ਬੂਟਾ ਭਾਈਰੂਪਾ ਭਾਜਪਾ ਕਿਸਾਨ ਮੋਰਚਾ ਦਾ ਜਿਲ੍ਹਾ ਪ੍ਰਧਾਨ ਨਿਯੁਕਤ- ਬਠਿੰਡਾ

Facebook
Twitter
WhatsApp

 

ਦਿਆਲ ਸੋਢੀ ਅਤੇ ਗੁਰਪ੍ਰੀਤ ਸਿੰਘ ਮਲੂਕਾ ਨੇ ਬੂਟਾ ਭਾਈਰੂਪਾ ਨੂੰ ਕੀਤਾ ਸਨਮਾਨਿਤ

ਬਠਿੰਡਾ (ਭਾਈਰੂਪਾ) 29 ਦਿਸੰਬਰ (ਰਾਵਤ) —ਭਾਜਪਾ ਵੱਲੋਂ ਸੂਬਾ ਤੇ ਜਿਲ੍ਹਾ ਪੱਧਰ ਤੇ ਪਾਰਟੀ ਦੇ ਮੁਢਲੇ ਢਾਂਚੇ ਦੀ ਮਜਬੂਤੀ ਲਈ ਜਥੇਬੰਦੀ ਦਾ ਵਿਸਥਾਰ ਕੀਤਾ ਜਾ ਰਿਹਾ ਹੈ। ਇਸੇ ਕੜੀ ਅਧੀਨ ਸੂਬਾ ਸਕੱਤਰ ਦਿਆਲ ਸੋਢੀ ਅਤੇ ਜਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਅਤੇ ਸਾਬਕਾ ਪ੍ਰਧਾਨ ਗੁਰਵਿੰਦਰ ਭਗਤਾ ਵੱਲੋਂ ਬਠਿੰਡਾ ਦਿਹਾਤੀ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ। ਉਕਤ ਭਾਜਪਾ ਆਗੂਆਂ ਵੱਲੋਂ ਜਾਰੀ ਸੂਚੀ ਅਨੁਸਾਰ ਲੰਮੇ ਸਮੇਂ ਤੋਂ ਪਾਰਟੀ ਪ੍ਰਤੀ ਸੇਵਾਵਾਂ ਨਿਭਾ ਰਹੇ ਉੱਘੇ ਗਾਇਕ ਅਤੇ ਗੀਤਕਾਰ ਬੂਟਾ ਸਿੰਘ ਭਾਈਰੂਪਾ ਨੂੰ ਕਿਸਾਨ ਮੋਰਚੇ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਦਿਆਲ ਸੋਢੀ ਅਤੇ ਗੁਰਪ੍ਰੀਤ ਸਿੰਘ ਮਲੂਕਾ ਨੇ ਬੂਟਾ ਭਾਈਰੂਪਾ ਨੂੰ ਸਨਮਾਨਿਤ ਕੀਤਾ ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕੇ ਆਪਣੀਆਂ ਰਾਜਨੀਤਕ ਸਰਗਰਮੀਆਂ ਅਤੇ ਗਾਇਕ ਅਤੇ ਗੀਤਕਾਰ ਵੱਜੋ ਬੂਟਾ ਭਾਈਰੂਪਾ ਪੰਜਾਬ ਅਤੇ ਬਠਿੰਡਾ ਖੇਤਰ ਚ ਚੰਗਾ ਪ੍ਰਭਾਵ ਰੱਖਦੇ ਹਨ। ਉਨ੍ਹਾਂ ਦਾ ਪੇਂਡੂ ਖੇਤਰ ਚ ਅਧਾਰ ਭਾਜਪਾ ਦੀਆਂ ਕਿਸਾਨ ਪੱਖੀ ਨੀਤੀਆਂ ਨੂੰ ਅਗੇ ਵਧਾਉਣ ਚ ਸਹਾਈ ਹੋਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਚ ਕੇਂਦਰ ਸਰਕਾਰ ਦੀਆਂ ਕਿਸਾਨਾਂ ਦੀ ਆਰਥਿਕ ਮਜਬੂਤੀ ਲਈ ਕਈ ਯੋਜਨਾਵਾਂ ਚੱਲ ਰਹੀਆਂ ਹਨ। ਪਾਰਟੀ ਦਾ ਕਿਸਾਨ ਵਿੰਗ ਇਨ੍ਹਾਂ ਯੋਜਨਾਵਾਂ ਨੂੰ ਜਮੀਨੀ ਪੱਧਰ ਤੇ ਲਾਗੂ ਕਰਨ ਅਤੇ ਯੋਜਨਾਵਾਂ ਵਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਉਪਰਾਲੇ ਕਰੇਗਾ। ਬੂਟਾ ਭਾਈਰੂਪਾ ਨੇ ਸੂਬਾ ਪ੍ਰਧਾਨ ਸੁਨੀਲ ਜਾਖੜ, ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਸੂਬਾ ਜਰਨਲ ਸਕੱਤਰ ਦਿਆਲ ਸੋਢੀ, ਜਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਗੁਰਪ੍ਰੀਤ ਸਿੰਘ ਮਲੂਕਾ ਲੌਕ ਸਭਾ ਹਲਕਾ ਬਠਿੰਡਾ, ਕੋਆਰਡੀਨੇਟਰ ਪਰਮਪਾਲ ਕੌਰ ਸਿੱਧੂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕੇ ਇਹ ਪਾਰਟੀ ਵੱਲੋਂ ਸੌਪੀ ਗਈ ਜੁੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ।

DISHA DARPAN
Author: DISHA DARPAN

Journalism is all about headlines and deadlines.

Leave a Reply

Your email address will not be published. Required fields are marked *

शेयर बाजार अपडेट

मौसम का हाल

क्या आप \"Dishadarpan\" की खबरों से संतुष्ट हैं?

Our Visitor

0 0 9 1 9 0
Users Today : 5
Users Yesterday : 12