ਬਠਿੰਡਾ 23, ਦਸੰਬਰ-( ਰਾਵਤ ):ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰੇਕ ਨੌਜਵਾਨ ਜੋ ਮਿਤੀ 1 ਜਨਵਰੀ 2026 ਨੂੰ 18 ਸਾਲ ਦੀ ਉਮਰ ਪੂਰੀ ਕਰ ਰਿਹਾ ਹੈ, ਵੋਟਰ ਸੂਚੀ ਦੀ ਲਗਾਤਾਰ ਸੂਧਾਈ ਦੌਰਾਨ ਆਪਣੇ ਆਪ ਨੂੰ ਬਤੌਰ ਵੋਟਰ ਰਜਿਸਟਰਡ ਕਰਵਾ ਸਕਦਾ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਸਾਂਝੀ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਨਵੀਆਂ ਵੋਟਾਂ ਬਣਾਉਣ ਲਈ ਫਾਰਮ ਨੰਬਰ 6, ਵੋਟ ਕਟਵਾਉਣ ਲਈ ਫਾਰਮ ਨੰਬਰ 7 ਅਤੇ ਵੋਟਰ ਸੂਚੀ ਵਿੱਚ ਸੋਧ/ਤਬਾਦਲੇ ਲਈ ਫਾਰਮ ਨੰਬਰ 8 ਭਰੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਦੀ ਸੁਧਾਈ ਲਈ ਸਾਲ ਦੌਰਾਨ ਚਾਰ ਯੋਗਤਾ ਮਿਤੀਆਂ 1 ਜਨਵਰੀ, 1 ਅਪ੍ਰੈਲ, 1 ਜੁਲਾਈ ਅਤੇ 1 ਅਕਤੂਬਰ ਨਿਰਧਾਰਤ ਕੀਤੀਆਂ ਗਈਆਂ ਹਨ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਕੋਈ ਵੀ ਯੋਗ ਨਾਗਰਿਕ ਜਿਸ ਦਾ ਨਾਮ ਅਜੇ ਤੱਕ ਵੋਟਰ ਸੂਚੀ ਵਿੱਚ ਦਰਜ ਨਹੀਂ ਹੈ, ਉਹ 31 ਦਸੰਬਰ 2025 ਤੱਕ ਆਪਣੇ ਬੂਥ ਦੇ ਬੂਥ ਲੈਵਲ ਅਫਸਰ (ਬੀ.ਐਲ.ਓ) ਜਾਂ ਸੰਬੰਧਤ ਈ.ਆਰ.ਓ. ਦਫ਼ਤਰ ਨਾਲ ਸੰਪਰਕ ਕਰਕੇ ਫਾਰਮ ਨੰਬਰ 6 ਰਾਹੀਂ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਰਜਿਸਟ੍ਰੇਸ਼ਨ Voter Helpline Mobile App ਜਾਂ Voter Service Portal ਰਾਹੀਂ ਆਨਲਾਈਨ ਵੀ ਕੀਤੀ ਜਾ ਸਕਦੀ ਹੈ। ਇਸ ਦੇ ਨਾਲ-ਨਾਲ ਫਾਰਮ ਨੰਬਰ 6 ਸਬੰਧਤ ਈ.ਆਰ.ਓ.-ਕਮ-ਉਪ ਮੰਡਲ ਮੈਜਿਸਟ੍ਰੇਟ 90-ਰਾਮਪੁਰਾ ਫੂਲ, ਈ.ਆਰ.ਓ.-ਕਮ-ਸਕੱਤਰ, ਰਿਜਨਲ ਟਰਾਂਸਪੋਰਟ ਅਥਾਰਟੀ 91-ਭੁੱਚੋ ਮੰਡੀ, ਈ.ਆਰ.ਓ.-ਕਮ-ਉਪ ਮੰਡਲ ਮੈਜਿਸਟ੍ਰੇਟ 92-ਬਠਿੰਡਾ (ਸ਼ਹਿਰੀ), ਈ.ਆਰ.ਓ.-ਕਮ-ਵਧੀਕ ਮੁੱਖ ਪ੍ਰਸ਼ਾਸਕ, ਪੁੱਡਾ 93-ਬਠਿੰਡਾ (ਦਿਹਾਤੀ), ਈ.ਆਰ.ਓ.-ਕਮ-ਉਪ ਮੰਡਲ ਮੈਜਿਸਟ੍ਰੇਟ 94-ਤਲਵੰਡੀ ਸਾਬੋ, ਈ.ਆਰ.ਓ.-ਕਮ-ਉਪ ਮੰਡਲ ਮੈਜਿਸਟ੍ਰੇਟ 95-ਮੌੜ ਦਫ਼ਤਰ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਚ ਸਥਿਤ ਦੂਜੀ ਮੰਜ਼ਿਲ ‘ਤੇ ਦਫ਼ਤਰ ਜ਼ਿਲ੍ਹਾ ਚੋਣ ਅਫ਼ਸਰ, ਬਠਿੰਡਾ ਵਿਖੇ ਦਸਤੀ ਤੌਰ ‘ਤੇ ਵੀ ਜਮ੍ਹਾ ਕਰਵਾਏ ਜਾ ਸਕਦੇ ਹਨ।
ਉਨ੍ਹਾਂ ਕਿਹਾ ਕਿ ਵੋਟਰ ਰਜਿਸਟ੍ਰੇਸ਼ਨ ਸਬੰਧੀ ਕਿਸੇ ਵੀ ਪ੍ਰਕਾਰ ਦੀ ਜਾਣਕਾਰੀ ਜਾਂ ਹੋਰ ਮਦਦ ਲਈ ਟੋਲ ਫ਼ਰੀ ਨੰਬਰ 1950 ‘ਤੇ ਦਫ਼ਤਰੀ ਸਮੇਂ ਦੌਰਾਨ ਸੰਪਰਕ ਕੀਤਾ ਜਾ ਸਕਦਾ ਹੈ।
Author: DISHA DARPAN
Journalism is all about headlines and deadlines.





Users Today : 11
Users Yesterday : 10