ਬਠਿੰਡਾ 22, ਦਸੰਬਰ-( ਰਾਵਤ ):ਕੈਬਨਿਟ ਮੰਤਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਸ੍ਰੀਮਤੀ ਬਲਜੀਤ ਕੌਰ ਦੇ ਹੁਕਮਾਂ, ਵਿਭਾਗੀ ਡਾਇਰੈਕਟਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੀ ਅਗਵਾਈ ਹੇਠ ਬਾਲ ਭਿਖਸ਼ਾ ਦੇ ਖਾਤਮੇ ਲਈ ਚਲਾਏ ਜਾ ਰਹੇ ਪ੍ਰੋਜੈਕਟ ਜੀਵਨਜੋਤ 2.0 ਅਧੀਨ ਜ਼ਿਲ੍ਹਾ ਟਾਸਕ ਫੋਰਸ ਕਮੇਟੀ ਵੱਲੋਂ ਬਠਿੰਡਾ ਸ਼ਹਿਰ ਵਿੱਚ ਤਿੰਨ ਦਿਨਾਂ ਤੱਕ ਦਿਨ ਅਤੇ ਰਾਤ ਸਮੇਂ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਪੰਕਜ ਕੁਮਾਰ ਨੇ ਦੱਸਿਆ ਕਿ 20, 21 ਅਤੇ 22 ਦਸੰਬਰ ਨੂੰ ਸਥਾਨਕ ਬੱਸ ਸਟੈਂਡ, ਹਨੂੰਮਾਨ ਚੌਂਕ, ਮਿੱਤਲ ਮਾਲ, ਰੋਜ਼ ਗਾਰਡਨ, ਬਰਨਾਲਾ ਬਾਈਪਾਸ, 100 ਫੁੱਟੀ ਰੋਡ, ਪੁੱਡਾ ਮਾਰਕੀਟ ਅਤੇ ਧੋਬੀ ਬਾਜ਼ਾਰ ਸਮੇਤ ਵੱਖ-ਵੱਖ ਥਾਵਾਂ ‘ਤੇ ਕੀਤੀ ਗਈ ਚੈਕਿੰਗ ਦੌਰਾਨ 10 ਬੱਚਿਆਂ (5 ਲੜਕੀਆਂ ਅਤੇ 5 ਲੜਕੇ) ਨੂੰ ਰੈਸਕਿਊ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਰੈਸਕਿਊ ਕੀਤੇ ਗਏ ਬੱਚਿਆਂ ਦੀ ਤੁਰੰਤ ਕਾਊਂਸਲਿੰਗ ਕਰਕੇ ਉਨ੍ਹਾਂ ਨੂੰ ਅਗਲੇਰੀ ਕਾਰਵਾਈ ਲਈ ਬਾਲ ਭਲਾਈ ਕਮੇਟੀ, ਬਠਿੰਡਾ ਸਾਹਮਣੇ ਪੇਸ਼ ਕੀਤਾ ਗਿਆ ਹੈ, ਤਾਂ ਜੋ ਉਨ੍ਹਾਂ ਦੇ ਪੁਨਰਵਾਸ ਅਤੇ ਭਵਿੱਖ ਸਬੰਧੀ ਯੋਗ ਫ਼ੈਸਲਾ ਲਿਆ ਜਾ ਸਕੇ। ਇਸ ਦੌਰਾਨ ਸ੍ਰੀਮਤੀ ਰਵਨੀਤ ਕੌਰ ਸਿੱਧੂ ਦੀ ਅਗਵਾਈ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਬਠਿੰਡਾ ਅਤੇ ਚਾਈਲਡ ਹੈਲਪਲਾਈਨ ਟੀਮ ਵੱਲੋਂ ਸਰਗਰਮ ਭੂਮਿਕਾ ਨਿਭਾਈ ਗਈ।
ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਤੇ ਵੀ ਕਿਸੇ ਬੱਚੇ ਨੂੰ ਬਾਲ ਭਿਖਸ਼ਾ ਕਰਦੇ ਦੇਖਿਆ ਜਾਵੇ, ਤਾਂ ਤੁਰੰਤ ਟੋਲ ਫ੍ਰੀ ਚਾਈਲਡ ਹੈਲਪਲਾਈਨ ਨੰਬਰ 1098 ‘ਤੇ ਸੂਚਨਾ ਦਿੱਤੀ ਜਾ ਸਕਦੀ ਹੈ।
Author: DISHA DARPAN
Journalism is all about headlines and deadlines.





Users Today : 5
Users Yesterday : 32