ਮੌਸਮ ਅਤੇ ਧੁੰਦਾਂ ਦੇ ਮੱਦੇਨਜ਼ਰ ਚਲਾਈ ਜਾਵੇ ਵਿਸ਼ੇਸ਼ ਜਾਗਰੂਕਤਾ ਮੁਹਿੰਮ
ਬਠਿੰਡਾ 19, ਦਸੰਬਰ-( ਰਾਵਤ ): ਰੋਡ ਸੇਫ਼ਟੀ ਸਬੰਧੀ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਪੂਨਮ ਸਿੰਘ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮੌਸਮ ਅਤੇ ਧੁੰਦਾਂ ਦੇ ਮੱਦੇਨਜ਼ਰ ਇਸ ਸਬੰਧੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾਵੇ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਪੂਨਮ ਸਿੰਘ ਨੇ ਮੌਜੂਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਰੋਡ ਸੇਫਟੀ ਦੇ ਮੱਦੇਨਜ਼ਰ ਸੜਕੀ ਦੁਰਘਟਨਾਵਾਂ ਨੂੰ ਘਟਾਉਣ ਲਈ ਰੋਡ ਮੈਪ, ਸੁਝਾਅ ਅਤੇ ਪਲਾਨ ਤਿਆਰ ਕਰਕੇ ਰਿਪੋਰਟ ਜਲਦ ਪੇਸ਼ ਕੀਤੀ ਜਾਵੇ।
ਉਨ੍ਹਾਂ ਆਰ.ਟੀ.ਓ. ਨੂੰ ਖਾਸ ਹਦਾਇਤ ਕਰਦਿਆਂ ਕਿਹਾ ਕਿ ਮੌਸਮ ਅਤੇ ਧੁੰਦ ਦੇ ਮੱਦੇਨਜ਼ਰ ਵਾਹਨਾਂ ਉਪਰ ਵੱਧ ਤੋਂ ਵੱਧ ਰਿਫਲੈਕਟਰ ਲਗਵਾਏ ਜਾਣ। ਪੀਆਰਟੀਸੀ ਤੇ ਪੁਲਿਸ ਵਿਭਾਗ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਰੋਡ ਸੇਫ਼ਟੀ ਸਬੰਧੀ ਸਾਂਝੇ ਤੌਰ ਤੇ ਜਾਗਰੂਕਤਾ ਕੈਂਪ ਲਗਾ ਕੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਣੂੰ ਕਰਵਾਉਣ। ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ ਸਕੂਲੀ ਵੈਨਾਂ ਦੇ ਡਰਾਈਵਰਾਂ/ਕੰਡਕਟਰਾਂ ਅਤੇ ਸਕੂਲੀ ਬੱਚਿਆ ਨੂੰ ਵੱਧ ਤੋਂ ਵੱਧ ਰੋਡ ਸੇਫ਼ਟੀ ਬਾਰੇ ਜਾਕਰੂਕ ਕੀਤਾ ਜਾਵੇ ਅਤੇ ਘੱਟ ਉਮਰ ਵਾਲੇ ਵਿਦਿਆਰਥੀਆਂ ਨੂੰ ਵਾਹਨ ਚਲਾਉਣ ਤੋਂ ਸਖਤੀ ਨਾਲ ਰੋਕਿਆ ਜਾਵੇ।
ਮੀਟਿੰਗ ਦੌਰਾਨ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕਿਹਾ ਕਿ ਟਰੈਫਿਕ ਲਾਈਟਾਂ, ਸੜਕਾਂ ਉਪਰ ਮਾਰਕਿੰਗ ਅਤੇ ਸਾਈਨ ਬੋਰਡ, ਮੈਨ ਚੌਕਾਂ ਵਿੱਚ ਸੀਸੀਟੀਵੀ ਕੈਮਰੇ ਲਗਾ ਕੇ ਉਨ੍ਹਾਂ ਨੂੰ ਚਾਲੂ ਹਾਲਤ ਵਿੱਚ ਰੱਖਣੇ ਯਕੀਨੀ ਬਣਾਉਣ ਤੋਂ ਇਲਾਵਾ ਜ਼ਿਲ੍ਹੇ ਦੇ ਸ਼ਹਿਰਾਂ ਅਤੇ ਕਸਬਿਆਂ ਵਿੱਚ ਅਵਾਰਾ ਪਸ਼ੂਆਂ ਦੇ ਗਲਾਂ ਵਿੱਚ ਰਿਫਲੈਕਟਰ ਨੁਮਾ ਪਟੇ ਪਾਏ ਜਾਣ। ਇਸ ਤੋਂ ਇਲਾਵਾ ਸ਼ਹਿਰ ਦੀਆਂ ਮੁੱਖ ਸੜਕਾਂ ਤੇ ਪੱਠਿਆਂ ਵਾਲੀਆਂ ਟਾਲਾਂ ਨੂੰ ਸਾਈਡ ਤੇ ਕਰਵਾਇਆ ਜਾਵੇ ਤਾਂ ਜੋ ਅਵਾਰਾ ਪਸ਼ੂਆਂ ਨਾਲ ਹੋਣ ਵਾਲੇ ਹਾਦਸਿਆਂ ਤੋਂ ਬਚਿਆ ਜਾ ਸਕੇ।
ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੀਆਂ ਸੜਕਾਂ ਤੇ ਪਏ ਟੋਇਆਂ ਆਦਿ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ। ਬਾਲ ਸੁਰੱਖਿਆ ਵਿਭਾਗ ਨੂੰ ਕਿਹਾ ਕਿ ਸਕੂਲ ਵਾਹਨ ਸਕੀਮ ਤਹਿਤ ਕੈਂਪ ਲਗਾ ਕੇ ਵੱਧ ਤੋਂ ਵੱਧ ਬੱਚਿਆਂ ਨੁੰ ਜਾਗਰੂਕ ਕੀਤਾ ਜਾਵੇ।
ਇਸ ਮੌਕੇ ਆਰ.ਟੀ.ਓ ਸ਼੍ਰੀ ਪੁਨੀਤ, ਮੁੱਖ ਮੰਤਰੀ ਖੇਤਰੀ ਅਫ਼ਸਰ ਸ੍ਰੀ ਰਮਨਜੀਤ ਤੋਂ ਇਲਾਵਾ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।
Author: DISHA DARPAN
Journalism is all about headlines and deadlines.





Users Today : 2
Users Yesterday : 13