ਬਠਿੰਡਾ 18, ਦਸੰਬਰ-( ਰਾਵਤ ): ਜ਼ਿਲ੍ਹੇ ‘ਚ 34 ਸੇਵਾ ਕੇਂਦਰਾਂ ਵਿੱਚ ਆਮ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਵੱਖ-ਵੱਖ ਤਰ੍ਹਾਂ ਦੀਆਂ ਸੇਵਾਵਾਂ ‘ਚ ਅਰਜ਼ੀਆਂ ਦੇ ਨਿਪਟਾਰੇ ਵਿੱਚ ਪੰਜਾਬ ਭਰ ਚੋਂ ਬਹੁਤ ਹੀ ਘੱਟ 0.13% ਪੈਂਡੈਂਸੀ ਹੋਣ ਕਰਕੇ ਜ਼ਿਲ੍ਹਾ ਬਠਿੰਡਾ ਮੋਹਰੀ ਚੱਲ ਰਿਹਾ ਹੈ।
ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਸਾਂਝੀ ਕੀਤੀ।ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ 34 ਸੇਵਾ ਕੇਂਦਰਾਂ ਵਿੱਚ 16 ਦਸੰਬਰ 2024 ਤੋਂ 15 ਦਸੰਬਰ 2025 ਤੱਕ ਕੁੱਲ 278873 ਅਰਜ਼ੀਆਂ ਪ੍ਰਾਪਤ ਹੋਈਆਂ, ਜਿੰਨ੍ਹਾਂ ਵਿੱਚੋਂ 261835 ਪ੍ਰਵਾਨ ਕੀਤੀਆਂ ਗਈਆਂ, ਜਦਕਿ ਬਾਕੀ ਅਰਜ਼ੀਆਂ ਕਾਰਵਾਈ ਅਧੀਨ ਹਨ ਜਿਨਾਂ ਦਾ ਜਲਦ ਨਿਪਟਾਰਾ ਕੀਤਾ ਜਾਵੇਗਾ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਜਨਰਲ ਮੈਡਮ ਪੂਨਮ ਸਿੰਘ ਨੇ ਦੱਸਿਆ ਕਿ ‘ਪੈਨਸ਼ਨਰ ਸੇਵਾ ਪੋਰਟਲ’ ਰਾਹੀਂ ਪੈਨਸ਼ਨਰਾਂ ਦੀਆਂ ਸੇਵਾਵਾਂ ਨੂੰ ਡਿਜ਼ੀਟਲ ਰੂਪ ਵਿੱਚ ਸੁਖਾਲਾ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤਹਿਤ ਪਹਿਲੇ ਪੜਾਅ ਵਿੱਚ 6 ਤਰ੍ਹਾਂ ਦੀਆਂ ਮੁੱਖ ਸੇਵਾਵਾਂ ਨੂੰ ਪੋਰਟਲ ‘ਤੇ ਸ਼ਾਮਲ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਈ-ਕੇ.ਵਾਈ.ਸੀ., ਜੀਵਨ ਪ੍ਰਮਾਣ ਪੱਤਰ, ਸ਼ਿਕਾਇਤ ਪ੍ਰਮਾਣ ਪੱਤਰ, ਸ਼ਿਕਾਇਤ ਦਰਜ਼ ਕਰਨਾ, ਪਰਿਵਾਰਕ ਪੈਨਸ਼ਨ ਲਈ ਅਰਜ਼ੀ, ਐਲ.ਟੀ.ਸੀ. ਲਈ ਅਰਜੀ ਦੇਣਾ ਆਦਿ ਸਹੂਲਤਾਂ ਸ਼ਾਮਲ ਹਨ।ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸੇਵਾ ਕੇਂਦਰ ਦੇ ਜ਼ਿਲ੍ਹਾ ਮੈਨੇਜ਼ਰ ਸ਼੍ਰੀ ਰਾਜਵੀਰ ਸਿੰਘ ਨੇ ਦੱਸਿਆ ਕਿ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਦਾ ਫ਼ਾਇਦਾ ਲੈਂਦਿਆਂ ਆਮ ਲੋਕ ਆਪਣੇ ਘਰ ਬੈਠੇ ਹੀ ਟੋਲ ਫਰੀ ਨੰਬਰ 1076 ‘ਤੇ ਕਾਲ ਕਰਕੇ ਜਾਣਕਾਰੀ ਪ੍ਰਾਪਤ ਕਰਕੇ, ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਦਾ ਲਾਭ ਉਠਾ ਸਕਦੇ ਹਨ।
Author: DISHA DARPAN
Journalism is all about headlines and deadlines.






Users Today : 4
Users Yesterday : 13