DISHA DARPAN
Journalism is all about headlines and deadlines.





Users Today : 1
Users Yesterday : 15